BREAKING- ਵਿਧਾਨ ਸਭਾ ਚੋਣਾਂ ਲਈ ਗਠਜੋੜ 'ਤੇ 2 ਅਕਤੂਬਰ ਤੱਕ ਫੈਸਲਾ ਲਵੇਗੀ AIMIM
ਕਾਨਪੁਰ, 20 ਸਤੰਬਰ 2026- ਉੱਤਰ ਪ੍ਰਦੇਸ਼ ਵਿੱਚ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਸਰਗਰਮੀਆਂ ਤੇਜ਼ ਹੋ ਗਈਆਂ ਹਨ। ਇਸ ਦੌਰਾਨ ਆਲ ਇੰਡੀਆ ਮਜਲਿਸ-ਏ-ਇੱਤੇਹਾਦੁਲ ਮੁਸਲਮੀਨ (AIMIM) ਦੇ ਮੁਖੀ ਅਸਦੁਦੀਨ ਓਵੈਸੀ ਨੇ ਸੂਬੇ ਵਿੱਚ ਚੋਣ ਗਠਜੋੜ ਦੀ ਸੰਭਾਵਨਾ ਬਾਰੇ ਵੱਡਾ ਬਿਆਨ ਦਿੱਤਾ ਹੈ।
ਕਾਨਪੁਰ ਵਿੱਚ ਗੱਲਬਾਤ ਕਰਦਿਆਂ ਓਵੈਸੀ ਨੇ ਕਿਹਾ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਗਠਜੋੜ ਨੂੰ ਲੈ ਕੇ ਪਾਰਟੀ ਵੱਲੋਂ 2 ਅਕਤੂਬਰ ਤੱਕ ਫੈਸਲਾ ਲੈ ਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਪਾਰਟੀ ਇਸ ਸਬੰਧੀ ਸਾਰੀਆਂ ਸੰਭਾਵਨਾਵਾਂ 'ਤੇ ਵਿਚਾਰ ਕਰ ਰਹੀ ਹੈ ਅਤੇ ਜਲਦ ਹੀ ਆਪਣਾ ਰੁਖ ਸਪੱਸ਼ਟ ਕਰੇਗੀ।
ਓਵੈਸੀ ਦੇ ਇਸ ਬਿਆਨ ਤੋਂ ਬਾਅਦ ਉੱਤਰ ਪ੍ਰਦੇਸ਼ ਦੀ ਸਿਆਸਤ ਵਿੱਚ ਗਠਜੋੜਾਂ ਨੂੰ ਲੈ ਕੇ ਚਰਚਾ ਹੋਰ ਤੇਜ਼ ਹੋ ਗਈ ਹੈ। ਹਾਲਾਂਕਿ ਉਨ੍ਹਾਂ ਨੇ ਇਹ ਸਪੱਸ਼ਟ ਨਹੀਂ ਕੀਤਾ ਕਿ AIMIM ਕਿਸ ਪਾਰਟੀ ਜਾਂ ਸਿਆਸੀ ਧੜੇ ਨਾਲ ਗਠਜੋੜ ਕਰਨ ਬਾਰੇ ਵਿਚਾਰ ਕਰ ਰਹੀ ਹੈ।
2027 ਦੀਆਂ ਚੋਣਾਂ ਵਿੱਚ ਅਜੇ ਸਮਾਂ ਬਾਕੀ ਹੈ, ਪਰ ਵੱਖ-ਵੱਖ ਸਿਆਸੀ ਪਾਰਟੀਆਂ ਵੱਲੋਂ ਆਪਣੀਆਂ ਰਣਨੀਤੀਆਂ ਤਿਆਰ ਕਰਨ ਦਾ ਦੌਰ ਸ਼ੁਰੂ ਹੋ ਗਿਆ ਹੈ। AIMIM ਦੇ ਅਗਲੇ ਫੈਸਲੇ 'ਤੇ ਸਿਆਸੀ ਹਲਕਿਆਂ ਦੀ ਨਜ਼ਰ ਰਹੇਗੀ।
- Download Babushahi App
-
-