ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਮੀਰੀ-ਪੀਰੀ ਖਾਲਸਾ ਮਾਰਚ ਦਾ ਭਰਵਾਂ ਸਵਾਗਤ
ਬੰਗਾ 18 ਸਤੰਬਰ ( ) ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪਵਿੱਤਰ ਮੀਰੀ-ਪੀਰੀ ਦੇ ਸਿਧਾਂਤ ਨੂੰ ਸਮਰਪਿਤ ਵਿਸ਼ਾਲ ਮੀਰੀ-ਪੀਰੀ ਖਾਲਸਾ ਮਾਰਚ ਦਾ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਪਹੁੰਚਣ 'ਤੇ ਬੜੀ ਸ਼ਰਧਾ ਅਤੇ ਸਤਿਕਾਰ ਨਾਲ ਨਿੱਘਾ ਸਵਾਗਤ ਕੀਤਾ ਗਿਆ । ਇਸ ਮੌਕੇ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਦੇ ਪ੍ਰਧਾਨ ਸ. ਕੁਲਵਿੰਦਰ ਸਿੰਘ ਢਾਹਾਂ ਦੀ ਅਗਵਾਈ ਹੇਠ ਸਮੂਹ ਟਰੱਸਟ ਮੈਂਬਰਾਂ, ਗੁਰੂ ਨਾਨਕ ਮਿਸ਼ਨ ਹਸਪਤਾਲ ਦੇ ਡਾਕਟਰਾਂ ਅਤੇ ਸਮੂਹ ਸਟਾਫ਼, ਗੁਰੂ ਨਾਨਕ ਕਾਲਜ ਆਫ਼ ਨਰਸਿੰਗ ਢਾਹਾਂ ਕਲੇਰਾਂ, ਗੁਰੂ ਨਾਨਕ ਪੈਰਾਮੈਡੀਕਲ ਕਾਲਜ ਦੇ ਵਿਦਿਆਰਥੀਆਂ ਅਤੇ ਇਲਾਕੇ ਦੀਆਂ ਸੰਗਤਾਂ ਵੱਲੋਂ ਖਾਲਸਾ ਮਾਰਚ ਵਿੱਚ ਸ਼ਾਮਲ ਪੰਜਾਂ ਪਿਆਰਿਆਂ ਅਤੇ ਸਿੰਘ ਸਾਹਿਬਾਨ ਦਾ ਫੁੱਲਾਂ ਦੀ ਵਰਖਾ ਕਰਕੇ ਸ਼ਾਨਦਾਰ ਸਵਾਗਤ ਕੀਤਾ ਗਿਆ । ਉਹਨਾਂ ਨੇ ਸਮੂਹ ਟਰੱਸਟ ਵੱਲੋਂ ਪੰਜਾਂ ਪਿਆਰਿਆਂ ਅਤੇ ਨਾਲ ਆਏ ਸਿੰਘ ਸਾਹਿਬਾਨ ਨੂੰ ਸਿਰੋਪਾਓ ਭੇਟ ਕਰਕੇ ਵਿਸ਼ੇਸ਼ ਸਨਮਾਨ ਕੀਤਾ ਗਿਆ । ਇਸ ਮੌਕੇ ਗੁਰੂ ਸਾਹਿਬਾਨ ਜੀ ਦੇ ਪਵਿੱਤਰ ਅਤੇ ਇਤਿਹਾਸਕ ਸ਼ਸਤਰਾਂ ਦੇ ਦਰਸ਼ਨ ਵੀ ਸੰਗਤਾਂ ਨੇ ਕੀਤੇ । ਸਮੂਹ ਸੰਗਤਾਂ ਵੱਲੋਂ ਅਕਾਲ ਤਖ਼ਤ ਮਹਾਨ ਹੈ, ਸਿੱਖ ਪੰਥ ਦੀ ਸ਼ਾਨ ਹੈ ਅਤੇ ਬੋਲੇ ਸੋ ਨਿਹਾਲ, ਸਤਿ ਸ੍ਰੀ ਅਕਾਲ ਦੇ ਲਗਾਏ ਜੈਕਾਰਿਆਂ ਨਾਲ ਆਸਮਾਨ ਗੂੰਜ ਉੱਠਿਆ ।
ਹਸਪਤਾਲ ਢਾਹਾਂ ਕਲੇਰਾਂ ਵਿਖੇ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਜਥੇਦਾਰ ਤਖ਼ਤ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਨੇ ਸੰਗਤਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਇਸ ਖਾਲਸਾ ਮਾਰਚ ਮੁੱਖ ਮੰਤਵ ਅੱਜ ਦੀ ਨੌਜਵਾਨ ਪੀੜ੍ਹੀ ਨੂੰ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਵੱਲੋਂ ਬਖ਼ਸ਼ੇ ਮੀਰੀ-ਪੀਰੀ ਦੇ ਮਹਾਨ ਸਿਧਾਂਤ ਤੋਂ ਜਾਣੂ ਕਰਵਾਉਣਾ ਅਤੇ ਸਿੱਖ ਇਤਿਹਾਸ ਨਾਲ ਜੋੜਨਾ ਹੈ । ਉਨ੍ਹਾਂ ਕਿਹਾ ਕਿ ਮੀਰੀ-ਪੀਰੀ ਦਾ ਸਿਧਾਂਤ ਸਿੱਖ ਜੀਵਨ ਵਿੱਚ ਧਾਰਮਿਕ ਅਤੇ ਸਮਾਜਿਕ ਜ਼ਿੰਮੇਵਾਰੀਆਂ ਦੇ ਮਹੱਤਵ ਨੂੰ ਦਰਸਾਉਂਦਾ ਹੈ । ਜਥੇਦਾਰ ਸਾਹਿਬ ਨੇ ਨੌਜਵਾਨਾਂ ਨੂੰ ਆਪਣੇ ਅਮੀਰ ਸਿੱਖ ਵਿਰਸੇ, ਗੁਰਬਾਣੀ ਅਤੇ ਇਤਿਹਾਸ ਨਾਲ ਜੁੜਨ ਲਈ ਪ੍ਰੇਰਿਆ। ਇਸ ਮੌਕੇ ਸ. ਕੁਲਵਿੰਦਰ ਸਿੰਘ ਢਾਹਾਂ ਪ੍ਰਧਾਨ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਨੇ ਕਿਹਾ ਕਿ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਨੇ ਸਿੱਖ ਕੌਮ ਨੂੰ ਮੀਰੀ ਅਤੇ ਪੀਰੀ ਦੋਵੇਂ ਤਾਕਤਾਂ ਨਾਲ ਲੈਸ ਕਰਕੇ ਇੱਕ ਨਵੀਂ ਅਤੇ ਵਿਲੱਖਣ ਸੇਧ ਦਿੱਤੀ । ਉਨ੍ਹਾਂ ਨੇ ਖਾਲਸਾ ਮਾਰਚ ਵਿੱਚ ਸ਼ਾਮਲ ਸਾਰੇ ਸਿੰਘ ਸਾਹਿਬਾਨ, ਪੰਜਾਂ ਪਿਆਰਿਆਂ, ਧਾਰਮਿਕ ਜਥਿਆਂ ਅਤੇ ਦੂਰ-ਦੁਰਾਡੇ ਤੋਂ ਪਹੁੰਚੀ ਸੰਗਤ ਦਾ ਢਾਹਾਂ ਕਲੇਰਾਂ ਪੁੱਜਣ 'ਤੇ ਤਹਿ ਦਿਲੋਂ ਧੰਨਵਾਦ ਕੀਤਾ ।
ਇਸ ਮੌਕੇ ਸਿੰਘ ਸਾਹਿਬ ਗਿਆਨੀ ਟੇਕ ਸਿੰਘ ਧਨੌਲਾ ਜਥੇਦਾਰ ਤਖ਼ਤ ਸ੍ਰੀ ਦਮਦਮਾ ਸਾਹਿਬ, ਭਾਈ ਜਗਦੇਵ ਸਿੰਘ ਹੈੱਡ ਪ੍ਰਚਾਰਕ ਸ੍ਰੀ ਦਰਬਾਰ ਸਾਹਿਬ, ਸ. ਗੁਰਵਿੰਦਰ ਸਿੰਘ ਮਥਰਾ, ਸ. ਭਗਵੰਤ ਸਿੰਘ ਸੰਘੇੜਾ, ਸ. ਸੁਖਬੀਰ ਸਿੰਘ, ਸ. ਕੁਲਵੰਤ ਸਿੰਘ, ਸ. ਜਗਜੀਤ ਸਿੰਘ ਸੋਢੀ ਮੀਤ ਸਕੱਤਰ ਟਰੱਸਟ, ਸ. ਦਵਿੰਦਰ ਸਿੰਘ ਢਿੱਲੋਂ ਮੈਂਬਰ ਟਰੱਸਟ, ਸ. ਸੁਖਦੀਪ ਸਿੰਘ ਸ਼ੁਕਾਰ ਜ਼ਿਲ੍ਹਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ, ਸ. ਸਤਨਾਮ ਸਿੰਘ ਲਾਦੀਆਂ ਸੀਨੀਅਰ ਆਗੂ, ਸ. ਗੁਰਦੀਪ ਸਿੰਘ ਢਾਹਾਂ, ਸ. ਬਰਜਿੰਦਰ ਸਿੰਘ ਹੈਪੀ ਕਲੇਰਾਂ, ਸ. ਭੁਪਿੰਦਰ ਸਿੰਘ, ਸ.ਹਰਦੀਪ ਸਿੰਘ ਕਲਸੀ, ਭਾਈ ਜੋਗਾ ਸਿੰਘ, ਸ੍ਰੀ ਦਾਰਾ ਸਿੰਘ ਕਲੇਰਾਂ, ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਦੇ ਡਾਕਟਰ ਸਾਹਿਬਾਨ, ਮੈਡੀਕਲ ਸਟਾਫ , ਗੁਰੂ ਨਾਨਕ ਕਾਲਜ ਆਫ ਨਰਸਿੰਗ ਢਾਹਾਂ ਕਲੇਰਾਂ, ਗੁਰੂ ਨਾਨਕ ਪੈਰਾਮੈਡੀਕਲ ਕਾਲਜ ਢਾਹਾਂ ਕਲੇਰਾਂ, ਗੁਰੂ ਨਾਨਕ ਮਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦੇ ਪ੍ਰਿੰਸੀਪਲ ਸਾਹਿਬਾਨ, ਸਮੂਹ ਸਟਾਫ, ਵਿਦਿਆਰਥੀ ਅਤੇ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਹਾਜ਼ਰ ਸਨ । ਇਸ ਮੌਕੇ ਸੰਗਤਾਂ ਲਈ ਵਿਸ਼ੇਸ਼ ਤੌਰ 'ਤੇ ਠੰਡੇ ਮਿੱਠੇ ਜਲ ਦੇ ਲੰਗਰ ਅਤੇ ਕੇਲਿਆਂ ਦੇ ਲੰਗਰ ਦਾ ਅਤੁੱਟ ਵਰਤਾਇਆ ਗਿਆ ।
- Download Babushahi App
-
-