Big Breaking -ਬਠਿੰਡਾ ਜਿਲੇ ਦੇ ਪਿੰਡ ਬੀਬੀਵਾਲਾ ਵਿੱਚ ਗੋਲੀਆਂ ਮਾਰ ਕੇ ਠੇਕੇ ਦੇ ਕਰਿੰਦੇ ਦਾ ਕਤਲ
ਅਸ਼ੋਕ ਵਰਮਾ
ਬਠਿੰਡਾ, 28 ਸਤੰਬਰ 2026: ਸੋਮਵਾਰ ਨੂੰ ਬਠਿੰਡਾ ਜਿਲੇ ਪਿੰਡ ਬੀਬੀਵਾਲਾ ਵਿਖੇ ਸ਼ਰਾਬ ਦੇ ਠੇਕੇ ਦੇ ਕਰੀਬ 60 ਸਾਲਾ ਕਰਿੰਦੇ ਦੀ ਗੋਲੀ ਮਾਰ ਕੇ ਹੱਤਿਆ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਥਾਣਾ ਕੈਂਟ ਪੁਲਿਸ ਨੇ ਮੌਕੇ ਤੇ ਪੁੱਜ ਕੇ ਸਥਿਤੀ ਦਾ ਜਾਇਜ਼ਾ ਲਿਆ ਅਤੇ ਤਫਤੀਸ਼ ਸ਼ੁਰੂ ਕਰ ਦਿੱਤੀ ਹੈ। ਵਾਰਦਾਤ ਦੀ ਜਾਣਕਾਰੀ ਮਿਲਦਿਆਂ ਐਸਐਸਪੀ ਸੁਹੇਲ ਕਾਸਮ ਮੀਲ ਤੋਂ ਇਲਾਵਾ ਬਠਿੰਡਾ ਪੁਲਿਸ ਦੇ ਸੀਨੀਅਰ ਅਧਿਕਾਰੀ ਮੌਕੇ ਤੇ ਪੁੱਜੇ ।ਸ਼ਰਾਬ ਦੇ ਠੇਕੇ ਦੇ ਕਰਿੰਦੇ, ਜਿਸ ਦੀ ਪਛਾਣ ਉੱਤਰ ਪ੍ਰਦੇਸ਼ ਦੇ ਵਸਨੀਕ ਸੂਦਨ ਸਿੰਘ ਵਜੋਂ ਹੋਈ ਹੈ, ਦੀ ਸੋਮਵਾਰ ਦੁਪਹਿਰ ਨੂੰ ਪਿੰਡ ਬੀਬੀਵਾਲਾ ਵਿਖੇ ਅਣਪਛਾਤੇ ਵਿਅਕਤੀਆਂ ਵੱਲੋਂ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ।ਸੂਚਨਾ ਮਿਲਣ ’ਤੇ ਪੁਲਿਸ ਨੇ ਨਾਕਾਬੰਦੀ ਕਰਕੇ ਮੁਲਜ਼ਮਾਂ ਦੀ ਤਲਾਸ਼ ਸ਼ੁਰੂ ਕੀਤੀ, ਪਰ ਸ਼ਾਮ ਤੱਕ ਕੁਝ ਵੀ ਹੱਥ ਨਹੀਂ ਲੱਗਾ। ਪੁਲਿਸ ਦੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਠੇਕੇ ਤੋਂ ਨਕਦੀ ਗਾਇਬ ਹੈ। ਇਸ ਕਾਰਨ ਲੁੱਟ ਦੀ ਵਾਰਦਾਤ ਲਈ ਕਤਲ ਕੀਤੇ ਜਾਣ ਦਾ ਖਦਸ਼ਾ ਜਤਾਇਆ ਜਾ ਰਿਹਾ ਹੈ। ਪੁਲਿਸ ਅਧਿਕਾਰੀਆਂ ਨੇ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਜਾਣਕਾਰੀ ਅਨੁਸਾਰ ਉਸ ਨੇ ਕਰੀਬ ਤਿੰਨ ਮਹੀਨੇ ਪਹਿਲਾਂ ਹੀ ਠੇਕੇ 'ਤੇ ਕੰਮ ਕਰਨਾ ਸ਼ੁਰੂ ਕੀਤਾ ਸੀ। ਜਦੋਂ ਹਮਲਾਵਰਾਂ ਨੇ ਗੋਲੀਬਾਰੀ ਕੀਤੀ, ਉਹ ਠੇਕੇ ਦੇ ਬਾਹਰ ਖੜ੍ਹਾ ਸੀ। ਐਸਐਸਪੀ ਬਠਿੰਡਾ ਸੁਹੇਲ ਕਾਸਮ ਮੀਰ ਦਾ ਕਹਿਣਾ ਸੀ ਮਾਮਲੇ ਦੀ ਵੱਖ-ਵੱਖ ਪਹਿਲੂਆਂ ਤੋਂ ਜਾਂਚ ਕੀਤੀ ਜਾ ਰਹੀ ਹੈ। ਅਤੇ ਜਲਦੀ ਹੀ ਦੋਸ਼ੀਆਂ ਨੂੰ ਕਾਬੂ ਕਰ ਲਿਆ ਜਾਏਗਾ।।
- Download Babushahi App
-
-