BREAKING - ਰਾਜਾ ਵੜਿੰਗ ਨੇ ਛੱਡੀ ਪ੍ਰਧਾਨਗੀ; ਟਵਿੱਟਰ ਬਾਇਓ 'ਚ ਲਿਖਿਆ Former PPCC President
Babushahi Network
ਚੰਡੀਗੜ੍ਹ, 1 ਅਕਤੂਬਰ 2026- ਪੰਜਾਬ ਦੀ ਸਿਆਸਤ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆਈ ਹੈ। ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ (PPCC) ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਉਨ੍ਹਾਂ ਦੇ ਅਸਤੀਫ਼ੇ ਤੋਂ ਬਾਅਦ ਪੰਜਾਬ ਕਾਂਗਰਸ ਦੇ ਸੰਗਠਨ ਵਿੱਚ ਵੱਡੇ ਬਦਲਾਅ ਦੀਆਂ ਚਰਚਾਵਾਂ ਤੇਜ਼ ਹੋ ਗਈਆਂ ਹਨ।
ਰਾਜਾ ਵੜਿੰਗ ਵੱਲੋਂ ਅਹੁਦਾ ਛੱਡਣ ਸਬੰਧੀ ਸੰਕੇਤ ਉਨ੍ਹਾਂ ਦੇ ਸੋਸ਼ਲ ਮੀਡੀਆ ਅਕਾਊਂਟ ਤੋਂ ਵੀ ਮਿਲਿਆ ਹੈ। ਉਨ੍ਹਾਂ ਨੇ ਆਪਣੇ ਐਕਸ (ਟਵਿੱਟਰ) ਪ੍ਰੋਫਾਈਲ ’ਤੇ ਆਪਣੇ ਅਹੁਦੇ ਅੱਗੇ ‘Former PPCC President’ ਲਿਖਿਆ ਹੈ।

ਇਸ ਤੋਂ ਬਾਅਦ ਉਨ੍ਹਾਂ ਦੇ ਅਸਤੀਫ਼ੇ ਦੀਆਂ ਖ਼ਬਰਾਂ ਨੂੰ ਹੋਰ ਬਲ ਮਿਲਿਆ ਹੈ।
ਰਾਜਾ ਵੜਿੰਗ ਨੇ ਲੰਬੇ ਸਮੇਂ ਤੱਕ ਪੰਜਾਬ ਕਾਂਗਰਸ ਦੀ ਅਗਵਾਈ ਕੀਤੀ ਅਤੇ ਸੂਬੇ ਵਿੱਚ ਪਾਰਟੀ ਦੀਆਂ ਸਿਆਸੀ ਗਤੀਵਿਧੀਆਂ ਨੂੰ ਅੱਗੇ ਵਧਾਉਣ ਵਿੱਚ ਸਰਗਰਮ ਭੂਮਿਕਾ ਨਿਭਾਈ। ਉਨ੍ਹਾਂ ਦੇ ਅਸਤੀਫ਼ੇ ਨਾਲ ਹੁਣ ਸਭ ਦੀ ਨਜ਼ਰ ਇਸ ਗੱਲ ’ਤੇ ਟਿਕੀ ਹੈ ਕਿ ਕਾਂਗਰਸ ਹਾਈਕਮਾਂਡ ਵੱਲੋਂ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੀ ਅਗਵਾਈ ਲਈ ਕਿਸ ਨੂੰ ਨਵੀਂ ਜ਼ਿੰਮੇਵਾਰੀ ਸੌਂਪੀ ਜਾਂਦੀ ਹੈ? ਹਾਲਾਂਕਿ, ਅਸਤੀਫ਼ੇ ਦੇ ਕਾਰਨਾਂ ਸਬੰਧੀ ਵਿਸਥਾਰਤ ਜਾਣਕਾਰੀ ਹਾਲੇ ਸਾਹਮਣੇ ਨਹੀਂ ਆਈ ਹੈ।
- Download Babushahi App
-
-