LPU ਤਣਾਅ ਮਾਮਲਾ: CM Mann ਵੱਲੋਂ ਦੋਸ਼ੀਆਂ ਵਿਰੁੱਧ ਸਖ਼ਤ ਕਾਰਵਾਈ ਦੇ ਹੁਕਮ
DGP ਗੌਰਵ ਯਾਦਵ ਨੂੰ ਮੌਕੇ 'ਤੇ ਪਹੁੰਚਣ ਦੇ ਨਿਰਦੇਸ਼
ਬਾਬੂਸ਼ਾਹੀ ਬਿਊਰੋ
ਚੰਡੀਗੜ੍ਹ, 28 ਸਤੰਬਰ, 2026: ਫਗਵਾੜਾ ਸਥਿਤ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ (LPU) ਵਿੱਚ ਵਾਪਰੀ ਘਟਨਾ ਅਤੇ ਉਸ ਤੋਂ ਬਾਅਦ ਪੈਦਾ ਹੋਏ ਤਣਾਅ ਦਾ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਗੰਭੀਰ ਨੋਟਿਸ ਲਿਆ ਹੈ। ਮੁੱਖ ਮੰਤਰੀ ਦਫ਼ਤਰ (CMO) ਵੱਲੋਂ ਜਾਰੀ ਜਾਣਕਾਰੀ ਅਨੁਸਾਰ, ਮੁੱਖ ਮੰਤਰੀ ਨੇ ਇਸ ਮਾਮਲੇ ਵਿੱਚ ਦੋਸ਼ੀਆਂ ਵਿਰੁੱਧ ਸਖ਼ਤ ਤੋਂ ਸਖ਼ਤ ਕਾਨੂੰਨੀ ਕਾਰਵਾਈ ਕਰਨ ਦੇ ਹੁਕਮ ਦਿੱਤੇ ਹਨ।
ਸਥਿਤੀ ਦੀ ਗੰਭੀਰਤਾ ਨੂੰ ਦੇਖਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (DGP) ਗੌਰਵ ਯਾਦਵ ਨੂੰ ਖੁਦ ਮੌਕੇ 'ਤੇ ਜਾ ਕੇ ਸਥਿਤੀ ਦਾ ਜਾਇਜ਼ਾ ਲੈਣ ਅਤੇ ਕਾਨੂੰਨ ਵਿਵਸਥਾ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਹਨ।
- Download Babushahi App
-
-