ਸੁੱਖ ਔਜਲਾ ਦੀ ਅਗਵਾਈ ਵਿੱਚ ਕਾਂਗਰਸ ਨੂੰ ਲਗਾਤਾਰ ਮਿਲ ਰਿਹਾ ਸਮਰਥਨ
ਪਿੰਡ ਪੂੰਗਾ ਵਿੱਚ ਕਈ ਆਗੂ ਤੇ ਵਰਕਰ ਭਾਜਪਾ ਛੱਡ ਕੇ ਕਾਂਗਰਸ ਵਿੱਚ ਸ਼ਾਮਲ
ਅੰਮ੍ਰਿਤਸਰ, 26 ਸਤੰਬਰ 2026- ਅਜਨਾਲਾ ਹਲਕੇ ਵਿੱਚ ਸੀਨੀਅਰ ਆਗੂ ਸੁਖਜਿੰਦਰ ਸਿੰਘ ਸੁੱਖ ਔਜਲਾ ਦੀ ਅਗਵਾਈ ਹੇਠ ਕਾਂਗਰਸ ਨੂੰ ਲਗਾਤਾਰ ਮਜ਼ਬੂਤੀ ਮਿਲ ਰਹੀ ਹੈ। ਅੱਜ ਵੀ ਪਿੰਡ ਪੂੰਗਾ ਦੇ ਕਈ ਆਗੂਆਂ ਅਤੇ ਵਰਕਰਾਂ ਨੇ ਭਾਜਪਾ ਛੱਡ ਕੇ ਕਾਂਗਰਸ ਦਾ ਹੱਥ ਫੜ ਲਿਆ। ਸਾਂਸਦ ਗੁਰਜੀਤ ਸਿੰਘ ਔਜਲਾ ਦੇ ਭਰਾ ਅਤੇ ਸੀਨੀਅਰ ਕਾਂਗਰਸੀ ਆਗੂ ਸੁਖਜਿੰਦਰ ਸਿੰਘ ਸੁੱਖ ਔਜਲਾ ਦੀ ਅਗਵਾਈ ਹੇਠ ਇਨ੍ਹਾਂ ਆਗੂਆਂ ਅਤੇ ਵਰਕਰਾਂ ਨੇ ਕਾਂਗਰਸ ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ।
ਕਾਂਗਰਸ ਵਿੱਚ ਸ਼ਾਮਲ ਹੋਣ ਵਾਲਿਆਂ ਵਿੱਚ ਜਸਪਾਲ ਸਿੰਘ ਦੀ ਅਗਵਾਈ ਹੇਠ ਨਿਸ਼ਾਨ ਸਿੰਘ, ਬਲਜਿੰਦਰ ਸਿੰਘ, ਤਜਬੀਰ ਸਿੰਘ, ਕਸ਼ਮੀਰ ਸਿੰਘ, ਸਰਪੰਚ ਦਲਬੀਰ ਸਿੰਘ, ਕੁਲਦੀਪ ਸਿੰਘ, ਸੁਖਪ੍ਰੀਤ ਸਿੰਘ, ਗੁਰਪ੍ਰੀਤ ਸਿੰਘ, ਅਜੈ ਸਿੰਘ, ਜੋਗਿੰਦਰ ਕੌਰ, ਵੀਰ ਕੌਰ, ਕੁਲਜਿੰਦਰ ਕੌਰ, ਰਾਜਿੰਦਰ ਕੌਰ ਅਤੇ ਰਜਵਿੰਦਰ ਕੌਰ ਸਮੇਤ ਹੋਰ ਲੋਕ ਸ਼ਾਮਲ ਰਹੇ।
ਸੁਖਜਿੰਦਰ ਸਿੰਘ ਸੁੱਖ ਔਜਲਾ ਨੇ ਕਾਂਗਰਸ ਵਿੱਚ ਸ਼ਾਮਲ ਹੋਣ ਵਾਲੇ ਸਾਰੇ ਆਗੂਆਂ ਅਤੇ ਵਰਕਰਾਂ ਦਾ ਸਵਾਗਤ ਕੀਤਾ। ਉਨ੍ਹਾਂ ਕਿਹਾ ਕਿ ਪਾਰਟੀ ਨਾਲ ਜੁੜਨ ਵਾਲੇ ਹਰੇਕ ਸਾਥੀ ਨੂੰ ਪੂਰਾ ਮਾਣ-ਸਨਮਾਨ ਦਿੱਤਾ ਜਾਵੇਗਾ ਅਤੇ ਪਿੰਡਾਂ ਵਿੱਚ ਕਾਂਗਰਸ ਨੂੰ ਹੋਰ ਮਜ਼ਬੂਤ ਕੀਤਾ ਜਾਵੇਗਾ।
ਅਜਨਾਲਾ ਵਿੱਚ ਲਗਾਤਾਰ ਕਾਂਗਰਸ ਨਾਲ ਜੁੜ ਰਹੇ ਲੋਕ
ਸੁੱਖ ਔਜਲਾ ਦੀ ਅਗਵਾਈ ਹੇਠ ਅਜਨਾਲਾ ਹਲਕੇ ਵਿੱਚ ਲੋਕਾਂ ਦੇ ਲਗਾਤਾਰ ਕਾਂਗਰਸ ਨਾਲ ਜੁੜਨ ਦਾ ਸਿਲਸਿਲਾ ਜਾਰੀ ਹੈ। ਪਿੰਡ ਪੂੰਗਾ ਵਿੱਚ ਹੋਈ ਇਹ ਨਵੀਂ ਸ਼ਮੂਲੀਅਤ ਕਾਂਗਰਸ ਦੇ ਸਥਾਨਕ ਸੰਗਠਨ ਲਈ ਅਹਿਮ ਮੰਨੀ ਜਾ ਰਹੀ ਹੈ। ਇਸ ਤੋਂ ਪਹਿਲਾਂ ਵੀ ਹਲਕੇ ਦੇ ਵੱਖ-ਵੱਖ ਪਿੰਡਾਂ ਵਿੱਚ ਆਗੂਆਂ ਅਤੇ ਪਰਿਵਾਰਾਂ ਦੇ ਕਾਂਗਰਸ ਵਿੱਚ ਸ਼ਾਮਲ ਹੋਣ ਦੇ ਪ੍ਰੋਗਰਾਮ ਹੋ ਚੁੱਕੇ ਹਨ।
ਸੁੱਖ ਔਜਲਾ ਨੇ ਕਿਹਾ ਕਿ ਜ਼ਮੀਨੀ ਪੱਧਰ ’ਤੇ ਲੋਕਾਂ ਦੇ ਪਾਰਟੀ ਨਾਲ ਜੁੜਨ ਨਾਲ ਸੰਗਠਨ ਨੂੰ ਹੋਰ ਮਜ਼ਬੂਤੀ ਮਿਲ ਰਹੀ ਹੈ। ਉਨ੍ਹਾਂ ਕਿਹਾ ਕਿ ਲੋਕਾਂ ਦਾ ਮਿਲ ਰਿਹਾ ਪਿਆਰ ਇਹ ਦਰਸਾਉਂਦਾ ਹੈ ਕਿ ਪੰਜਾਬ ਦੇ ਲੋਕ ਮੌਜੂਦਾ ਸਰਕਾਰ ਤੋਂ ਤੰਗ ਆ ਚੁੱਕੇ ਹਨ ਅਤੇ ਵਿਕਾਸ ਦੀ ਰਾਹ ’ਤੇ ਅੱਗੇ ਵਧਣਾ ਚਾਹੁੰਦੇ ਹਨ।
- Download Babushahi App
-
-