ਪ੍ਰੋਗਰਾਮ ਦਾ ਦ੍ਰਿਸ਼
ਦੀਦਾਰ ਗੁਰਨਾ
ਫਤਿਹਗੜ੍ਹ ਸਾਹਿਬ, 23 ਸਤੰਬਰ 2026 : ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪਿਛਲੇ ਸਾਢੇ ਚਾਰ ਸਾਲਾਂ ਵਿੱਚ ਸਾਰੀਆਂ ਗਾਰੰਟੀਆਂ ਨੂੰ ਜ਼ਮੀਨੀ ਪੱਧਰ ’ਤੇ ਲਾਗੂ ਕਰਕੇ ਸੂਬੇ ਦੇ ਲੋਕਾਂ ਨੂੰ ਬਿਹਤਰ ਸਹੂਲਤਾਂ ਮੁਹੱਈਆ ਕਰਵਾਈਆਂ ਹਨ , ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਹਲਕਾ ਵਿਧਾਇਕ ਲਖਬੀਰ ਸਿੰਘ ਰਾਏ ਨੇ ਪਿੰਡ ਚਨਾਰਥਲ ਖੁਰਦ ਤੋਂ ‘ਮਾਨ ਦੇ ਮੁਨਾਫ਼ੇ’ ਮੁਹਿੰਮ ਤਹਿਤ ਪਿੰਡਾਂ ਵਿੱਚ ਵਿਸ਼ੇਸ਼ ਪ੍ਰੋਗਰਾਮ ਦੀ ਸ਼ੁਰੂਆਤ ਕਰਨ ਵੇਲੇ ਕੀਤਾ
ਵਿਧਾਇਕ ਲਖਬੀਰ ਸਿੰਘ ਰਾਏ ਨੇ ਕਿਹਾ ਕਿ ਆਪ ਸਰਕਾਰ ਨੇ 2022 ਤੋਂ ਰਾਜ ਦੇ ਲੋਕਾਂ ਦੀ ਭਲਾਈ ਲਈ ਕੀਤੇ ਕੰਮਾਂ ਨੂੰ ਪਿੰਡਾਂ ਅਤੇ ਸ਼ਹਿਰਾਂ ਵਿੱਚ ਘਰ-ਘਰ ਸੰਪਰਕ ਮੁਹਿੰਮ ਤਹਿਤ ਪਹੁੰਚਾਇਆ ਜਾਵੇਗਾ , ਉਨ੍ਹਾਂ ‘ਮਾਨ ਦੇ ਮੁਨਾਫ਼ੇ’ ਗਿਣਾਉਂਦਿਆਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਮਾਵਾਂ-ਧੀਆਂ ਸਤਿਕਾਰ ਯੋਜਨਾ, ਮੁਫ਼ਤ ਤੀਰਥ ਯਾਤਰਾ, ਔਰਤਾਂ ਨੂੰ ਮੁਫ਼ਤ ਬੱਸ ਸਫ਼ਰ, ਜੀਰੋ ਬਿਜਲੀ ਬਿੱਲ, ਸਰਕਾਰੀ ਸਕੂਲਾਂ ਵਿੱਚ ਮੁਫ਼ਤ ਸਿੱਖਿਆ, ਆਮ ਆਦਮੀ ਕਲੀਨਿਕ ਮੁਫ਼ਤ ਟੈਸਟ ਤੇ ਦਵਾਈਆਂ,ਨਹਿਰੀ ਪਾਣੀ ਆਦਿ ਨਾਲ ਹਰ ਪਰਿਵਾਰ ਨੂੰ ਲਾਭ ਪਹੁੰਚਾਇਆ ਹੈ
ਘਰ-ਘਰ ਮੁਹਿੰਮ ਦੌਰਾਨ ਵਿਧਾਇਕ ਵੱਲੋਂ ਹਲਕੇ ਦੇ ਪਿੰਡ ਬਾਲਪੁਰ, ਚਨਾਰਥਲ ਕਲਾਂ, ਚਨਾਰਥਲ ਖੁਰਦ ਅਤੇ ਸੰਗਤਪੁਰ ਸੋਢੀਆਂ ਵਿੱਚ ਵੱਖ-ਵੱਖ ਘਰਾਂ ਵਿੱਚ ਜਾ ਕੇ ਪਰਿਵਾਰਾਂ ਨਾਲ ਮੁਲਾਕਾਤ ਕੀਤੀ ਅਤੇ ਬਜ਼ੁਰਗਾਂ, ਮਹਿਲਾਵਾਂ, ਨੌਜਵਾਨਾਂ ਅਤੇ ਬੱਚਿਆਂ ਸਮੇਤ ਸਮਾਜ ਦੇ ਵੱਖ-ਵੱਖ ਵਰਗਾਂ ਦੇ ਲੋਕਾਂ ਨਾਲ ਗੱਲਬਾਤ ਕੀਤੀ ਅਤੇ 10 ਲੱਖ ਰੁਪਏ ਤੱਕ ਦੀ ਮੁਫਤ ਸਿਹਤ ਬੀਮਾ ਯੋਜਨਾ ਦੇ ਕਾਰਡ ਵੀ ਵੰਡੇ
ਵਿਧਾਇਕ ਲਖਬੀਰ ਸਿੰਘ ਰਾਏ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਇੱਕ ਆਮ ਪਰਿਵਾਰ ਨੂੰ ਵੱਖ-ਵੱਖ ਯੋਜਨਾਵਾਂ ਰਾਹੀਂ ਸਾਲਾਨਾ ਕਰੀਬ 1.82 ਲੱਖ ਰੁਪਏ ਦੇ ਲਾਭ ਮਿਲ ਰਹੇ ਹਨ। ਉਨ੍ਹਾਂ ਵਿਰੋਧੀ ਪਾਰਟੀਆਂ ਤੇ ਚੁਟਕੀ ਲੈਂਦਿਆਂ ਕਿਹਾ ਕਿ ਵਿਰੋਧੀਆਂ ਦੇ ਕੋਲ ਕੋਈ ਏਜੰਡਾ ਨਹੀਂ ਹੈ, ਜਦਕਿ ਆਮ ਆਦਮੀ ਪਾਰਟੀ ਦੀ ਸਰਕਾਰ ਲੋਕ ਹਿੱਤ ਦੇ ਵਿੱਚ ਕੰਮ ਕਰ ਰਹੀ ਹੈ
ਇਸ ਮੌਕੇ ਹੋਰਨਾਂ ਤੋਂ ਇਲਾਵਾ ਹਲਕਾ ਫਤਿਹਗੜ੍ਹ ਸਾਹਿਬ ਦੇ ਸੰਗਠਨ ਇੰਚਾਰਜ ਮੋਹਿਤ ਸੂਦ, ਸਰਪੰਚ ਚਨਾਰਥਲ ਕਲਾਂ ਰਾਜਦੀਪ ਰਾਜੂ, ਰਾਜੂ ਸਰਪੰਚ ਚਨਾਰਥਲ ਖੁਰਦ ਵੀ ਹਾਜਰ ਸਨ
- Download Babushahi App
-
-