ਪਰਿਵਾਰਾਂ ਨੂੰ ਕਾਂਗਰਸ ਪਾਰਟੀ ਵਿੱਚ ਸ਼ਾਮਿਲ ਕਰਦੇ ਹੋਏ ਕੁਲਜੀਤ ਸਿੰਘ ਨਾਗਰਾ ਅਤੇ ਹੋਰ
ਦੀਦਾਰ ਗੁਰਨਾ
ਫ਼ਤਿਹਗੜ੍ਹ ਸਾਹਿਬ 28 ਸਤੰਬਰ 2026 : ਸਾਬਕਾ ਵਿਧਾਇਕ ਸ. ਕੁਲਜੀਤ ਸਿੰਘ ਨਾਗਰਾ ਦੀ ਅਗਵਾਈ ਹੇਠ ਪਿੰਡ ਨੋਲੱਖਾ ਵਿਖੇ ਆਮ ਆਦਮੀ ਪਾਰਟੀ ਨੂੰ ਉਸ ਸਮੇਂ ਵੱਡਾ ਝਟਕਾ ਲੱਗਾ, ਜਦੋਂ ਪਿੰਡ ਦੇ ਦਰਜਨਾਂ ਪਰਿਵਾਰ ਆਮ ਆਦਮੀ ਪਾਰਟੀ ਛੱਡ ਕੇ ਕਾਂਗਰਸ ਪਾਰਟੀ ਵਿੱਚ ਸ਼ਾਮਿਲ ਹੋ ਗਏ , ਇਸ ਮੌਕੇ ਸ. ਕੁਲਜੀਤ ਸਿੰਘ ਨਾਗਰਾ ਨੇ ਕਾਂਗਰਸ ਪਾਰਟੀ ਵਿੱਚ ਸ਼ਾਮਿਲ ਹੋਣ ਵਾਲੇ ਸਾਰੇ ਪਰਿਵਾਰਾਂ ਦਾ ਸਵਾਗਤ ਕੀਤਾ ਅਤੇ ਉਨ੍ਹਾਂ ਨੂੰ ਪਾਰਟੀ ਵਿੱਚ ਬਣਦਾ ਮਾਣ-ਸਤਿਕਾਰ ਦੇਣ ਦਾ ਭਰੋਸਾ ਦਿੱਤਾ
ਕਾਂਗਰਸ ਪਾਰਟੀ ਵਿੱਚ ਸ਼ਾਮਿਲ ਹੋਣ ਵਾਲੇ ਆਗੂਆਂ ਅਤੇ ਪਰਿਵਾਰਕ ਮੈਂਬਰਾਂ ਵਿੱਚ ਜਤਿੰਦਰ ਸਿੰਘ, ਯਾਦਵਿੰਦਰ ਸਿੰਘ, ਕੁਲਦੀਪ ਸਿੰਘ, ਵਿਕਰਮਜੀਤ ਸਿੰਘ, ਜਸ਼ਪ੍ਰੀਤ ਸਿੰਘ, ਲਵਪ੍ਰੀਤ ਸਿੰਘ, ਜਸਪ੍ਰੀਤ ਸਿੰਘ, ਹਰਵਿੰਦਰ ਸਿੰਘ, ਟਿੰਕੂ, ਰਿੱਕੀ, ਹਰਬੰਸ ਸਿੰਘ, ਘੋਲਾ ਫੌਜੀ, ਟੀਟੂ, ਪਰਮਿੰਦਰ ਸਿੰਘ, ਬਲਜਿੰਦਰ ਸਿੰਘ, ਕਮਲੇਸ਼ ਕੌਰ, ਮੇਲੀ ਕੌਰ, ਸੋਨੀ ਕੌਰ, ਪਰਮਜੀਤ ਕੌਰ, ਨਛੱਤਰ ਕੌਰ, ਪੰਮੀ ਕੌਰ, ਬਿੰਦਰ ਕੌਰ ਅਤੇ ਸਵਰਨ ਕੌਰ ਆਦਿ ਸ਼ਾਮਿਲ ਹਨ
ਇਸ ਮੌਕੇ ਸ. ਕੁਲਜੀਤ ਸਿੰਘ ਨਾਗਰਾ ਨੇ ਕਿਹਾ ਕਿ ਕਾਂਗਰਸ ਪਾਰਟੀ ਦੀਆਂ ਲੋਕ-ਪੱਖੀ ਨੀਤੀਆਂ ਅਤੇ ਲੋਕਾਂ ਦੇ ਹੱਕਾਂ ਲਈ ਕੀਤੇ ਜਾ ਰਹੇ ਸੰਘਰਸ਼ ਤੋਂ ਪ੍ਰਭਾਵਿਤ ਹੋ ਕੇ ਲੋਕ ਲਗਾਤਾਰ ਪਾਰਟੀ ਨਾਲ ਜੁੜ ਰਹੇ ਹਨ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਹਮੇਸ਼ਾ ਹੀ ਹਰ ਵਰਗ ਦੇ ਲੋਕਾਂ ਦੀ ਆਵਾਜ਼ ਬਣ ਕੇ ਉਨ੍ਹਾਂ ਦੇ ਹੱਕਾਂ ਦੀ ਲੜਾਈ ਲੜਦੀ ਰਹੀ ਹੈ
ਉਨ੍ਹਾਂ ਕਿਹਾ ਕਿ ਪਿੰਡਾਂ ਵਿੱਚ ਲੋਕਾਂ ਦਾ ਕਾਂਗਰਸ ਪਾਰਟੀ ਨਾਲ ਜੁੜਨਾ ਪਾਰਟੀ ਦੀ ਮਜ਼ਬੂਤੀ ਦਾ ਪ੍ਰਤੀਕ ਹੈ। ਕਾਂਗਰਸ ਪਾਰਟੀ ਵਿੱਚ ਸ਼ਾਮਿਲ ਹੋਣ ਵਾਲੇ ਨਵੇਂ ਸਾਥੀਆਂ ਨੂੰ ਪਾਰਟੀ ਵਿੱਚ ਪੂਰਾ ਮਾਣ-ਸਤਿਕਾਰ ਦਿੱਤਾ ਜਾਵੇਗਾ ਅਤੇ ਉਨ੍ਹਾਂ ਦੇ ਸਹਿਯੋਗ ਨਾਲ ਹਲਕੇ ਦੇ ਵਿਕਾਸ ਅਤੇ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਲਗਾਤਾਰ ਯਤਨ ਕੀਤੇ ਜਾਣਗੇ
ਸ. ਨਾਗਰਾ ਨੇ ਕਿਹਾ ਕਿ ਕਾਂਗਰਸ ਪਾਰਟੀ ਦਾ ਹਰ ਵਰਕਰ ਲੋਕਾਂ ਦੀ ਸੇਵਾ ਲਈ ਵਚਨਬੱਧ ਹੈ ਅਤੇ ਪਾਰਟੀ ਨੂੰ ਜ਼ਮੀਨੀ ਪੱਧਰ ’ਤੇ ਹੋਰ ਮਜ਼ਬੂਤ ਕਰਨ ਲਈ ਸਾਰੇ ਸਾਥੀਆਂ ਨੂੰ ਨਾਲ ਲੈ ਕੇ ਚੱਲਿਆ ਜਾਵੇਗਾ।ਅੰਤ ਵਿੱਚ ਉਨ੍ਹਾਂ ਕਾਂਗਰਸ ਪਾਰਟੀ ਵਿੱਚ ਸ਼ਾਮਿਲ ਹੋਏ ਸਾਰੇ ਪਰਿਵਾਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਸਹਿਯੋਗ ਨਾਲ ਪਾਰਟੀ ਨੂੰ ਹੋਰ ਮਜ਼ਬੂਤੀ ਮਿਲੇਗੀ
ਕਾਂਗਰਸ ਪਾਰਟੀ ਵਿੱਚ ਸ਼ਾਮਿਲ ਹੋਏ ਆਗੂਆਂ ਨੇ ਕਿਹਾ ਕਿ ਉਹ ਕੁਲਜੀਤ ਸਿੰਘ ਨਾਗਰਾ ਦੀ ਅਗਵਾਈ ਵਿੱਚ ਕਾਂਗਰਸ ਪਾਰਟੀ ਦੀਆਂ ਨੀਤੀਆਂ ਅਤੇ ਵਿਚਾਰਧਾਰਾ ਨੂੰ ਘਰ-ਘਰ ਪਹੁੰਚਾਉਣ ਲਈ ਪੂਰੀ ਤਨਦੇਹੀ ਨਾਲ ਕੰਮ ਕਰਨਗੇ
ਇਸ ਮੌਕੇ ਬਲਾਕ ਪ੍ਰਧਾਨ ਗੁਰਮੁੱਖ ਸਿੰਘ ਪੰਡਰਾਲੀ, ਸਾਬਕਾ ਚੇਅਰਮੈਨ ਬਲਜਿੰਦਰ ਸਿੰਘ ਅਤਾਪੁਰ,ਸੀਨੀਅਰ ਕਾਂਗਰਸੀ ਆਗੂ ਭੁਪਿੰਦਰ ਸਿੰਘ ਬਧੌਛੀ,ਸਾਬਕਾ ਸਰਪੰਚ ਜਗਦੀਪ ਸਿੰਘ ਨੰਬਰਦਾਰ, ਨਰਿੰਦਰ ਸਿੰਘ ਨਿੰਦੀ,ਰਣਬੀਰ ਸਿੰਘ ਹੈਪੀ, ਧਰਮਿੰਦਰ ਸਿੰਘ ਧਿੰਦੀ ਬਾਲਪੁਰ,ਸੰਜੂ ਰੁੜਕੀ, ਹਰਜੀਤ ਸਿੰਘ ਨੋਲੱਖਾ, ਬਹਾਦਰ ਸਿੰਘ ਆਦਿ ਹਾਜ਼ਰ ਸਨ
- Download Babushahi App
-
-