ਜਦੋਂ ਤੱਕ ਗੁਲਜਾਰ ਦੇ ਪਰਿਵਾਰ ਨੂੰ ਇਨਸਾਫ਼ ਨਹੀਂ ਮਿਲਦਾ, ਕਾਂਗਰਸ ਪਾਰਟੀ ਆਪਣੀ ਆਵਾਜ਼ ਬੁਲੰਦ ਕਰਦੀ ਰਹੇਗੀ: ਰਜੇਸ਼ ਇੰਦਰ ਸਿੰਘ ਸਿੱਧੂ
ਜਗਰਾਓਂ, 17 ਸਤੰਬਰ (ਦੀਪਕ ਜੈਨ): ਬੀਤੇ ਦਿਨੀਂ ਪੰਜਾਬ ਕਾਂਗਰਸ ਵੱਲੋਂ ਚੰਡੀਗੜ੍ਹ ਵਿਖੇ ਕਾਂਗਰਸ ਪਾਰਟੀ ਦੇ ਪੰਜਾਬ ਪ੍ਰਭਾਰੀ ਸਚਿਨ ਪਾਇਲਟ ਅਤੇ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਅਗਵਾਈ ਹੇਠ ਵੱਡਾ ਰੋਸ ਪ੍ਰਦਰਸ਼ਨ ਕੀਤਾ ਗਿਆ। ਇਹ ਪ੍ਰਦਰਸ਼ਨ ਗੁਲਜਾਰ ਸਿੰਘ ਦੀ ਮੌਤ ਦੇ ਮਾਮਲੇ ਵਿੱਚ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਤੇ ਐਫਆਈਆਰ ਅਤੇ ਗ੍ਰਿਫਤਾਰੀ ਦੀ ਮੰਗ ਨੂੰ ਲੈ ਕੇ ਕੀਤਾ ਗਿਆ।
ਇਸ ਮੌਕੇ ਪੰਜਾਬ ਦੇ ਵੱਖ-ਵੱਖ ਹਲਕਿਆਂ ਤੋਂ ਕਾਂਗਰਸੀ ਆਗੂਆਂ ਅਤੇ ਵਰਕਰਾਂ ਨੇ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ। ਹਲਕਾ ਜਗਰਾਓਂ ਤੋਂ ਵੀ ਸੀਨੀਅਰ ਕਾਂਗਰਸੀ ਆਗੂ ਅਤੇ SC ਡਿਪਾਰਟਮੈਂਟ ਦੇ ਵਾਈਸ ਚੇਅਰਮੈਨ ਰਜੇਸ਼ ਇੰਦਰ ਸਿੰਘ ਸਿੱਧੂ ਦੀ ਅਗਵਾਈ ਹੇਠ ਇੱਕ ਵੱਡਾ ਜੱਥਾ ਚੰਡੀਗੜ੍ਹ ਪੁੱਜਿਆ ਅਤੇ ਰੋਸ ਪ੍ਰਦਰਸ਼ਨ ਵਿੱਚ ਸਰਗਰਮ ਭੂਮਿਕਾ ਨਿਭਾਈ। ਪ੍ਰਦਰਸ਼ਨ ਨੂੰ ਸੰਬੋਧਨ ਕਰਦਿਆਂ ਕਾਂਗਰਸ ਆਗੂਆਂ ਨੇ ਗੁਲਜਾਰ ਸਿੰਘ ਦੀ ਮੌਤ ਦੇ ਮਾਮਲੇ ਦੀ ਨਿਰਪੱਖ ਜਾਂਚ ਕਰਵਾਉਣ ਅਤੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦੀ ਮੰਗ ਕੀਤੀ।
ਉਨ੍ਹਾਂ ਕਿਹਾ ਕਿ ਜਦੋਂ ਤੱਕ ਪੀੜਤ ਪਰਿਵਾਰ ਨੂੰ ਇਨਸਾਫ਼ ਨਹੀਂ ਮਿਲਦਾ, ਕਾਂਗਰਸ ਪਾਰਟੀ ਆਪਣੀ ਆਵਾਜ਼ ਬੁਲੰਦ ਕਰਦੀ ਰਹੇਗੀ। ਰਜੇਸ਼ ਇੰਦਰ ਸਿੰਘ ਸਿੱਧੂ ਨੇ ਕਿਹਾ ਕਿ ਕਾਂਗਰਸ ਪਾਰਟੀ ਹਮੇਸ਼ਾ ਲੋਕਾਂ ਦੇ ਹੱਕਾਂ ਅਤੇ ਇਨਸਾਫ਼ ਲਈ ਸੰਘਰਸ਼ ਕਰਦੀ ਆਈ ਹੈ ਅਤੇ ਭਵਿੱਖ ਵਿੱਚ ਵੀ ਲੋਕਾਂ ਦੀ ਆਵਾਜ਼ ਬਣ ਕੇ ਖੜ੍ਹੀ ਰਹੇਗੀ। ਉਨ੍ਹਾਂ ਕਿਹਾ ਕਿ ਗੁਲਜਾਰ ਸਿੰਘ ਦੇ ਪਰਿਵਾਰ ਨੂੰ ਇਨਸਾਫ਼ ਦਿਵਾਉਣ ਲਈ ਪਾਰਟੀ ਹਰ ਪੱਧਰ 'ਤੇ ਲੜਾਈ ਲੜੇਗੀ।
ਇਸ ਮੌਕੇ ਹਲਕਾ ਜਗਰਾਓਂ ਤੋਂ ਪੁੱਜੇ ਕਾਂਗਰਸੀ ਵਰਕਰਾਂ ਨੇ ਵੀ ਰੋਸ ਪ੍ਰਦਰਸ਼ਨ ਵਿੱਚ ਸ਼ਮੂਲੀਅਤ ਕਰਦਿਆਂ ਆਪਣਾ ਸਮਰਥਨ ਪ੍ਰਗਟ ਕੀਤਾ। ਇਸ ਮੌਕੇ ਜੀਵਨ ਸਿੰਘ ਬਾਗੀਆਂ, ਸਨੀ ਕੱਕੜ, ਲਾਲ ਚੰਦ ਸ਼ਰਮਾ, ਬੱਬਾ ਬੱਸੀ,ਜਤਿੰਦਰ ਸਿੰਘ ਬਿੱਟੂ, ਇੰਦਰਜੀਤ ਸਿੰਘ ਗਾਲਿਬ, ਟਹਿਲ ਸਿੰਘ ਗਿੱਲ, ਕੁਲਵੰਤ ਸਿੰਘ ਖੋਸਾ ਜਗਜੀਤ ਸਿੰਘ, ਸੁਰਜੀਤ ਸਿੰਘ ਹਠੂਰ, ਜੁਗਰਾਜ ਸਿੰਘ ਰਸੂਲਪੁਰ, ਪਰਮਜੀਤ ਸਿੰਘ ਕਾਂਗਰਸ ਸੇਵਾ ਦਲ, ਭਾਗ ਸਿੰਘ, ਪਿੰਦਰ ਸਿੰਘ, ਸੁੱਖੀ ਜਗਰਾਉਂ , ਜੁਗਰਾਜ ਸਿੰਘ ਲੱਕੀ ਤੂੰ ਇਲਾਵਾ ਹੋਰ ਵੀ ਬਹੁਤ ਸਾਰੇ ਕਾਂਗਰਸੀ ਵਰਕਰ ਹਾਜ਼ਰ ਸਨ।
- Download Babushahi App
-
-