ਪੰਜਾਬ ਦੇ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਧ ਨੇ ਕਰਵਾਇਆ ਡੋਪ ਟੈਸਟ; ਰਿਪੋਰਟ ਵਿਚ ਕੀ ਆਇਆ ? ਪੜ੍ਹੋ
ਆਈ ਨੈਗੇਟਿਵ, ਵਿਰੋਧੀ ਆਗੂਆਂ ਨੂੰ ਦਿੱਤੀ ਖੁੱਲ੍ਹੀ ਚੁਣੌਤੀ
ਚੰਡੀਗੜ੍ਹ, 27 ਸਤੰਬਰ, 2026: ਪੰਜਾਬ ਦੇ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਧ ਨੇ ਸਿਆਸਤ ਵਿੱਚ ਨਸ਼ਿਆਂ ਵਿਰੁੱਧ ਇੱਕ ਨਵੀਂ ਮਿਸਾਲ ਕਾਇਮ ਕਰਦਿਆਂ ਸਰਕਾਰੀ ਹਸਪਤਾਲ ਪਹੁੰਚ ਕੇ ਆਪਣਾ ਡੋਪ ਟੈਸਟ (Dope Test) ਕਰਵਾਇਆ। ਪੂਰੀ ਮੈਡੀਕਲ ਪ੍ਰਕਿਰਿਆ ਅਧੀਨ ਕੀਤੇ ਗਏ ਇਸ ਟੈਸਟ ਵਿੱਚ ਉਨ੍ਹਾਂ ਦੀ ਰਿਪੋਰਟ ਨੈਗੇਟਿਵ ਆਈ ਹੈ।
ਟੈਸਟ ਦੀ ਰਿਪੋਰਟ ਆਉਣ ਤੋਂ ਬਾਅਦ ਕੈਬਨਿਟ ਮੰਤਰੀ ਨੇ ਕਾਂਗਰਸ, ਭਾਰਤੀ ਜਨਤਾ ਪਾਰਟੀ (ਭਾਜਪਾ) ਅਤੇ ਸ਼੍ਰੋਮਣੀ ਅਕਾਲੀ ਦਲ ਸਮੇਤ ਸਮੁੱਚੀਆਂ ਵਿਰੋਧੀ ਧਿਰਾਂ ਦੇ ਸੀਨੀਅਰ ਲੀਡਰਾਂ ਨੂੰ ਖੁੱਲ੍ਹਾ ਚੈਲੰਜ ਦਿੱਤਾ ਹੈ। ਉਨ੍ਹਾਂ ਕਿਹਾ ਕਿ ਜੇਕਰ ਵਿਰੋਧੀ ਧਿਰਾਂ ਦੇ ਆਗੂ ਪੰਜਾਬ ਨੂੰ ਨਸ਼ਾ-ਮੁਕਤ ਬਣਾਉਣ ਲਈ ਸੱਚਮੁੱਚ ਗੰਭੀਰ ਹਨ, ਤਾਂ ਉਹ ਵੀ ਅੱਗੇ ਆਉਣ ਅਤੇ ਸਰਕਾਰੀ ਲੈਬਾਰਟਰੀਆਂ ਤੋਂ ਆਪਣਾ ਡੋਪ ਟੈਸਟ ਕਰਵਾ ਕੇ ਰਿਪੋਰਟਾਂ ਲੋਕਾਂ ਸਾਹਮਣੇ ਜਨਤਕ ਕਰਨ।

ਮੰਤਰੀ ਸੌਂਧ ਨੇ ਜ਼ੋਰ ਦਿੰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਸੂਬੇ ਵਿੱਚੋਂ ਨਸ਼ੇ ਦੇ ਖ਼ਾਤਮੇ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਨੇ ਵਿਰੋਧੀ ਲੀਡਰਾਂ ਨੂੰ ਸਲਾਹ ਦਿੱਤੀ ਕਿ ਸਿਰਫ਼ ਜ਼ੁਬਾਨੀ ਦੋਸ਼ ਲਗਾਉਣ ਦੀ ਬਜਾਏ, ਉਨ੍ਹਾਂ ਨੂੰ ਵੀ ਨਿੱਜੀ ਤੌਰ 'ਤੇ ਪਾਰਦਰਸ਼ਤਾ ਦਿਖਾਉਂਦੇ ਹੋਏ ਆਪਣੀ ਨੈਤਿਕ ਜ਼ਿੰਮੇਵਾਰੀ ਨਿਭਾਉਣੀ ਚਾਹੀਦੀ ਹੈ।
- Download Babushahi App
-
-