ਬਾਬਾ ਸ਼ੇਖ ਫਰੀਦ ਆਗਮਨ ਪੁਰਬ ਤੋਂ ਪਹਿਲਾਂ ਅੱਤਵਾਦੀ ਸਾਜ਼ਿਸ਼ ਨਾਕਾਮ ਹੋਣ ਦਾ ਦਾਅਵਾ
ਫਰੀਦਕੋਟ ’ਚ ਦੋ ਹੈਂਡ ਗ੍ਰਨੇਡਾਂ ਸਮੇਤ ਨੌਜਵਾਨ ਗ੍ਰਿਫ਼ਤਾਰ
ਪਰਵਿੰਦਰ ਸਿੰਘ ਕੰਧਾਰੀ
ਫਰੀਦਕੋਟ 18 ਸਤੰਬਰ () ਫਰੀਦਕੋਟ ਵਿੱਚ ਬਾਬਾ ਫਰੀਦ ਆਗਮਨ ਪੁਰਬ ਤੋਂ ਪਹਿਲਾਂ ਪੁਲਿਸ ਵੱਲੋਂ ਵੱਡੀ ਕਾਰਵਾਈ ਕੀਤੇ ਜਾਣ ਦੀ ਜਾਣਕਾਰੀ ਸਾਹਮਣੇ ਆਈ ਹੈ। ਤਸਵੀਰ ਵਿੱਚ ਦਿੱਤੀ ਜਾਣਕਾਰੀ ਮੁਤਾਬਕ ਪੁਲਿਸ ਨੇ ਦੋ ਹੈਂਡ ਗ੍ਰਨੇਡਾਂ ਸਮੇਤ ਇੱਕ ਨੌਜਵਾਨ ਨੂੰ ਗ੍ਰਿਫ਼ਤਾਰ ਕੀਤਾ ਹੈ।
ਗ੍ਰਿਫ਼ਤਾਰ ਨੌਜਵਾਨ ਦੀ ਪਛਾਣ ਨਵਜੋਤ ਸਿੰਘ, ਵਾਸੀ ਗੁਰੂ ਅਰਜਨ ਦੇਵ ਨਗਰ, ਵਜੋਂ ਦੱਸੀ ਗਈ ਹੈ। ਜਾਣਕਾਰੀ ਅਨੁਸਾਰ ਨੌਜਵਾਨ ਕੋਲ ਕੈਨੇਡਾ ਦੀ PR ਹੈ ਅਤੇ ਉਹ ਪਿਛਲੇ ਹਫ਼ਤੇ ਹੀ ਕੈਨੇਡਾ ਤੋਂ ਭਾਰਤ ਆਇਆ ਸੀ।
ਪੁਲਿਸ ਵੱਲੋਂ ਹੁਣ ਨੌਜਵਾਨ ਦੇ ਅੱਤਵਾਦੀ ਸੰਗਠਨਾਂ ਨਾਲ ਕਿਸੇ ਤਰ੍ਹਾਂ ਦੇ ਲਿੰਕ ਹੋਣ ਸਬੰਧੀ ਜਾਂਚ ਕੀਤੀ ਜਾ ਰਹੀ ਹੈ। ਮਾਮਲੇ ਸਬੰਧੀ ਪੁਲਿਸ ਦੀ ਅਗਲੀ ਜਾਂਚ ਤੋਂ ਹੋਰ ਜਾਣਕਾਰੀ ਸਾਹਮਣੇ ਆਉਣ ਦੀ ਉਮੀਦ ਹੈ।
- Download Babushahi App
-
-