ਮੈਂ ਭਗਵੰਤ ਮਾਨ ਨੂੰ ਕੋਈ ਜਵਾਬ ਨਹੀਂ ਦੇਣਾ : ਨਿਤਿਨ ਨਬੀਨ
ਪਠਾਨਕੋਟ, 18 ਸਤੰਬਰ, 2026 — ਪਠਾਨਕੋਟ ਵਿਖੇ ਭਾਜਪਾ ਦੀ 'ਨਸ਼ਾ ਮੁਕਤ ਪੰਜਾਬ' ਯਾਤਰਾ ਦੀ ਸ਼ੁਰੂਆਤ ਕਰਨ ਪਹੁੰਚੇ ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਬਿਆਨ 'ਤੇ ਤਿੱਖਾ ਪਲਟਵਾਰ ਕੀਤਾ ਹੈ। ਮੀਡੀਆ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਉਹ ਭਗਵੰਤ ਮਾਨ ਦੀਆਂ ਗੱਲਾਂ ਦਾ ਕੋਈ ਜਵਾਬ ਨਹੀਂ ਦੇਣਾ ਚਾਹੁੰਦੇ, ਸਗੋਂ ਉਨ੍ਹਾਂ ਨੂੰ ਪੰਜਾਬ ਦੀ ਜਨਤਾ ਆਉਣ ਵਾਲੇ ਸਮੇਂ ਵਿੱਚ ਜਵਾਬ ਦੇਵੇਗੀ।
ਜ਼ਿਕਰਯੋਗ ਹੈ ਕਿ ਬੀਤੇ ਦਿਨ ਮੁੱਖ ਮੰਤਰੀ ਭਗਵੰਤ ਮਾਨ ਨੇ ਵਿਰੋਧੀ ਨੇਤਾਵਾਂ 'ਤੇ ਨਿਸ਼ਾਨਾ ਸਾਧਦਿਆਂ ਕਿਹਾ ਸੀ ਕਿ ਦਿੱਲੀ ਤੋਂ ਕਈ ਨੇਤਾ ਗੱਡੀਆਂ ਵਿੱਚ ਪੱਗਾਂ ਰੱਖ ਕੇ ਆਉਂਦੇ ਹਨ ਅਤੇ ਪੰਜਾਬ ਪਹੁੰਚ ਕੇ ਇੱਥੋਂ ਦੇ ਲੋਕਾਂ ਨੂੰ ਮੂਰਖ ਬਣਾਉਣ ਦੀ ਕੋਸ਼ਿਸ਼ ਕਰਦੇ ਹਨ।
ਮੁੱਖ ਮੰਤਰੀ ਦੇ ਇਸੇ ਬਿਆਨ 'ਤੇ ਪ੍ਰਤੀਕਿਰਿਆ ਦਿੰਦਿਆਂ ਨਿਤਿਨ ਨਬੀਨ ਨੇ ਸਪੱਸ਼ਟ ਕੀਤਾ ਕਿ ਪਾਰਟੀ ਸੂਬੇ ਵਿੱਚ ਨਸ਼ਿਆਂ ਖ਼ਿਲਾਫ਼ ਲੋਕਾਂ ਨੂੰ ਜਾਗਰੂਕ ਕਰਨ ਲਈ ਵਚਨਬੱਧ ਹੈ ਅਤੇ ਸਿਆਸੀ ਬਿਆਨਬਾਜ਼ੀ ਦੀ ਬਜਾਏ ਜਨਤਾ ਦਾ ਫੈਸਲਾ ਹੀ ਸਰਵਉੱਚ ਹੋਵੇਗਾ।
- Download Babushahi App
-
-