ਪੰਜਾਬ ਰਾਜ ਮਨੁੱਖੀ ਅਧਿਕਾਰ ਕਮਿਸ਼ਨ ਦੇ ਮੈਂਬਰ ਜਤਿੰਦਰ ਸਿੰਘ ਸ਼ੰਟੀ ਵੱਲੋਂ ਸੁਣਵਾਈ ਕੈਂਪ ਭਲਕੇ 26 ਸਤੰਬਰ ਨੂੰ
ਅਸ਼ੋਕ ਵਰਮਾ
ਬਠਿੰਡਾ, 25 ਸਤੰਬਰ 2026 : ਪੰਜਾਬ ਰਾਜ ਮਨੁੱਖੀ ਅਧਿਕਾਰ ਕਮਿਸ਼ਨ ਦੇ ਮੈਂਬਰ ਅਤੇ ਪਦਮ ਸ਼੍ਰੀ ਨਾਲ ਸਨਮਾਨਤ ਪ੍ਰਸਿੱਧ ਸਮਾਜਸੇਵੀ ਸ਼੍ਰੀ ਜਤਿੰਦਰ ਸਿੰਘ ਸ਼ੰਟੀ ਵੱਲੋਂ ਵਿਸ਼ੇਸ਼ ਸੁਣਵਾਈ ਕੈਂਪ 26 ਸਤੰਬਰ ਨੂੰ ਰਾਮਪੁਰਾ ਅਤੇ ਭਗਤਾ ਭਾਈਕਾ ਵਿਖੇ ਲਗਾਇਆ ਜਾਵੇਗਾ।
ਇਹ ਸੁਣਵਾਈ ਕੈਂਪ ਫਤਹਿ ਗਰੁੱਪ ਆਫ਼ ਕਾਲਜ ਰਾਮਪੁਰਾ ਵਿਖੇ 26 ਸਤੰਬਰ ਨੂੰ ਸਵੇਰੇ 11 ਵਜੇ ਤੋਂ ਦੁਪਹਿਰ 12:30 ਵਜੇ ਤੱਕ ਅਤੇ ਸਟਾਰ ਵਿਊ ਰਿਜ਼ੋਰਟ ਭਗਤਾ ਭਾਈਕਾ ਵਿਖੇ ਬਾਅਦ ਦੁਪਹਿਰ 2:30 ਵਜੇ ਤੋਂ ਸ਼ਾਮ 4 ਵਜੇ ਤੱਕ ਲਗਾਇਆ ਜਾਵੇਗਾ।
ਕੈਂਪ ਦੌਰਾਨ ਮਨੁੱਖੀ ਅਧਿਕਾਰਾਂ ਨਾਲ ਸਬੰਧਤ ਲੰਬਿਤ ਸ਼ਿਕਾਇਤਾਂ ਦੀ ਸੁਣਵਾਈ ਕਰਨ ਦੇ ਨਾਲ-ਨਾਲ ਲੋਕਾਂ ਨੂੰ ਉਨ੍ਹਾਂ ਦੇ ਅਧਿਕਾਰਾਂ ਪ੍ਰਤੀ ਜਾਗਰੂਕ ਵੀ ਕੀਤਾ ਜਾਵੇਗਾ।
- Download Babushahi App
-
-