ਮੀਟਿੰਗ ਕੀਤੇ ਜਾਣ ਦਾ ਦ੍ਰਿਸ਼
ਦੀਦਾਰ ਗੁਰਨਾ
ਐਸ.ਏ.ਐਸ ਨਗਰ (ਮੋਹਾਲੀ) 29 ਸਤੰਬਰ 2026 : ਵਿਦਿਆਰਥੀਆਂ ਦੀ ਸੁਰੱਖਿਆ, ਭਲਾਈ ਅਤੇ ਕੈਂਪਸ ਦੇ ਮਾਹੌਲ ਨੂੰ ਹੋਰ ਬਿਹਤਰ ਬਣਾਉਣ ਦੇ ਉਦੇਸ਼ ਨਾਲ ਡੀ.ਆਈ.ਜੀ. ਰੋਪੜ ਰੇਂਜ ਅਤੇ ਐਸ.ਐਸ.ਪੀ. ਐਸ.ਏ.ਐਸ. ਨਗਰ ਵੱਲੋਂ ਚੰਡੀਗੜ੍ਹ ਯੂਨੀਵਰਸਿਟੀ ਮੈਨੇਜਮੈਂਟ ਨਾਲ ਮੀਟਿੰਗ ਕੀਤੀ ਗਈ , ਮੀਟਿੰਗ ਦੌਰਾਨ ਵਿਦਿਆਰਥੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ, ਕੈਂਪਸ ਵਿੱਚ ਸੁਰੱਖਿਅਤ ਅਤੇ ਸੁਖਾਵਾਂ ਮਾਹੌਲ ਸਿਰਜਣ ਅਤੇ ਵਿਦਿਆਰਥੀਆਂ ਦੀ ਭਲਾਈ ਨਾਲ ਸਬੰਧਤ ਵੱਖ-ਵੱਖ ਮੁੱਦਿਆਂ ’ਤੇ ਵਿਚਾਰ-ਵਟਾਂਦਰਾ ਕੀਤਾ ਗਿਆ , ਇਸ ਮੌਕੇ ਪੁਲਿਸ ਅਤੇ ਯੂਨੀਵਰਸਿਟੀ ਮੈਨੇਜਮੈਂਟ ਵਿਚਾਲੇ ਆਪਸੀ ਸਹਿਯੋਗ ਅਤੇ ਤਾਲਮੇਲ ਨੂੰ ਹੋਰ ਮਜ਼ਬੂਤ ਕਰਨ ਲਈ ਸੁਝਾਅ ਵੀ ਸਾਂਝੇ ਕੀਤੇ ਗਏ , ਇਸ ਮੌਕੇ ਐਸ ਪੀ ਨਵਰੀਤ ਵਿਰਕ ਵੀ ਹਾਜ਼ਰ ਸਨ
ਮੋਹਾਲੀ ਪੁਲਿਸ ਵਿਦਿਆਰਥੀਆਂ ਦੀ ਸੁਰੱਖਿਆ ਅਤੇ ਭਲਾਈ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ ਅਤੇ ਇਸ ਦਿਸ਼ਾ ਵਿੱਚ ਸਬੰਧਤ ਸੰਸਥਾਵਾਂ ਨਾਲ ਮਿਲ ਕੇ ਕੰਮ ਕਰ ਰਹੀ ਹੈ
- Download Babushahi App
-
-