ਡਿਪਟੀ ਕਮਿਸ਼ਨਰ ਗੁਰਦਾਸਪੁਰ ਪਿੰਡ ਘਣੀਏ-ਕੇ-ਬਾਂਗਰ ਪਹੁੰਚੇ, ਅਧਿਕਾਰੀਆਂ ਨਾਲ ਮੀਟਿੰਗ ਕਰਕੇ ਵਿਕਾਸ ਕਾਰਜਾਂ ਦੀ ਕੀਤੀ ਸਮੀਖਿਆ
ਪਿੰਡ ਵਾਸੀਆਂ ਨੂੰ ਵੱਖ-ਵੱਖ ਲੋਕ ਭਲਾਈ ਸਕੀਮਾਂ ਦਾ ਲਾਭ ਪੁਜਦਾ ਕਰਨ ਲਈ ਲਗਾਇਆ ਜਾਵੇਗਾ ਵਿਸ਼ੇਸ਼ ਕੈਂਪ
ਰੋਹਿਤ ਗੁਪਤਾ
ਫਤਹਿਗੜ੍ਹ ਚੂੜੀਆਂ/ਬਟਾਲਾ, 23 ਸਤੰਬਰ ਡਿਪਟੀ ਕਮਿਸ਼ਨਰ ਸ਼੍ਰੀ ਆਦਿਤਿਆ ਉੱਪਲ ਵਲੋਂ ਪਿੰਡ ਘਣੀਕੇ ਕੇ-ਬਾਂਗਰ ਵਿਖੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ ਅਤੇ ਪਿੰਡ ਵਿੱਚ ਵੱਖ ਵੱਖ ਵਿਕਾਸ ਕਾਰਜ ਕਰਵਾਉਣ ਲਈ ਅਧਿਕਾਰੀਆਂ ਨੂੰ ਹਦਾਇਤ ਕੀਤੀ। ਇਸ ਮੌਕੇ ਚੇਅਰਮੈਨ ਜ਼ਿਲ੍ਹਾ ਪਲਾਨਿੰਗ ਕਮੇਟੀ ਗੁਰਦਾਸਪੁਰ ਅਤੇ ਹਲਕਾ ਇੰਚਾਰਜ ਫਤਿਹਗੜ੍ਹ ਚੂੜੀਆਂ ਜੋਬਨ ਰੰਧਾਵਾ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਗੁਰਪ੍ਰੀਤ ਸਿੰਘ ਗਿੱਲ, ਐੱਸ.ਡੀ.ਐੱਮ. ਸੁਖਜਿੰਦਰ ਸਿੰਘ ਟਿਵਾਣਾ, ਬੀ.ਡੀ.ਪੀ.ਓ ਪਰਮਜੀਤ ਕੌਰ, ਸੀ.ਡੀ.ਪੀ.ਓ ਸ਼੍ਰੀਮਤੀ ਹਰਜੀਤ ਕੌਰ, ਪਿ੍ਰੰਸੀਪਲ ਹਰਪਿੰਦਰਪਾਲ ਸਿੰਘ ਸੰਧੂ ਇੰਚਾਰਜ ਸਿੱਖਿਆ ਵਿੰਗ ਮਾਝਾ ਜ਼ੋਨ, ਸਰਪੰਚ ਸੁਖਰਾਜ ਸਿੰਘ, ਸਰਬਜੀਤ ਸਿੰਘ ਸਮੇਤ ਵਿਭਾਗ ਦੇ ਅਧਿਕਾਰੀਆਂ ਤੋਂ ਇਲਾਵਾ ਹਲਕੇ ਦੀਆਂ ਮੋਹਤਬਰ ਸ਼ਖਸੀਅਤਾਂ ਮੌਜੂਦ ਸਨ।
ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਪਿੰਡ ਘਣੀਏ-ਕੇ-ਬਾਂਗਰ ਵਿਖੇ ਸੀਵਰੇਜ਼ ਰਿਪੇਅਰ, ਕੱਚੇ ਘਰਾਂ ਦੇ ਲਈ ਵਿੱਤੀ ਮਦਦ, ਲੋਕਾਂ ਦੇ ਬੈਠਣ ਲਈ ਬੈਂਚ, ਸੋਲਰ ਸਟਰੀਟ ਲਾਈਟਾਂ ਲਗਾਉਣ, ਪਿੰਡ ਦੀ ਫਿਰਨੀ ਬਣਾਉਣ, ਪਿੰਡ ਦੀਆਂ ਗਲੀਆਂ ਬਣਾਉਣ, ਪਿੰਡ ਅੰਦਰ ਸਫ਼ਾਈ ਆਦਿ ਸਬੰਧੀ ਸਬੰਧਤ ਅਧਿਕਾਰੀਆਂ ਕੋਲੋਂ ਕੰਮਾਂ ਦੀ ਸਮੀਖਿਆ ਕੀਤੀ ਅਤੇ ਵਿਕਾਸ ਕੰਮ ਜਲਦ ਨੇਪਰੇ ਚਾੜ੍ਹਨ ਦੀ ਹਦਾਇਤ ਕੀਤੀ।
ਇਸ ਮੌਕੇ ਡਿਪਟੀ ਕਮਿਸ਼ਨਰ ਵਲੋਂ ਪਿੰਡ ਵਾਸੀਆਂ ਦੀ ਸਹੂਲਤ ਲਈ ਵੱਖ-ਵੱਖ ਲੋਕ ਭਲਾਈ ਸਕੀਮਾਂ ਦਾ ਲਾਭ ਮੁਹੱਈਆ ਕਰਵਾਉਣ ਦੇ ਮੰਤਵ ਨਾਲ ਅਧਿਕਾਰੀਆਂ ਨੂੰ ਜਲਦ ਵਿਸ਼ੇਸ਼ ਕੈਂਪ ਲਗਾਉਣ ਲਈ ਵੀ ਕਿਹਾ।
ਉਨਾਂ ਅਧਿਕਾਰੀਆਂ ਨੂੰ ਕਿਹਾ ਕਿ ਉਹ ਸਰਕਾਰ ਵਲੋਂ ਚਲਾਈਆਂ ਜਾਂਦੀਆਂ ਵੱਖ-ਵੱਖ ਲੋਕ ਭਲਾਈ ਸਕੀਮਾਂ ਸਬੰਧੀ ਸਰਪੰਚਾਂ-ਪੰਚਾਂ/ਕੌਂਸਲਰਾਂ ਨੂੰ ਦੱਸਣ ਤਾਂ ਜੋ ਪਿੰਡਾਂ ਤੇ ਸ਼ਹਿਰੀ ਖੇਤਰ ਅੰਦਰ ਲੋਕਹਿੱਤ ਵਿੱਚ ਵੱਧ ਤੋਂ ਵੱਧ ਵਿਕਾਸ ਕਾਰਜ ਕਰਵਾਏ ਜਾ ਸਕਣ।
- Download Babushahi App
-
-