ਖੰਨਾ: ਕੱਪੜਿਆਂ ਦੇ ਸ਼ੋਅਰੂਮ ਨੂੰ ਭਿਆਨਕ ਅੱਗ, ਲੱਖਾਂ ਦਾ ਸਾਮਾਨ ਸੜ ਕੇ ਸੁਆਹ
ਰਵਿੰਦਰ ਸਿੰਘ ਢਿੱਲੋਂ, ਖੰਨਾ: ਸ਼ਹਿਰ ਦੇ ਮਸ਼ਹੂਰ ਤੰਗ ਬਾਜ਼ਾਰ ਧੋਬੀਆਂ ਵਾਲੀ ਗਲੀ ਵਿੱਚ ਅੱਜ ਇੱਕ ਕੱਪੜਿਆਂ ਦੇ ਸ਼ੋਅਰੂਮ ਵਿੱਚ ਭਿਆਨਕ ਅੱਗ ਲੱਗ ਗਈ। ਅੱਗ ਇੰਨੀ ਤੇਜ਼ੀ ਨਾਲ ਫੈਲੀ ਕਿ ਸ਼ੋਅਰੂਮ ਦੀ ਉੱਪਰਲੀ ਮੰਜ਼ਿਲ ’ਤੇ ਪਿਆ ਲੱਖਾਂ ਰੁਪਏ ਦਾ ਕੱਪੜਾ ਕੁਝ ਹੀ ਸਮੇਂ ਵਿੱਚ ਸੜ ਕੇ ਸੁਆਹ ਹੋ ਗਿਆ।
ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ ’ਤੇ ਪਹੁੰਚੀਆਂ, ਪਰ ਬਾਜ਼ਾਰ ਦੀਆਂ ਤੰਗ ਗਲੀਆਂ ਕਾਰਨ ਗੱਡੀਆਂ ਸ਼ੋਅਰੂਮ ਤੱਕ ਨਹੀਂ ਪਹੁੰਚ ਸਕੀਆਂ। ਇਸ ਤੋਂ ਬਾਅਦ ਕਰੀਬ 500 ਫੁੱਟ ਲੰਬੀ ਪਾਈਪਲਾਈਨ ਵਿਛਾ ਕੇ ਅੱਗ ਬੁਝਾਉਣ ਲਈ ਪਾਣੀ ਪਹੁੰਚਾਇਆ ਗਿਆ। ਫਾਇਰ ਬ੍ਰਿਗੇਡ ਦੇ ਕਰਮਚਾਰੀ ਲਗਾਤਾਰ ਅੱਗ ’ਤੇ ਕਾਬੂ ਪਾਉਣ ਵਿੱਚ ਜੁਟੇ ਰਹੇ, ਪਰ ਕਰੀਬ ਤਿੰਨ ਘੰਟਿਆਂ ਬਾਅਦ ਵੀ ਅੱਗ ’ਤੇ ਪੂਰੀ ਤਰ੍ਹਾਂ ਕਾਬੂ ਨਹੀਂ ਪਾਇਆ ਜਾ ਸਕਿਆ।
ਫਾਇਰ ਅਧਿਕਾਰੀ ਮੁਤਾਬਕ ਤੰਗ ਜਗ੍ਹਾ ਕਾਰਨ ਰਾਹਤ ਕਾਰਜਾਂ ਵਿੱਚ ਕਾਫ਼ੀ ਮੁਸ਼ਕਲ ਆ ਰਹੀ ਹੈ। ਮੁੱਢਲੀ ਜਾਂਚ ਦੌਰਾਨ ਸਾਹਮਣੇ ਆਇਆ ਹੈ ਕਿ ਸ਼ੋਅਰੂਮ ਕੋਲ ਫਾਇਰ ਸੇਫਟੀ NOC ਨਹੀਂ ਸੀ ਅਤੇ ਅੱਗ ਬੁਝਾਉਣ ਦੇ ਲੋੜੀਂਦੇ ਪ੍ਰਬੰਧ ਵੀ ਮੌਜੂਦ ਨਹੀਂ ਸਨ। ਨੇੜਲੀਆਂ ਦੁਕਾਨਾਂ ਅੱਗ ਦੀ ਲਪੇਟ ਤੋਂ ਬਚ ਗਈਆਂ, ਜਦਕਿ ਰਿਹਾਇਸ਼ੀ ਇਲਾਕਾ ਨੇੜੇ ਹੋਣ ਕਾਰਨ ਲੋਕਾਂ ਵਿੱਚ ਦਹਿਸ਼ਤ ਦਾ ਮਾਹੌਲ ਬਣਿਆ ਰਿਹਾ।
- Download Babushahi App
-
-