ਅਨੋਖੀ ਸਿਆਸੀ ਪਹਿਲ : ਢੋਲ ਦੀ ਥਾਪ ’ਤੇ ਗਿੱਧਾ ਅਤੇ ਭੰਗੜਾ ਪਾਉਂਦੇ ਲੋਕਾਂ ਨੇ ਚੁੱਕਿਆ ਝਾੜੂ
ਅਸ਼ੋਕ ਵਰਮਾ
ਬਠਿੰਡਾ, ਸਤੰਬਰ 2026 : ਅੱਜ ਬਠਿੰਡਾ ਦੇ ਹੋਟਲ ਗੋਲਡ ਸਟਾਰ ਵਿੱਚ ਉਸ ਸਮੇਂ ਮਾਹੌਲ ਉਤਸ਼ਾਹ ਅਤੇ ਜਸ਼ਨ ਵਿੱਚ ਬਦਲ ਗਿਆ, ਜਦੋਂ ਢੋਲ ਦੀ ਥਾਪ ’ਤੇ ਭੰਗੜਾ ਅਤੇ ਗਿੱਧਾ ਪਾਉਂਦੇ ਹੋਏ ਸੈਂਕੜੇ ਲੋਕ ਮਹਿਤਾ ਟੀਮ ਦਾ ਹਿੱਸਾ ਬਣਨ ਅਤੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਲਈ ਪਹੁੰਚੇ। ਪਾਸਟਰ ਰਾਜਿੰਦਰ ਜੌਹਨ ਅਤੇ ਦੀਪਕ ਸਿੰਗਲਾ ਦੀ ਅਗਵਾਈ ਹੇਠ ਕਰਵਾਏ ਗਏ ਇਸ ਇਤਿਹਾਸਕ ਜੁਆਇਨਿੰਗ ਪ੍ਰੋਗਰਾਮ ਵਿੱਚ ਪੰਜਾਬ ਕ੍ਰਿਕਟ ਐਸੋਸੀਏਸ਼ਨ (ਪੀਸੀਏ) ਦੇ ਪ੍ਰਧਾਨ ਸ੍ਰੀ ਅਮਰਜੀਤ ਮਹਿਤਾ ਨੇ 250 ਤੋਂ ਵੱਧ ਲੋਕਾਂ ਨੂੰ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਕਰਵਾਇਆ।ਇਸ ਦੌਰਾਨ ਵੱਡੀ ਗਿਣਤੀ ਵਿੱਚ ਪਹੁੰਚੇ ਲੋਕਾਂ ਨੇ ਸ੍ਰੀ ਅਮਰਜੀਤ ਮਹਿਤਾ ਅਤੇ ਬਠਿੰਡਾ ਦੇ ਮੇਅਰ ਸ੍ਰੀ ਪਦਮਜੀਤ ਸਿੰਘ ਮਹਿਤਾ ਦਾ ਫੁੱਲਾਂ ਦੀ ਵਰਖਾ ਕਰਕੇ ਸਵਾਗਤ ਕੀਤਾ ਅਤੇ ਫੁੱਲਾਂ ਦੇ ਹਾਰ ਪਾ ਕੇ ਉਨ੍ਹਾਂ ਦਾ ਅਭਿਨੰਦਨ ਕੀਤਾ। ਢੋਲ ਦੀ ਥਾਪ ਵਿਚਕਾਰ ਵਰਕਰਾਂ ਅਤੇ ਸਮਰਥਕਾਂ ਨੇ ਭੰਗੜਾ ਪਾ ਕੇ ਖੁਸ਼ੀ ਦਾ ਇਜ਼ਹਾਰ ਕੀਤਾ।
ਇਸ ਮੌਕੇ ਸੰਬੋਧਨ ਕਰਦਿਆਂ ਸ੍ਰੀ ਅਮਰਜੀਤ ਮਹਿਤਾ ਨੇ ਕਿਹਾ ਕਿ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਸਰਕਾਰ ਵੱਲੋਂ ਪੰਜਾਬ ਨੂੰ ‘ਰੰਗਲਾ ਪੰਜਾਬ’ ਬਣਾਉਣ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਸਰਕਾਰ ਦੀਆਂ ਲੋਕ ਹਿਤੈਸ਼ੀ ਯੋਜਨਾਵਾਂ ਅਤੇ ਵਿਕਾਸ ਕਾਰਜਾਂ ਦਾ ਲਾਭ ਸੂਬੇ ਦੇ ਵੱਖ-ਵੱਖ ਵਰਗਾਂ ਤੱਕ ਪਹੁੰਚ ਰਿਹਾ ਹੈ। ਉਨ੍ਹਾਂ ਕਿਹਾ ਕਿ ਬਠਿੰਡਾ ਵਿੱਚ ਵੀ ਵਿਕਾਸ ਨੂੰ ਨਵੀਂ ਦਿਸ਼ਾ ਦੇਣ ਲਈ ਲਗਾਤਾਰ ਕੰਮ ਕੀਤੇ ਜਾ ਰਹੇ ਹਨ।ਉਨ੍ਹਾਂ ਕਿਹਾ ਕਿ ਮੇਅਰ ਸ੍ਰੀ ਪਦਮਜੀਤ ਸਿੰਘ ਮਹਿਤਾ ਵੱਲੋਂ ਸ਼ਹਿਰ ਦੇ ਵਿਕਾਸ ਅਤੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਸ਼ੁਰੂ ਕੀਤੀਆਂ ਗਈਆਂ ਯੋਜਨਾਵਾਂ ਨਾਲ ਆਮ ਲੋਕਾਂ ਵਿੱਚ ਸਕਾਰਾਤਮਕ ਮਾਹੌਲ ਬਣਿਆ ਹੈ। ਸ਼ਹਿਰ ਦੀਆਂ ਸੜਕਾਂ, ਸੀਵਰੇਜ, ਪਾਣੀ, ਪਾਰਕਾਂ ਅਤੇ ਹੋਰ ਬੁਨਿਆਦੀ ਸਹੂਲਤਾਂ ਨੂੰ ਬਿਹਤਰ ਬਣਾਉਣ ਦੀ ਦਿਸ਼ਾ ਵਿੱਚ ਕੀਤੇ ਜਾ ਰਹੇ ਕੰਮਾਂ ਦਾ ਲੋਕਾਂ ਨੂੰ ਸਿੱਧਾ ਲਾਭ ਮਿਲ ਰਿਹਾ ਹੈ।
ਮੇਅਰ ਸ੍ਰੀ ਪਦਮਜੀਤ ਸਿੰਘ ਮਹਿਤਾ ਨੇ ਪਾਰਟੀ ਵਿੱਚ ਸ਼ਾਮਲ ਹੋਏ ਸਾਰੇ ਲੋਕਾਂ ਦਾ ਸਵਾਗਤ ਕਰਦਿਆਂ ਕਿਹਾ ਕਿ ਬਠਿੰਡਾ ਨੂੰ ਆਧੁਨਿਕ ਅਤੇ ਸਹੂਲਤਾਂ ਨਾਲ ਭਰਪੂਰ ਸ਼ਹਿਰ ਬਣਾਉਣਾ ਉਨ੍ਹਾਂ ਦੀ ਤਰਜੀਹ ਹੈ। ਉਨ੍ਹਾਂ ਕਿਹਾ ਕਿ ਸ਼ਹਿਰ ਦੇ ਹਰੇਕ ਵਾਰਡ ਵਿੱਚ ਵਿਕਾਸ ਕਾਰਜਾਂ ਨੂੰ ਗਤੀ ਦੇਣ ਦੇ ਨਾਲ-ਨਾਲ ਲੋਕਾਂ ਦੀਆਂ ਰੋਜ਼ਾਨਾ ਦੀਆਂ ਸਮੱਸਿਆਵਾਂ ਦਾ ਹੱਲ ਕਰਨ ਲਈ ਯੋਜਨਾਬੱਧ ਢੰਗ ਨਾਲ ਕੰਮ ਕੀਤਾ ਜਾ ਰਿਹਾ ਹੈ।ਉਨ੍ਹਾਂ ਕਿਹਾ ਕਿ ਵਿਕਾਸ ਦਾ ਲਾਭ ਕਿਸੇ ਇੱਕ ਵਰਗ ਜਾਂ ਖੇਤਰ ਤੱਕ ਸੀਮਿਤ ਨਹੀਂ ਰਹਿਣਾ ਚਾਹੀਦਾ, ਸਗੋਂ ਸ਼ਹਿਰ ਦੇ ਹਰੇਕ ਵਿਅਕਤੀ ਤੱਕ ਪਹੁੰਚਣਾ ਚਾਹੀਦਾ ਹੈ। ਉਨ੍ਹਾਂ ਪਾਰਟੀ ਵਿੱਚ ਸ਼ਾਮਲ ਹੋਏ ਲੋਕਾਂ ਨੂੰ ਸੱਦਾ ਦਿੱਤਾ ਕਿ ਉਹ ਸਮਾਜ ਅਤੇ ਸ਼ਹਿਰ ਦੀ ਬਿਹਤਰੀ ਲਈ ਮਿਲਜੁਲ ਕੇ ਕੰਮ ਕਰਨ।
ਪ੍ਰੋਗਰਾਮ ਦੌਰਾਨ ਢੋਲ ਦੀ ਥਾਪ ’ਤੇ ਵੱਡੀ ਗਿਣਤੀ ਵਿੱਚ ਲੋਕ ਗਿੱਧਾ ਅਤੇ ਭੰਗੜਾ ਪਾਉਂਦੇ ਨਜ਼ਰ ਆਏ। ਸਮਰਥਕਾਂ ਨੇ ਉਤਸ਼ਾਹ ਨਾਲ ਪਾਰਟੀ ਦੇ ਹੱਕ ਵਿੱਚ ਨਾਅਰੇ ਲਗਾਏ ਅਤੇ ਸ੍ਰੀ ਅਮਰਜੀਤ ਮਹਿਤਾ ਤੇ ਸ੍ਰੀ ਪਦਮਜੀਤ ਸਿੰਘ ਮਹਿਤਾ ਦਾ ਗਰਮਜੋਸ਼ੀ ਨਾਲ ਸਵਾਗਤ ਕੀਤਾ। ਇਸ ਦੌਰਾਨ ਪੂਰਾ ਹੋਟਲ ਪਰਿਸਰ ਉਤਸ਼ਾਹ ਨਾਲ ਸਰਾਬੋਰ ਨਜ਼ਰ ਆਇਆ।ਪਾਸਟਰ ਰਾਜਿੰਦਰ ਜੌਹਨ ਅਤੇ ਸ੍ਰੀ ਦੀਪਕ ਸਿੰਗਲਾ ਨੇ ਕਿਹਾ ਕਿ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਸਰਕਾਰ ਦੀਆਂ ਨੀਤੀਆਂ ਅਤੇ ਬਠਿੰਡਾ ਵਿੱਚ ਮੇਅਰ ਸ੍ਰੀ ਪਦਮਜੀਤ ਸਿੰਘ ਮਹਿਤਾ ਵੱਲੋਂ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਤੋਂ ਪ੍ਰਭਾਵਿਤ ਹੋ ਕੇ ਵੱਡੀ ਗਿਣਤੀ ਵਿੱਚ ਲੋਕਾਂ ਨੇ ਆਮ ਆਦਮੀ ਪਾਰਟੀ ਨਾਲ ਜੁੜਨ ਦਾ ਫੈਸਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਵੀ ਵੱਡੀ ਗਿਣਤੀ ਵਿੱਚ ਲੋਕ ਪਾਰਟੀ ਨਾਲ ਜੁੜਨਗੇ।
- Download Babushahi App
-
-