ਦਲਿਤ ਬਹੁ ਅਬਾਦੀ ਵਾਲੇ ਪੰਜਾਬ ਦੇ 484 ਪਿੰਡਾਂ ਨੂੰ ਮੋਦੀ ਦਾ ਤੋਹਫਾ: ਵਿਜੇ ਸਾਂਪਲਾ
ਪੀਐੱਮ ਆਦਰਸ਼ ਸਕੀਮ ਤਹਿਤ ਚੁਣੇ ਗਏ ਪਿੰਡਾਂ ਨੂੰ ਕੇਂਦਰ ਦੇਵੇਗਾ 20-20 ਲੱਖ ਗਰਾਂਟ
ਚੰਡੀਗੜ੍ਹ, 1 ਅਕਤੂਬਰ: ਦਲਿਤ ਬਹੁ-ਅਬਾਦੀ ਵਾਲੇ ਪੰਜਾਬ ਦੇ 484 ਪਿੰਡਾਂ ਨੂੰ ਪ੍ਰਧਾਨ ਮੰਤਰੀ ਆਦਰਸ਼ ਸਕੀਮ ਤਹਿਤ ਕਵਰ ਲਈ ਪੰਜਾਬ ਭਾਜਪਾ ਦੇ ਸੀਨੀਅਰ ਆਗੂ ਤੇ ਸਾਬਕਾ ਕੇਂਦਰੀ ਮੰਤਰੀ ਵਿਜੇ ਸਾਂਪਲਾ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਧੰਨਵਾਦ ਕੀਤਾ ਹੈ। ਇਨ੍ਹਾਂ ਪਿੰਡਾਂ ਦੀ 40 ਫੀਸਦ ਵੱਧ ਅਬਾਦੀ ਦਲਿਤ ਹੈ ਅਤੇ ਕੇਂਦਰ ਸਰਕਾਰ ਵਲੋਂ ਇਨ੍ਹਾਂ ਲਈ ਵਿਕਾਸ ਕਾਰਜਾਂ ਲਈ 20-20 ਲੱਖ ਰੁਪਏ ਤੱਕ ਦੀ ਗ੍ਰਾਂਟ ਮਿਲੇਗੀ। ਚੰਡੀਗੜ੍ਹ ਪਾਰਟੀ ਦਫ਼ਤਰ ਤੋਂ ਜਾਰੀ ਬਿਆਨ ਵਿੱਚ ਵਿਜੇ ਸਾਂਪਲਾ ਨੇ ਕਿਹਾ ਕਿ ਇਸ ਯੋਜਨਾ ਦਾ ਲਾਭ ਸਿਰਫ਼ ਸੜਕਾਂ ਜਾਂ ਇਮਾਰਤਾਂ ਦੇ ਨਿਰਮਾਣ ਤੱਕ ਸੀਮਿਤ ਨਹੀਂ ਹੈ। ਇਸ ਤਹਿਤ ਪੀਣ ਵਾਲਾ ਪਾਣੀ, ਸਫ਼ਾਈ, ਸਿੱਖਿਆ, ਸਿਹਤ ਅਤੇ ਪੋਸ਼ਣ, ਸਮਾਜਿਕ ਸੁਰੱਖਿਆ, ਰਿਹਾਇਸ਼, ਬਿਜਲੀ, ਸਾਫ਼ ਈਂਧਨ, ਖੇਤੀਬਾੜੀ, ਵਿੱਤੀ ਸਮਾਵੇਸ਼, ਡਿਜੀਟਲ ਸਹੂਲਤਾਂ ਅਤੇ ਰੋਜ਼ਗਾਰ ਤੇ ਹੁਨਰ ਵਿਕਾਸ ਵਰਗੇ ਖੇਤਰਾਂ ਵਿੱਚ ਵੀ ਕੰਮ ਕੀਤਾ ਜਾ ਸਕੇਗਾ।
ਸਾਂਪਲਾ ਨੇ ਕਿਹਾ ਕਿ ਦਲਿਤ ਸਮਾਜ ਨੂੰ ਵਿਕਾਸ ਦੀ ਮੁੱਖ ਧਾਰਾ ਨਾਲ ਜੋੜਨ ਲਈ ਸਿਰਫ਼ ਐਲਾਨਾਂ ਦੀ ਨਹੀਂ, ਸਗੋਂ ਸਿੱਖਿਆ, ਬੁਨਿਆਦੀ ਸਹੂਲਤਾਂ, ਰੋਜ਼ਗਾਰ ਅਤੇ ਆਰਥਿਕ ਮੌਕਿਆਂ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇਸ਼ ਵਿੱਚ ਸਭ ਤੋਂ ਵੱਧ ਦਲਿਤ ਆਬਾਦੀ ਵਾਲਾ ਸੂਬਾ ਹੈ ਅਤੇ ਇੱਥੇ 32 ਫੀਸਦੀ ਤੋਂ ਵੱਧ ਦਲਿਤ ਆਬਾਦੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਕਾਂਗਰਸ ਅਤੇ ਆਮ ਆਦਮੀ ਪਾਰਟੀ ਅਤੇ ਆਮ ਆਦਮੀ ਪਾਰਟੀ ਨੇ ਹੁਣ ਤੱਕ ਦਲਿਤਾਂ ਨੂੰ ਸਿਰਫ਼ ਆਪਣਾ ਵੋਟ ਬੈਂਕ ਸਮਝਿਆ ਹੈ ਅਤੇ ਪਿੰਡਾਂ ਦੇ ਵਿਕਾਸ ਵੱਲ ਲੋੜੀਂਦਾ ਧਿਆਨ ਨਹੀਂ ਦਿੱਤਾ।
ਉਨ੍ਹਾਂ ਕਿਹਾ ਕਿ ਆਜ਼ਾਦੀ ਦੇ 70 ਸਾਲਾਂ ਬਾਅਦ ਪਹਿਲੀ ਵਾਰ ਕੋਈ ਪ੍ਰਧਾਨ ਮੰਤਰੀ ਦਲਿਤ-ਬਹੁ ਅਬਾਦੀ ਵਾਲੇ ਪਿੰਡਾਂ ਨੂੰ ਆਦਰਸ਼ ਪਿੰਡ ਬਣਾਉਣ ਦੀ ਦਿਸ਼ਾ ਵਿੱਚ ਕੰਮ ਕਰ ਰਿਹਾ ਹੈ। ਉਨ੍ਹਾਂ 2027 ਵਿੱਚ ਪੰਜਾਬ ਵਿੱਚ ਭਾਜਪਾ ਦੀ ਡਬਲ ਇੰਜਨ ਸਰਕਾਰ ਬਣਨ ਤੋਂ ਬਾਅਦ ਅਜਿਹੇ ਕਾਰਜਾਂ ਵਿੱਚ ਜੰਗੀ ਪੱਧਰ ਦੀ ਤੇਜ਼ੀ ਆਵੇਗੀ।
- Download Babushahi App
-
-