PRTC ਬੱਸ ਅਤੇ ਟਰੱਕ ਵਿਚਾਲੇ ਭਿਆਨਕ ਟੱਕਰ, ਕੰਡਕਟਰ ਦੀ ਮੌਕੇ ’ਤੇ ਮੌਤ
Ravinder Singh
ਦੋਰਾਹਾ, 30 ਸਤੰਬਰ 2026- ਕੌਮੀ ਸ਼ਾਹਰਾਹ ’ਤੇ ਦੋਰਾਹਾ ਨੇੜੇ ਅੱਜ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਇੱਥੇ PRTC ਦੀ ਬੱਸ ਅਤੇ ਇੱਕ ਟਰੱਕ ਵਿਚਾਲੇ ਜ਼ਬਰਦਸਤ ਟੱਕਰ ਹੋ ਗਈ। ਹਾਦਸਾ ਇੰਨਾ ਭਿਆਨਕ ਸੀ ਕਿ ਬੱਸ ਦੇ ਕੰਡਕਟਰ ਦੀ ਮੌਕੇ ’ਤੇ ਹੀ ਮੌਤ ਹੋ ਗਈ, ਜਦਕਿ ਦੋਵੇਂ ਵਾਹਨਾਂ ਨੂੰ ਭਾਰੀ ਨੁਕਸਾਨ ਪਹੁੰਚਿਆ।
ਪ੍ਰਾਪਤ ਜਾਣਕਾਰੀ ਅਨੁਸਾਰ ਟੱਕਰ ਤੋਂ ਬਾਅਦ ਬੱਸ ਵਿੱਚ ਸਵਾਰ ਮੁਸਾਫਰਾਂ ਵਿੱਚ ਹਫੜਾ-ਦਫੜੀ ਮਚ ਗਈ ਅਤੇ ਮੌਕੇ ’ਤੇ ਚੀਕ-ਚਿਹਾੜਾ ਸੁਣਾਈ ਦਿੱਤਾ। ਆਸ-ਪਾਸ ਮੌਜੂਦ ਰਾਹਗੀਰਾਂ ਅਤੇ ਸਥਾਨਕ ਲੋਕਾਂ ਨੇ ਤੁਰੰਤ ਮਦਦ ਲਈ ਅੱਗੇ ਆਉਂਦਿਆਂ ਬੱਸ ਵਿੱਚ ਫਸੇ ਲੋਕਾਂ ਨੂੰ ਬਾਹਰ ਕੱਢਣ ਲਈ ਬਚਾਅ ਕਾਰਜ ਸ਼ੁਰੂ ਕੀਤੇ।
ਹਾਦਸੇ ਦੀ ਸੂਚਨਾ ਮਿਲਣ ’ਤੇ ਪੁਲਿਸ ਟੀਮ ਵੀ ਤੁਰੰਤ ਮੌਕੇ ’ਤੇ ਪਹੁੰਚ ਗਈ। ਪੁਲਿਸ ਨੇ ਮ੍ਰਿਤਕ ਕੰਡਕਟਰ ਦੀ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਹਸਪਤਾਲ ਭੇਜ ਦਿੱਤਾ। ਇਸ ਤੋਂ ਬਾਅਦ ਦੋਵੇਂ ਵਾਹਨਾਂ ਨੂੰ ਸੜਕ ਤੋਂ ਹਟਾ ਕੇ ਆਵਾਜਾਈ ਬਹਾਲ ਕਰਵਾਈ ਗਈ। ਪੁਲਿਸ ਵੱਲੋਂ ਹਾਦਸੇ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ।
- Download Babushahi App
-
-