ਗ੍ਰਿਫਤਾਰ ਦੋਸ਼ੀ ਪੁਲਿਸ ਪਾਰਟੀ ਨਾਲ
ਦੀਦਾਰ ਗੁਰਨਾ
ਮੋਹਾਲੀ 27 ਸਤੰਬਰ 2026 : ਨਸ਼ਿਆਂ ਦੀ ਗੈਰ-ਕਾਨੂੰਨੀ ਤਸਕਰੀ ਵਿਰੁੱਧ ਮੋਹਾਲੀ ਪੁਲਿਸ ਵੱਲੋਂ ਚਲਾਈ ਜਾ ਰਹੀ ਮੁਹਿੰਮ ਤਹਿਤ ਵੱਡੀ ਕਾਰਵਾਈ ਕੀਤੀ ਗਈ ਹੈ , SSP ਵਰੁਣ ਸ਼ਰਮਾ ਦੀ ਅਗਵਾਈ ਹੇਠ ਪੁਲਿਸ ਟੀਮਾਂ ਵੱਲੋਂ ਨਸ਼ਾ ਤਸਕਰੀ ਦੇ ਮਾਮਲੇ ਵਿੱਚ 2 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ , ਪੁਲਿਸ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੇ ਕਬਜ਼ੇ ਵਿੱਚੋਂ 53 ਗ੍ਰਾਮ ICE ਅਤੇ 50 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ , ਬਰਾਮਦ ਨਸ਼ੀਲੇ ਪਦਾਰਥਾਂ ਨੂੰ ਪੁਲਿਸ ਨੇ ਕਬਜ਼ੇ ਵਿੱਚ ਲੈ ਕੇ ਮਾਮਲੇ ਦੀ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ
ਪੁਲਿਸ ਵੱਲੋਂ ਇਹ ਪਤਾ ਲਗਾਉਣ ਲਈ ਵੀ ਜਾਂਚ ਕੀਤੀ ਜਾ ਰਹੀ ਹੈ ਕਿ ਮੁਲਜ਼ਮ ਨਸ਼ੀਲੇ ਪਦਾਰਥ ਕਿੱਥੋਂ ਲੈ ਕੇ ਆਏ ਸਨ ਅਤੇ ਇਨ੍ਹਾਂ ਦੀ ਸਪਲਾਈ ਕਿੱਥੇ ਕੀਤੀ ਜਾਣੀ ਸੀ , ਜਾਂਚ ਦੌਰਾਨ ਨਸ਼ਾ ਤਸਕਰੀ ਨਾਲ ਜੁੜੇ ਹੋਰ ਵਿਅਕਤੀਆਂ ਅਤੇ ਨੈੱਟਵਰਕ ਬਾਰੇ ਵੀ ਜਾਣਕਾਰੀ ਇਕੱਠੀ ਕੀਤੀ ਜਾ ਰਹੀ ਹੈ
ਮੋਹਾਲੀ ਪੁਲਿਸ ਵੱਲੋਂ ਲੋਕਾਂ ਨੂੰ ਵੀ ਅਪੀਲ ਕੀਤੀ ਜਾ ਰਹੀ ਹੈ ਕਿ ਜੇਕਰ ਉਨ੍ਹਾਂ ਨੂੰ ਨਸ਼ਿਆਂ ਦੀ ਤਸਕਰੀ ਜਾਂ ਵਿਕਰੀ ਸਬੰਧੀ ਕੋਈ ਜਾਣਕਾਰੀ ਮਿਲਦੀ ਹੈ ਤਾਂ ਉਹ ਪੁਲਿਸ ਨੂੰ ਸੂਚਿਤ ਕਰਨ, ਤਾਂ ਜੋ ਨਸ਼ਿਆਂ ਦੇ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਇਆ ਜਾ ਸਕੇ
- Download Babushahi App
-
-