Breaking- ਰਾਜਾ ਵੜਿੰਗ ਨੇ ਰਾਹੁਲ ਗਾਂਧੀ ਨੂੰ ਸੌਂਪਿਆ ਅਸਤੀਫ਼ਾ, ਮੁਲਾਕਾਤ ਮਗਰੋਂ ਖ਼ੁਦ ਕੀਤਾ ਵੱਡਾ ਖ਼ੁਲਾਸਾ
Babushahi Network
ਨਵੀਂ ਦਿੱਲੀ/ਚੰਡੀਗੜ੍ਹ, 2 ਅਕਤੂਬਰ 2026: ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਾਬਕਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਾਂਗਰਸ ਆਗੂ ਰਾਹੁਲ ਗਾਂਧੀ ਨਾਲ ਮੁਲਾਕਾਤ ਤੋਂ ਬਾਅਦ ਆਪਣੇ ਅਸਤੀਫ਼ੇ ਦੀ ਪੁਸ਼ਟੀ ਕੀਤੀ ਹੈ। ਉਨ੍ਹਾਂ ਕਿਹਾ ਕਿ ਕਿਸੇ ਨੇ ਉਨ੍ਹਾਂ ਤੋਂ ਅਸਤੀਫ਼ਾ ਨਹੀਂ ਮੰਗਿਆ, ਸਗੋਂ ਉਨ੍ਹਾਂ ਨੇ ਖ਼ੁਦ ਰਾਹੁਲ ਗਾਂਧੀ ਨੂੰ ਆਪਣਾ ਅਸਤੀਫ਼ਾ ਸੌਂਪਿਆ ਹੈ।
ਵੜਿੰਗ ਨੇ ਕਿਹਾ ਕਿ ਕਾਂਗਰਸ ਵਿੱਚ ਕਿਸੇ ਤੋਂ ਅਸਤੀਫ਼ਾ ਮੰਗਣ ਦੀ ਰਵਾਇਤ ਨਹੀਂ ਹੈ। ਉਨ੍ਹਾਂ ਆਪਣੇ ਸਾਢੇ ਚਾਰ ਸਾਲਾਂ ਦੇ ਕਾਰਜਕਾਲ ਦੌਰਾਨ ਹੋਏ ਤਜਰਬਿਆਂ, ਪੰਜਾਬ ਦੀ ਮੌਜੂਦਾ ਸਿਆਸੀ ਸਥਿਤੀ ਅਤੇ ਪਾਰਟੀ ਦੀਆਂ ਚੁਣੌਤੀਆਂ ਬਾਰੇ ਰਾਹੁਲ ਗਾਂਧੀ ਨਾਲ ਚਰਚਾ ਕੀਤੀ।
ਉਨ੍ਹਾਂ ਕਿਹਾ ਕਿ ਉਹ ਕਾਂਗਰਸ ਦੇ ਵਫ਼ਾਦਾਰ ਸਿਪਾਹੀ ਹਨ ਅਤੇ ਪਾਰਟੀ ਨੂੰ ਜਿੱਥੇ ਵੀ ਉਨ੍ਹਾਂ ਦੀ ਲੋੜ ਹੋਵੇਗੀ, ਉੱਥੇ ਕੰਮ ਕਰਦੇ ਰਹਿਣਗੇ। ਨਵੇਂ ਪ੍ਰਧਾਨ ਨਾਲ ਵੀ ਮਿਲ ਕੇ ਪਾਰਟੀ ਲਈ ਕੰਮ ਕਰਨ ਦੀ ਗੱਲ ਉਨ੍ਹਾਂ ਆਖੀ।
ਭਾਜਪਾ ਆਗੂ ਰਵਨੀਤ ਸਿੰਘ ਬਿੱਟੂ ਦੇ ‘ਯੂਜ਼ ਐਂਡ ਥਰੋ’ ਵਾਲੇ ਬਿਆਨ ’ਤੇ ਵੜਿੰਗ ਨੇ ਕਿਹਾ ਕਿ ਉਹ ਹੋਰ ਆਗੂਆਂ ਦੀ ਬਿਆਨਬਾਜ਼ੀ ’ਤੇ ਟਿੱਪਣੀ ਨਹੀਂ ਕਰਨਾ ਚਾਹੁੰਦੇ।
- Download Babushahi App
-
-