ਕੇਂਦਰੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਦੀ ਅਗਵਾਈ ਹੇਠ 'ਨਸ਼ਾ ਮੁਕਤ ਪੰਜਾਬ ਯਾਤਰਾ' 'ਚ ਸ਼ਾਮਲ ਹੋਏ ਸੰਸਦ ਮੈਂਬਰ ਰਾਜਿੰਦਰ ਗੁਪਤਾ
ਲੁਧਿਆਣਾ, 22 ਸਤੰਬਰ, 2026 — ਭਾਰਤੀ ਜਨਤਾ ਪਾਰਟੀ ਵੱਲੋਂ ਪੰਜਾਬ ਨੂੰ ਨਸ਼ਾਮੁਕਤ ਕਰਨ ਦੇ ਉਦੇਸ਼ ਨਾਲ ਕੱਢੀ ਜਾ ਰਹੀ 'ਨਸ਼ਾ ਮੁਕਤ ਪੰਜਾਬ ਯਾਤਰਾ' ਦੌਰਾਨ ਕੇਂਦਰੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਦੀ ਅਗਵਾਈ ਹੇਠ ਵਿਸ਼ੇਸ਼ ਸਮਾਗਮ ਦਾ ਆਯੋਜਨ ਕੀਤਾ ਗਿਆ। ਇਸ ਯਾਤਰਾ ਵਿੱਚ ਰਾਜ ਸਭਾ ਸੰਸਦ ਮੈਂਬਰ ਰਾਜਿੰਦਰ ਗੁਪਤਾ ਨੇ ਵੀ ਉਚੇਚੇ ਤੌਰ 'ਤੇ ਸ਼ਿਰਕਤ ਕੀਤੀ ਅਤੇ ਪਾਰਟੀ ਆਗੂਆਂ ਨਾਲ ਮਿਲ ਕੇ ਨਸ਼ਿਆਂ ਵਿਰੁੱਧ ਇੱਕਜੁੱਟ ਹੋਣ ਦਾ ਦਾਅਵਾ ਕੀਤਾ।
ਇਸ ਮੌਕੇ ਕੇਂਦਰੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਅਤੇ ਐਮ.ਪੀ. ਰਾਜਿੰਦਰ ਗੁਪਤਾ ਨੇ ਸੰਬੋਧਨ ਕਰਦਿਆਂ ਕਿਹਾ ਕਿ ਇਸ ਯਾਤਰਾ ਦਾ ਮੁੱਖ ਮਕਸਦ ਪੰਜਾਬ ਦੇ ਨੌਜਵਾਨਾਂ ਨੂੰ ਨਸ਼ਿਆਂ ਦੀ ਲਾਹਨਤ ਤੋਂ ਬਚਾਉਣਾ ਅਤੇ ਸਮਾਜ ਵਿੱਚ ਜਾਗਰੂਕਤਾ ਫੈਲਾਉਣਾ ਹੈ। ਉਨ੍ਹਾਂ ਆਖਿਆ ਕਿ ਭਾਜਪਾ ਪੰਜਾਬ ਦੀ ਜਵਾਨੀ ਨੂੰ ਸੰਭਾਲਣ ਲਈ ਹਰ ਸੰਭਵ ਉਪਾਅ ਕਰੇਗੀ। ਸਮਾਗਮ ਦੌਰਾਨ ਵੱਡੀ ਗਿਣਤੀ ਵਿੱਚ ਪਾਰਟੀ ਵਰਕਰ ਅਤੇ ਸਥਾਨਕ ਲੋਕ ਵੀ ਮੌਜੂਦ ਸਨ।
- Download Babushahi App
-
-