ਰੋਟਰੀ ਕਲੱਬ ਚੰਡੀਗੜ੍ਹ ਵੱਲੋਂ CGC ਲਾਂਡਰਾਂ ਦੇ ਸਹਿਯੋਗ ਨਾਲ ਖੂਨਦਾਨ ਕੈਂਪ ਲਾਇਆ
ਵਲੰਟੀਅਰਾਂ ਨੇ 240 ਯੂਨਿਟ ਖੂਨ ਕੀਤਾ ਦਾਨ
ਮੋਹਾਲੀ, 25 ਸਤੰਬਰ 2026
ਚੰਡੀਗੜ੍ਹ ਗਰੁੱਪ ਆਫ਼ ਕਾਲਜਿਜ਼ (ਸੀਜੀਸੀ) ਲਾਂਡਰਾਂ ਵਿਖੇ ਅੱਜ ਆਯੋਜਿਤ ਖੂਨਦਾਨ ਕੈਂਪ ਵਿੱਚ ਵਿਦਿਆਰਥੀਆਂ ਅਤੇ ਕਰਮਚਾਰੀਆਂ ਵੱਲੋਂ 240 ਯੂਨਿਟ ਖੂਨਦਾਨ ਕੀਤਾ ਗਿਆ। ਇਹ ਕੈਂਪ ਜੀਵਨਸ਼ ਕਮਿਊਨਿਟੀ ਅਤੇ ਵਿਦਿਆਰਥੀ ਭਲਾਈ ਵਿਭਾਗ ਸੀਜੀਸੀ ਲਾਂਡਰਾਂ ਦੀ ਇੱਕ ਪਹਿਲਕਦਮੀ ਸੀ ਜਿਸ ਦਾ ਆਯੋਜਨ ਰੋਟਰੀ ਕਲੱਬ ਚੰਡੀਗੜ੍ਹ ਦੇ ਸਹਿਯੋਗ ਨਾਲ ਕੀਤਾ ਗਿਆ। ਰੋਟਰੀ ਕਲੱਬ ਚੰਡੀਗੜ੍ਹ ਵੱਲੋਂ ਇਹ ਕੈਂਪ ਰੋਟਰੀ ਡਿਸਟ੍ਰਿਕਟ 3080 ਦੇ ਹਿੱਸੇ ਵਜੋਂ ਲਗਾਇਆ ਗਿਆ ਜਿਸ ਵਿੱਚ ਚੰਡੀਗੜ੍ਹ, ਪੰਜਾਬ, ਹਰਿਆਣਾ, ਹਿਮਾਚਲ ਪ੍ਰਦੇਸ਼ ਅਤੇ ਉੱਤਰ ਪ੍ਰਦੇਸ਼ ਦੇ ਕੁਝ ਹਿੱਸਿਆਂ ਨੂੰ ਕਵਰ ਕਰਨ ਵਾਲੇ ਲਗਭਗ 140 ਕਲੱਬ ਸ਼ਾਮਲ ਹਨ।ਦਾਨ ਕੀਤੇ ਖੂਨ ਦੇ ਯੂਨਿਟ ਰੋਟਰੀ ਅਤੇ ਬਲੱਡ ਬੈਂਕ ਸੋਸਾਇਟੀ ਰਿਸੋਰਸ ਸੈਂਟਰ, ਸੈਕਟਰ 37, ਚੰਡੀਗੜ੍ਹ ਨੂੰ ਦਿੱਤੇ ਜਾਣਗੇ ਜੋ ਕਿ ਰੋਟਰੀ ਕਲੱਬ ਚੰਡੀਗੜ੍ਹ ਅਤੇ ਬਲੱਡ ਬੈਂਕ ਸੋਸਾਇਟੀ ਆਫ਼ ਚੰਡੀਗੜ੍ਹ ਦਾ ਸਾਂਝਾ ਉੱਦਮ ਹੈ।
ਇਸ ਕੈਂਪ ਦਾ ਉਦਘਾਟਨ ਡਾ.ਗਗਨਦੀਪ ਭੁੱਲਰ, ਡਾਇਰੈਕਟਰ, ਵਿਦਿਆਰਥੀ ਭਲਾਈ ਅਤੇ ਸਾਬਕਾ ਵਿਦਿਆਰਥੀ ਮਾਮਲੇ, ਡਾ.ਰਾਜਦੀਪ ਸਿੰਘ, ਕੈਂਪਸ ਡਾਇਰੈਕਟਰ, ਸ਼੍ਰੀਮਤੀ ਟੀਨਾ ਵਿਰਕ, ਪ੍ਰਧਾਨ, ਰੋਟਰੀ ਕਲੱਬ ਚੰਡੀਗੜ੍ਹ, ਸ਼੍ਰੀ ਅਰੁਣ ਅਗਰਵਾਲ, ਡਾਇਰੈਕਟਰ ਕਮਿਊਨਿਟੀ ਸਰਵਿਸਜ਼, ਰੋਟਰੀ ਕਲੱਬ ਚੰਡੀਗੜ੍ਹ, ਸ਼੍ਰੀ ਸ਼੍ਰੇ, ਚੇਅਰਪਰਸਨ, ਰੋਟਰੀ ਕਲੱਬ ਚੰਡੀਗੜ੍ਹ, ਜੀਵਨਸ਼ ਭਾਈਚਾਰੇ, ਸੀਜੀਸੀ ਲਾਂਡਰਾਂ, ਸੀਜੀਸੀ ਲਾਂਡਰਾਂ ਦੇ ਵਿਦਿਆਰਥੀ ਕੋਆਰਡੀਨੇਟਰਾਂ ਦੀ ਮੌਜੂਦਗੀ ਵਿੱਚ ਕੀਤਾ ਗਿਆ। ਇਸ ਪਹਿਲਕਦਮੀ ਦੀ ਸ਼ਲਾਘਾ ਕਰਦਿਆਂ ਡਾ.ਗਗਨਦੀਪ ਭੁੱਲਰ ਨੇ ਖੂਨਦਾਨੀਆਂ ਵੱਲੋਂ ਇਸ ਨੇਕ ਉਪਰਾਲੇ ਲਈ ਦਿਖਾਏ ਗਏ ਉਤਸ਼ਾਹ ਦੀ ਪ੍ਰਸ਼ੰਸਾ ਕੀਤੀ।
ਸ਼੍ਰੀਮਤੀ ਟੀਨਾ ਵਿਰਕ ਨੇ ਕੈਂਪ ਨੂੰ ਇੱਕ ਵੱਡੀ ਸਫਲਤਾ ਬਣਾਉਣ ਲਈ ਸੀਜੀਸੀ ਲਾਂਡਰਾਂ ਦੇ ਪ੍ਰਬੰਧਨ, ਵਿਦਿਆਰਥੀਆਂ ਅਤੇ ਫੈਕਲਟੀ ਮੈਂਬਰਾਂ ਦਾ ਧੰਨਵਾਦ ਕੀਤਾ। ਉਨ੍ਹਾਂ ਅੱਗੇ ਕਿਹਾ ਕਿ ਅੱਜ ਸਾਡਾ ਪੂਰਾ ਰੋਟਰੀ ਜ਼ਿਲ੍ਹਾ ਖੂਨਦਾਨ ਕੈਂਪ ਲਗਾਉਣ ਵਿੱਚ ਜੁਟਿਆ ਹੋਇਆ ਹੈ ਅਤੇ ਰਕਤਦਾਨ ਮਹਾਂਕੁੰਭ ਦੇ ਨਾਅਰੇ ਹੇਠ ਵੱਡੀ ਗਿਣਤੀ ਵਿੱਚ ਖੂਨ ਇਕੱਠਾ ਕਰਕੇ ਗਿਨੀਜ਼ ਬੁੱਕ ਆਫ ਰਿਕਾਰਡ ਵਿੱਚ ਆਪਣਾ ਨਾਮ ਦਰਜ ਕਰਵਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਨੇ ਖੂਨਦਾਨ ਦੀ ਮਹੱਤਤਾ ’ਤੇ ਵੀ ਜ਼ੋਰ ਦਿੱਤਾ ਅਤੇ ਨਾਲ ਹੀ ਸੈਕਟਰ 37 ਵਿੱਚ ਸਥਿਤ ਰੋਟਰੀ ਅਤੇ ਬਲੱਡ ਬੈਂਕ ਰਿਸੋਰਸ ਸੈਂਟਰ ਦੀ ਆਰਥਿਕ ਤੌਰ ’ਤੇ ਕਮਜ਼ੋਰ ਵਰਗਾਂ ਸਮੇਤ ਜੀਵਨ ਦੇ ਹਰ ਖੇਤਰ ਦੇ ਲੋਕਾਂ ਨੂੰ ਪਲੇਟਲੈਟਸ ਅਤੇ ਬਲੱਡ ਯੂਨਿਟਾਂ ਤੱਕ ਪਹੁੰਚ ਪ੍ਰਾਪਤ ਕਰਨ ਵਿੱਚ ਮਦਦ ਕਰਨ ਦੀ ਵਚਨਬੱਧਤਾ ਨੂੰ ਉਜਾਗਰ ਕੀਤਾ।
ਖੂਨਦਾਨ ਕੈਂਪ ਦਾ ਉਦੇਸ਼ ਨੌਜਵਾਨਾਂ ਨੂੰ ਨਿਰਸਵਾਰਥ ਸਮਾਜ ਸੇਵਾ ਵਿੱਚ ਸ਼ਾਮਲ ਹੋਣ ਲਈ ਉਤਸ਼ਾਹਿਤ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਖੂਨਦਾਨ ਕਰਨ ਦੀ ਮਹੱਤਤਾ ਬਾਰੇ ਜਾਗਰੂਕ ਕਰਨਾ ਸੀ ਕਿਉਂਕਿ ਖੂਨਦਾਨ ਰਾਹੀਂ ਕਈ ਕੀਮਤੀ ਜਿੰਦਗੀਆਂ ਬਚਾਈਆਂ ਜਾ ਸਕਦੀਆਂ ਹਨ।ਕੈਂਪ ਦੌਰਾਨ ਡਾਕਟਰਾਂ ਦੀ ਇੱਕ ਸਮਰਪਿਤ ਟੀਮ ਨੇ ਖੂਨਦਾਨੀਆਂ ਦੇ ਪ੍ਰੀ-ਮੈਡੀਕਲ ਟੈਸਟ ਕੀਤੇ ਅਤੇ ਉਨ੍ਹਾਂ ਦੀਆਂ ਵੱਖ-ਵੱਖ ਡਾਕਟਰੀ ਲੋੜਾਂ ਦਾ ਵੀ ਪੂਰਾ ਧਿਆਨ ਰੱਖਿਆ।
- Download Babushahi App
-
-