ਨਰਸਿੰਗ ਕਾਲਜ ਢਾਹਾਂ ਕਲੇਰਾਂ ਦੀ ਵਿਦਿਆਰਥਣ ਅਮਨਪ੍ਰੀਤ ਕੌਰ ਰਾਏ ਨੇ ਬੀ.ਐਸ.ਸੀ. ਨਰਸਿੰਗ ਚੌਥਾ ਸਾਲ (ਸੱਤਵਾਂ ਸੈਮਸਟਰ) ਵਿਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ
ਬੰਗਾ 18 ਸਤੰਬਰ () ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਦੇ ਪ੍ਰਬੰਧ ਹੇਠਾਂ ਚੱਲ ਰਹੇ ਗੁਰੂ ਨਾਨਕ ਕਾਲਜ ਆਫ਼ ਨਰਸਿੰਗ ਢਾਹਾਂ ਕਲੇਰਾਂ ਦੀ ਬੀ.ਐੱਸ.ਸੀ. ਨਰਸਿੰਗ ਚੌਥੇ ਸਾਲ (ਸੱਤਵਾਂ ਸੈਮਸਟਰ) ਦੀ ਕਲਾਸ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ 100 ਫੀਸਦੀ ਨਤੀਜਾ ਪ੍ਰਾਪਤ ਕੀਤਾ ਹੈ । ਕਾਲਜ ਦੀ ਪ੍ਰਿੰਸੀਪਲ ਮੈਡਮ ਰਮਨਦੀਪ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬੀ.ਐੱਸ.ਸੀ. ਨਰਸਿੰਗ ਚੌਥੇ ਸਾਲ ਦੀ ਇਸ ਕਲਾਸ ਦੇ ਸਾਰੇ ਵਿਦਿਆਰਥੀਆਂ ਨੇ ਪ੍ਰੀਖਿਆ ਵਿੱਚ ਵਧੀਆ ਕਾਰਗੁਜ਼ਾਰੀ ਦਿਖਾਈ ਅਤੇ ਕਲਾਸ ਦਾ ਨਤੀਜਾ 100 ਫੀਸਦੀ ਰਿਹਾ । ਉਨ੍ਹਾਂ ਦੱਸਿਆ ਕਿ ਅਮਨਪ੍ਰੀਤ ਕੌਰ ਰਾਏ ਪੁੱਤਰੀ ਸ੍ਰੀ ਹਰਵਿੰਦਰ ਸਿੰਘ-ਸ੍ਰੀਮਤੀ ਮਨਜੀਤ ਕੌਰ ਨਵਾਂਸ਼ਹਿਰ ਨੇ ਸ਼ਾਨਦਾਰ ਅੰਕ ਪ੍ਰਾਪਤ ਕਰਕੇ ਕਲਾਸ ਵਿੱਚੋਂ ਪਹਿਲਾ ਸਥਾਨ ਹਾਸਲ ਕੀਤਾ । ਜਦ ਕਿ ਦੂਜਾ ਸਥਾਨ ਅੰਜਲੀ ਪਿੰਕੋ ਪੁੱਤਰੀ ਸ. ਕੁਲਵਿੰਦਰ ਸਿੰਘ-ਸ੍ਰੀਮਤੀ ਸੁਖਜਿੰਦਰ ਕੌਰ ਸਿੰਬਲੀ, ਜ਼ਿਲ੍ਹਾ ਹੁਸ਼ਿਆਰਪੁਰ ਅਤੇ ਤੀਜਾ ਸਥਾਨ ਪ੍ਰਨੀਤ ਕੌਰ ਪੁੱਤਰੀ ਸ੍ਰੀ ਕੁਲਵਿੰਦਰ ਸਿੰਘ-ਸ੍ਰੀਮਤੀ ਰੁਪਿੰਦਰ ਕੌਰ ਤਰਨਤਾਰਨ ਨੇ ਹਾਸਲ ਕੀਤਾ ਹੈ । ਕਾਲਜ ਪ੍ਰਬੰਧਕ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਦੇ ਪ੍ਰਧਾਨ ਸ. ਕੁਲਵਿੰਦਰ ਸਿੰਘ ਢਾਹਾਂ ਨੇ ਇਸ ਸ਼ਾਨਦਾਰ ਨਤੀਜੇ ’ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਸਮੂਹ ਟਰੱਸਟ ਅਹੁਦੇਦਾਰਾਂ ਅਤੇ ਮੈਂਬਰਾਂ ਵੱਲੋਂ ਬੀ.ਐੱਸ.ਸੀ. ਨਰਸਿੰਗ ਚੌਥੇ ਸਾਲ (ਸੱਤਵਾਂ ਸੈਮਸਟਰ) ਦੇ ਸਮੂਹ ਵਿਦਿਆਰਥੀਆਂ, ਵਿਸ਼ੇਸ਼ ਤੌਰ ’ਤੇ ਕਲਾਸ ਦੀਆਂ ਟੌਪਰ ਵਿਦਿਆਰਥਣਾਂ, ਉਨ੍ਹਾਂ ਦੇ ਮਾਪਿਆਂ, ਅਧਿਆਪਕਾਂ ਅਤੇ ਕਾਲਜ ਦੀ ਪ੍ਰਿੰਸੀਪਲ ਨੂੰ ਹਾਰਦਿਕ ਵਧਾਈ ਦਿੱਤੀ । ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਦੀ ਸਫਲਤਾ ਪਿੱਛੇ ਉਨ੍ਹਾਂ ਦੀ ਲਗਾਤਾਰ ਮਿਹਨਤ, ਅਨੁਸ਼ਾਸਨ, ਲਗਨ ਅਤੇ ਅਧਿਆਪਕਾਂ ਦੀ ਸਹੀ ਰਹਿਨੁਮਾਈ ਦਾ ਮਹੱਤਵਪੂਰਨ ਯੋਗਦਾਨ ਹੈ। ਉਨ੍ਹਾਂ ਸਮੂਹ ਨਰਸਿੰਗ ਵਿਦਿਆਰਥੀਆਂ ਨੂੰ ਮਿਹਨਤ, ਲਗਨ ਅਤੇ ਆਤਮ-ਵਿਸ਼ਵਾਸ ਨਾਲ ਪੜ੍ਹਾਈ ਕਰਨ ਲਈ ਵੀ ਪ੍ਰੇਰਿਤ ਕੀਤਾ। ਇਸ ਮੌਕੇ ਮੈਡਮ ਸੁਖਮਿੰਦਰ ਕੌਰ ਉੱਭੀ, ਮੈਡਮ ਰਾਬੀਆ ਹਾਟਾ, ਮੈਡਮ ਪੈਰੀ ਚੁੰਬਰ ਕਲਾਸ ਇੰਚਾਰਜ, ਮੈਡਮ ਹਰਦੀਪ ਕੌਰ, ਮੈਡਮ ਅਮਨਦੀਪ ਕੌਰ, ਮੈਡਮ ਨਿਵੇਦਤਾ ਸ਼ਰਮਾ, ਮੈਡਮ ਹਰਲੀਨ ਕੌਰ ਅਤੇ ਨਰਸਿੰਗ ਵਿਦਿਆਰਥੀ ਹਾਜ਼ਰ ਸਨ। ਕਾਲਜ ਦੇ ਸਟਾਫ਼ ਅਤੇ ਵਿਦਿਆਰਥੀਆਂ ਨੇ ਟੌਪਰ ਵਿਦਿਆਰਥਣਾਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਦੇ ਉਜਵਲ ਭਵਿੱਖ ਦੀ ਕਾਮਨਾ ਕੀਤੀ।
- Download Babushahi App
-
-