ਅਮਿਤ ਸ਼ਾਹ ਦੀ ਰੈਲੀ ਤੋਂ ਪਹਿਲਾਂ ਬੰਬ ਦੀ ਧਮਕੀ, ਸੁਰੱਖਿਆ ਸਖ਼ਤ
ਬਾਬੂਸ਼ਾਹੀ ਬਿਊਰੋ
ਜਲੰਧਰ, 30 ਸਤੰਬਰ, 2026: ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਜਲੰਧਰ ਦੇ ਪਰਾਗਪੁਰ ਵਿਖੇ ਹੋਣ ਜਾ ਰਹੀ ਵੱਡੀ ਰੈਲੀ ਤੋਂ ਠੀਕ ਪਹਿਲਾਂ ਸ਼ਹਿਰ ਦੇ ਨਾਮੀ ਸਕੂਲਾਂ ਅਤੇ ਪ੍ਰਸਿੱਧ ਦੇਵੀ ਤਲਾਬ ਮੰਦਰ ਨੂੰ ਬੰਬ ਨਾਲ ਉਡਾਉਣ ਦੀ ਗੰਭੀਰ ਧਮਕੀ ਮਿਲੀ ਹੈ। ਇਹ ਧਮਕੀ ਭਰੀ ਈ-ਮੇਲ ਬੁੱਧਵਾਰ ਸਵੇਰੇ ਜਲੰਧਰ ਦੇ ਕੈਂਬ੍ਰਿਜ ਸਕੂਲ ਦੇ ਆਧਿਕਾਰਿਕ ਈ-ਮੇਲ ਐਡਰੈੱਸ 'ਤੇ ਪ੍ਰਾਪਤ ਹੋਈ, ਜਿਸ ਤੋਂ ਬਾਅਦ ਤੁਰੰਤ ਪੁਲਿਸ ਅਤੇ ਸੁਰੱਖਿਆ ਏਜੰਸੀਆਂ ਨੂੰ ਸੂਚਿਤ ਕੀਤਾ ਗਿਆ।
- Download Babushahi App
-
-