ਹਾੜੀ ਦੀਆਂ ਫ਼ਸਲਾਂ ਦੇ ਐੱਮਐੱਸਪੀ ਵਾਧੇ ਦਾ ਕੇਵਲ ਢਿੱਲੋਂ ਨੇ ਕੀਤਾ ਸਵਾਗਤ
ਪੰਜਾਬ ਵਿੱਚ ਭਾਜਪਾ ਸਰਕਾਰ ਬਣਨ ਉੱਤੇ 23 ਫ਼ਸਲਾਂ ਉੱਤੇ ਮਿਲੇਗੀ ਐੱਮਐੱਸਪੀ
ਚੰਡੀਗੜ੍ਹ, 1 ਅਕਤੂਬਰ:
ਪੰਜਾਬ ਭਾਜਪਾ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਵੱਲੋਂ ਹਾੜੀ ਸੀਜ਼ਨ 2027-28 ਲਈ ਸਾਰੀਆਂ ਛੇ ਅਧਿਸੂਚਿਤ ਫਸਲਾਂ ਦੀ ਘੱਟੋ-ਘੱਟ ਸਮਰਥਨ ਮੁੱਲ (MSP) ਵਿੱਚ ਕੀਤੇ ਵਾਧੇ ਦਾ ਸਵਾਗਤ ਕੀਤਾ ਹੈ। ਉਨ੍ਹਾਂ ਨੇ ਇਸ ਫੈਸਲੇ ਨੂੰ ਕਿਸਾਨਾਂ ਦੀ ਫ਼ਸਲ ਦਾ ਵਾਜਬ ਅਤੇ ਲਾਹੇਵੰਦ ਮੁੱਲ ਯਕੀਨੀ ਬਣਾਉਣ ਵੱਲ ਇੱਕ ਹੋਰ ਮਹੱਤਵਪੂਰਨ ਕਦਮ ਕਰਾਰ ਦਿੱਤਾ ਹੈ। ਚੰਡੀਗੜ੍ਹ ਪਾਰਟੀ ਦਫ਼ਤਰ ਤੋਂ ਜਾਰੀ ਬਿਆਨ ਮੁਤਾਬਕ ਉਨ੍ਹਾਂ ਕਿਹਾ, ‘‘ਨਰਿੰਦਰ ਮੋਦੀ ਸਰਕਾਰ ਦਾ ਇਹ ਫੈਸਲਾ ਸਿਰਫ਼ ਐੱਮਐੱਸਪੀ ਵਧਾਉਣ ਤੱਕ ਸੀਮਿਤ ਨਹੀਂ, ਸਗੋਂ ਫਸਲੀ ਵਿਭਿੰਨਤਾ ਵੱਲ ਉਤਸ਼ਾਹਿਤ ਕਰਨ ਵਾਲਾ ਵੀ ਹੈ। ਇਸੇ ਲਈ ਮਸਰ ਅਤੇ ਤਿਲ਼ ਵਰਗੀਆਂ ਫਸਲਾਂ ਦੀ ਐੱਮਐੱਸਪੀ ਵਿੱਚ ਵਧੇਰੇ ਵਾਧਾ ਕਰਕੇ ਸਰਕਾਰ ਨੇ ਇਨ੍ਹਾਂ ਫਸਲਾਂ ਦੀ ਕਾਸ਼ਤ ਨੂੰ ਉਤਸ਼ਾਹਿਤ ਕਰਨ ਦਾ ਸੰਦੇਸ਼ ਦਿੱਤਾ ਹੈ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਸਵਾਲ ਕਰਦਿਆਂ ਕੇਵਲ ਸਿੰਘ ਢਿੱਲੋਂ ਨੇ ਪੁੱਛਿਆ ਕਿ ਪੰਜਾਬ ਵਿੱਚ 23 ਫਸਲਾਂ ਉੱਤੇ ਐੱਮਐੱਸਪੀ ਕਿਉਂ ਨਹੀਂ ਦਿੱਤੀ ਜਾ ਰਹੀ। ਜਦਕਿ ਭਾਜਪਾ ਸਾਸ਼ਿਤ ਸੂਬੇ ਹਰਿਆਣਾ ਵਿੱਚ 23 ਫਸਲਾਂ ਉੱਤੇ ਭਾਂਵਅੰਤਰ ਯੋਜਨਾ ਤਹਿਤ ਐੱਮਐੱਸਪੀ ਦਿੱਤੀ ਜਾ ਰਹੀ ਹੈ। ਇਸ ਵਿੱਚ ਸਬਜ਼ੀਆਂ ਤੱਕ ਸ਼ਾਮਲ ਹਨ। ਦੂਜੇ ਪਾਸੇ ਪੰਜਾਬ ਸਰਕਾਰ ਦਾ ਹਾਲ ਇਹ ਹੈ ਕਿ ਇੱਕ ਵਾਰ ਮੂੰਗੀ ਉੱਤੇ ਐੱਮਐੱਸਪੀ ਦੇਣ ਦਾ ਐਲਾਨ ਕੀਤਾ ਪਰ ਉਹ ਕਦੇ ਵੀ ਅਮਲੀ ਤੌਰ ਉੱਤੇ ਲਾਗੂ ਨਹੀਂ ਹੋਇਆ। ਉਨ੍ਹਾਂ ਕਿਹਾ ਪੰਜਾਬ ਵਿੱਚ ਭਾਜਪਾ ਦੀ ਸਰਕਾਰ ਬਣਨ ਉੱਤੇ 23 ਫ਼ਸਲਾਂ ਉੱਤੇ ਐੱਮਐੱਸਪੀ ਦਿੱਤੀ ਜਾਵੇਗੀ।
ਕੇਵਲ ਢਿੱਲੋਂ ਨੇ ਕਿਹਾ ਮੋਦੀ ਸਰਕਾਰ ਦੇ ਇਸ ਫੈਸਲੇ ਨਾ ਲੋਕਾਂ ਨੂੰ ਵੀ ਕਰਾਰਾ ਜਵਾਬ ਮਿਲ ਹੈ, ਜਿਹੜੇ ਇਹ ਕਹਿ ਕੇ ਕਿਸਾਨਾਂ ਨੂੰ ਗੁੰਮਰਾਹ ਕਰਦੇ ਹਨ, ਕਿ ਮੋਦੀ ਸਰਕਾਰ ਐੱਮਐੱਸਪੀ ਖ਼ਤਮ ਕਰ ਦੇਵੇਗੀ। ਉਨ੍ਹਾਂ ਕਿਹਾ ਕਿ ਸਰਕਾਰ ਹਰ ਸਾਲ ਇਸ ਵਿੱਚ ਲਗਾਤਾਰ ਵਾਧਾ ਕਰਦੀ ਆ ਰਹੀ ਹੈ।
- Download Babushahi App
-
-