ਬਠਿੰਡਾ ਕਾਂਗਰਸ ਵੱਲੋਂ ਮੋਹਣਜੀਤ ਅਤੇ ਗੁਲਜਾਰ ਮਾਮਲੇ ਵਿੱਚ ਇਨਸਾਫ ਲਈ ਸਰਕਾਰ ਖਿਲਾਫ ਧਰਨਾ
ਅਸ਼ੋਕ ਵਰਮਾ
ਬਠਿੰਡਾ, 22ਸਤੰਬਰ 2026:- ਖਜ਼ਾਨਾ ਮੰਤਰੀ ਹਰਪਾਲ ਸਿੰਘ ਨੂੰ ਨਸ਼ਿਆਂ ਦੇ ਮਾਮਲੇ ਤੇ ਸਵਾਲ ਪੁੱਛਣ ਕਰਕੇ ਜਾਨ ਗਵਾਉਣ ਵਾਲੇ ਸਵ ਗੁਲਜਾਰ ਸਿੰਘ ਅਤੇ ਮੋਹਨਜੀਤ ਸਿੰਘ ਨਾਲ ਹੋਈ ਕੁੱਟਮਾਰ ਕੁੱਟ ਮਾਰ ਮਾਮਲੇ ਵਿੱਚ ਬਠਿੰਡਾ ਸ਼ਹਿਰੀ ਕਾਂਗਰਸ ਨੇ ਪ੍ਰਧਾਨ ਰਾਜਨ ਗਰਗ ਅਤੇ ਦਿਹਾਤੀ ਪ੍ਰਧਾਨ ਪ੍ਰੀਤਮ ਸਿੰਘ ਕੋਟਭਾਈ ਦੀ ਅਗਵਾਈ ਵਿੱਚ ਡੀਸੀ ਦਫਤਰ ਅੱਗੇ ਰੋਸ ਧਰਨਾ ਦਿੱਤਾ ਅਤੇ ਖਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਤੇ ਮੁੱਖ ਮੰਤਰੀ ਭਗਵੰਤ ਮਾਨ ਤੋਂ ਅਸਤੀਫੇ ਦੀ ਮੰਗ ਕੀਤੀ। ਇਸ ਮੌਕੇ ਰਾਜਨ ਗਰਗ ਅਤੇ ਪ੍ਰੀਤਮ ਸਿੰਘ ਕੋਟਭਾਈ ਨੇ ਕਿਹਾ ਕਿ ਨਸ਼ਿਆਂ ਤੇ ਡਰਾਮੇ ਕਰਨ ਵਾਲੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਆਪਣੇ ਆਪ ਵੀ ਅਸਤੀਫਾ ਦੇਣਾ ਚਾਹੀਦਾ ਹੈ ।
ਉਨ੍ਹਾਂ ਕਿਹਾ ਕਿ ਖਜ਼ਾਨਾ ਮੰਤਰੀ ਹਰਪਾਲ ਸਿੰਘ ਤੇ ਪਰਚਾ ਦਰਜ ਕਰਕੇ ਉਸਨੂੰ ਮੰਤਰੀ ਮੰਡਲ ਵਿੱਚੋਂ ਬਾਹਰ ਕੱਢ ਕੇ ਗ੍ਰਿਫਤਾਰ ਕਰਨਾ ਚਾਹੀਦਾ ਹੈ ਕਿਉਂਕਿ ਉਸਦੀ ਰੈਲੀ ਵਿੱਚ ਨਸ਼ਿਆਂ ਦੇ ਮਾਮਲੇ ਤੇ ਸਵਾਲ ਪੁੱਛਣ ਕਰਕੇ ਗੁਲਜਾਰ ਸਿੰਘ ਨੂੰ ਆਵਦੀ ਜਾਨ ਗਵਾਉਣੀ ਪਈ ਤੇ ਪਿੰਡ ਸ਼ੇਰੋਂ ਵਿਖੇ ਮੁੱਖ ਮੰਤਰੀ ਨੂੰ ਨਸ਼ਿਆਂ ਤੇ ਸਵਾਲ ਕਰਨ ਵਾਲੇ ਮੋਹਣਜੀਤ ਸਿੰਘ ਨਾਲ ਬੇਰਹਿਮੀ ਨਾਲ ਕੁੱਟਮਾਰ ਹੋਈ ਜਿਸ ਤੋਂ ਮਾਨ ਸਰਕਾਰ ਦਾ ਨਸ਼ਾ ਵਿਰੋਧੀ ਦੋਗਲਾ ਚਿਹਰਾ ਸਾਹਮਣੇ ਆਉਂਦਾ ਹੈ। ਉਨ੍ਹਾਂ ਕਿਹਾ ਕਿ ਕਿਉਂਕਿ ਅੱਜ ਪੰਜਾਬ ਦੇ ਹਾਲਾਤ ਮਾੜੇ ਹਨ, ਅਮਨ ਕਾਨੂੰਨ ਦੀ ਸਥਿਤੀ ਸਰਕਾਰ ਦੇ ਹੱਥੋਂ ਨਿਕਲ ਚੁੱਕੀ ਹੈ, ਲੁੱਟਾਂ ਖੋਹਾਂ, ਕਤਲ ,ਡਕੈਤੀਆਂ ਹੋ ਰਹੀਆਂ ਹਨ, ਗੈਂਗਸਟਰਾਂ ਵੱਲੋਂ ਸ਼ਰੇਆਮ ਫਾਇਰਿੰਗ ਕੀਤੀ ਜਾ ਰਹੀ ਹੈ।
ਉਨ੍ਹਾਂ ਕਿਹਾ ਕਿ ਮਾਨ ਸਰਕਾਰ ਹਰ ਫਰੰਟ ਤੇ ਫੇਲ ਦਿਖਾਈ ਦੇ ਰਹੀ ਹੈ, ਇਸ ਲਈ ਨੈਤਿਕਤਾ ਦੇ ਅਧਾਰ ਤੇ ਮੁੱਖ ਮੰਤਰੀ ਨੂੰ ਸਰਕਾਰ ਤੋਂ ਪਾਸੇ ਹੋਣਾ ਚਾਹੀਦਾ ਹੈ।
ਇਸ ਮੌਕੇ ਵੱਡੀ ਗਿਣਤੀ ਵਿੱਚ ਕਾਂਗਰਸੀ ਆਗੂਆਂ ਨੇ ਜ਼ਿਲ੍ਹਾ ਬਠਿੰਡਾ ਵਿੱਚ ਵਾਪਰ ਰਹੀਆਂ ਵੱਡੀਆਂ ਘਟਨਾਵਾਂ ਤੇ ਚਿੰਤਾ ਜਾਹਰ ਕਰਦੇ ਹੋਏ ਅਮਨ ਕਾਨੂੰਨ ਦੀ ਵਿਗੜ ਰਹੀ ਸਥਿਤੀ ਨੂੰ ਨੱਥ ਪਾਉਣ ਦੀ ਸਲਾਹ ਦਿੱਤੀ ਅਤੇ ਪੰਜਾਬੀਆਂ ਨੂੰ ਅਪੀਲ ਕੀਤੀ ਕਿ ਆਉਂਦੀਆਂ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਦੇ ਹੱਥ ਮਜਬੂਤ ਕਰਨ ਤਾਂ ਜੋ ਪੰਜਾਬ ਨੂੰ ਖੁਸ਼ਹਾਲ ਬਣਾਇਆ ਜਾ ਸਕੇ । ਇਸ ਮੌਕੇ ਸਾਬਕਾ ਕਾਰਜਕਾਰੀ ਮੇਅਰ ਅਸ਼ੋਕ ਕੁਮਾਰ, ਡਾਇਰੈਕਟਰ ਮਾਰਕਫੈਡ ਟਹਿਲ ਸਿੰਘ ਸੰਧੂ, ਅੰਮ੍ਰਿਤ ਗਿੱਲ, ਮੀਤ ਪ੍ਰਧਾਨ ਤੇ ਪ੍ਰੈਸ ਮੀਡੀਆ ਇੰਚਾਰਜ ਰੁਪਿੰਦਰ ਬਿੰਦਰਾ, ਦਰਸ਼ਨ ਸਿੰਘ ਸੰਧੂ ,ਲਖਵਿੰਦਰ ਸਿੰਘ ਲੱਖਾ, ਕਿਰਨਜੀਤ ਸਿੰਘ ਗਹਿਰੀ, ਨਥੂਰਾਮ, ਬਲਜਿੰਦਰ ਠੇਕੇਦਾਰ ,ਹਰਪਾਲ ਬਾਜਵਾ ,ਸੁਰਜੀਤ ਮੋਖਾ, ਬਲਾਕ ਪ੍ਰਧਾਨ ਮਾਧਵ ਸ਼ਰਮਾ, ਸੁਨੀਲ ਕੁਮਾਰ, ਬਲਜੀਤ ਸਿੰਘ, ਆਸ਼ੀਸ਼ ਕਪੂਰ, ਜਗਰਾਜ ਸਿੰਘ, ਭੁਪਿੰਦਰ ਸ਼ਰਮਾ, ਕਰਤਾਰ ਸਿੰਘ, ਗੌਰਵ ਕਟਾਰੀਆ ,ਸੁਖਦੇਵ ਸਿੰਘ ਸੁੱਖਾ ਸਾਬਕਾ ਐਮਸੀ, ਜਗਦੀਸ਼ ਖੁਰਾਣਾ, ਅਰੁਣ ਵਧਾਵਣ ਸਮੇਤ ਵੱਡੀ ਗਿਣਤੀ ਵਿੱਚ ਕਾਂਗਰਸੀ ਆਗੂ ਹਾਜ਼ਰ ਸਨ।
- Download Babushahi App
-
-