ਬਲਵੰਤ ਸਿੰਘ ਰਾਜੋਆਣਾ ਨੂੰ ਲਿਆਂਦਾ ਗਿਆ PGI
ਚੰਡੀਗੜ੍ਹ, 29 ਸਤੰਬਰ:
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਕੇਸ ਵਿੱਚ ਕੇਂਦਰੀ ਜੇਲ੍ਹ ਪਟਿਆਲਾ ਵਿਖੇ ਬੰਦ ਬਲਵੰਤ ਸਿੰਘ ਰਾਜੋਆਣਾ ਨੂੰ ਅੱਖਾਂ ਦੀ ਜਾਂਚ ਅਤੇ ਇਲਾਜ ਲਈ ਸਖ਼ਤ ਪੁਲਿਸ ਸੁਰੱਖਿਆ ਹੇਠ PGIMER, ਚੰਡੀਗੜ੍ਹ ਲਿਆਂਦਾ ਗਿਆ ਹੈ।
ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਨਿਰਦੇਸ਼ਾਂ ਤੋਂ ਬਾਅਦ ਜੇਲ੍ਹ ਪ੍ਰਸ਼ਾਸਨ ਅਤੇ ਪੁਲਿਸ ਦੀਆਂ ਟੀਮਾਂ ਰਾਜੋਆਣਾ ਨੂੰ ਅੱਖਾਂ ਦੇ ਵਿਸ਼ੇਸ਼ ਚੈੱਕਅਪ ਅਤੇ ਟੈਸਟਾਂ ਲਈ PGI ਦੇ ਨੇਤਰ ਵਿਗਿਆਨ ਵਿਭਾਗ (Ophthalmology Department) ਲੈ ਕੇ ਪਹੁੰਚੀਆਂ। PGI ਕੰਪਲੈਕਸ ਵਿੱਚ ਸੁਰੱਖਿਆ ਦੇੜ੍ਹੇ ਕਰੜੇ ਬੰਦੋਬਸਤ ਕੀਤੇ ਗਏ ਹਨ।
ਜਾਣਕਾਰੀ ਮੁਤਾਬਕ ਰਾਜੋਆਣਾ ਨੂੰ ਨਜ਼ਰ ਵਾਲੀਆਂ ਐਨਕਾਂ ਲਗਾਉਣ ਕਾਰਨ ਅੱਖਾਂ ਵਿੱਚ ਖਾਰਸ਼ ਅਤੇ ਐਲਰਜੀ ਦੀ ਸਮੱਸਿਆ ਆ ਰਹੀ ਸੀ, ਜਿਸ ਤੋਂ ਬਾਅਦ ਡਾਕਟਰਾਂ ਨੇ ਉਨ੍ਹਾਂ ਨੂੰ ਮੋਤੀਆਬਿੰਦ (Cataract) ਦੀ ਸਰਜਰੀ ਦੀ ਸਲਾਹ ਦਿੱਤੀ ਸੀ। ਹਾਈ ਕੋਰਟ ਦੇ ਹੁਕਮਾਂ ਅਨੁਸਾਰ ਅੱਖਾਂ ਦੇ ਜ਼ਰੂਰੀ ਟੈਸਟ ਅਤੇ ਡਾਕਟਰੀ ਪ੍ਰਕਿਰਿਆ ਪੂਰੀ ਹੋਣ ਤੋਂ ਬਾਅਦ ਅਗਲੇਜੇ ਇਲਾਜ ਅਤੇ ਆਪ੍ਰੇਸ਼ਨ ਦੀ ਤਾਰੀਖ਼ ਤੈਅ ਕੀਤੀ ਜਾਵੇਗੀ।
- Download Babushahi App
-
-