ਪਾਇਲਟ ਨੂੰ ਲੱਗਿਆ ਹੋਵੇਗਾ ਰਾਜੇ ਦੀ ਛੁੱਟੀ ਕਰ ਦਿੱਤੀ ਜਾਵੇ....!
Babushahi Network
ਚੰਡੀਗੜ੍ਹ, 2 ਅਕਤੂਬਰ 2026- ਪੰਜਾਬ ਕਾਂਗਰਸ ਵਿੱਚ ਸੰਗਠਨਾਤਮਕ ਫੇਰਬਦਲ ਅਤੇ ਪ੍ਰਦੇਸ਼ ਕਾਂਗਰਸ ਪ੍ਰਧਾਨ ਦੀ ਤਬਦੀਲੀ ਦੀਆਂ ਚਰਚਾਵਾਂ ਦਰਮਿਆਨ ਅਮਰਿੰਦਰ ਸਿੰਘ ਰਾਜਾ ਵੜਿੰਗ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਆਪਣੇ ਅਸਤੀਫ਼ੇ ਤੋਂ ਬਾਅਦ ਛਿੜੇ ਵਿਵਾਦ ਬਾਰੇ ਗੱਲ ਕਰਦਿਆਂ ਵੜਿੰਗ ਨੇ ਪੰਜਾਬ ਕਾਂਗਰਸ ਦੇ ਇੰਚਾਰਜ ਸਚਿਨ ਪਾਇਲਟ ਬਾਰੇ ਕਿਹਾ ਕਿ, ਸ਼ਾਇਦ ਉਨ੍ਹਾਂ ਨੂੰ ਲੱਗਿਆ ਹੋਵੇਗਾ ਕਿ ਹੁਣ ‘ਰਾਜੇ ਦੀ ਛੁੱਟੀ ਕਰ ਦਿੱਤੀ ਜਾਵੇ’।
ਵੜਿੰਗ ਨੇ ਸਪੱਸ਼ਟ ਕੀਤਾ ਕਿ ਉਨ੍ਹਾਂ ਕੋਲ ਇਸ ਬਾਰੇ ਕੋਈ ਅਧਿਕਾਰਤ ਜਾਣਕਾਰੀ ਜਾਂ ਪੁਖ਼ਤਾ ਸਬੂਤ ਨਹੀਂ ਹੈ। ਉਨ੍ਹਾਂ ਦੱਸਿਆ ਕਿ ਪਾਇਲਟ ਨੂੰ ਪੰਜਾਬ ਦਾ ਇੰਚਾਰਜ ਬਣਾਏ ਜਾਣ ਮਗਰੋਂ ਉਹ ਦਿੱਲੀ ਜਾ ਕੇ ਉਨ੍ਹਾਂ ਨੂੰ ਮਿਲੇ ਸਨ। ਇਸ ਤੋਂ ਬਾਅਦ ਪਾਇਲਟ ਪੰਜਾਬ ਕਾਂਗਰਸ ਦੇ ਇੱਕ ਧਰਨੇ ਵਿੱਚ ਵੀ ਕਰੀਬ ਦੋ ਘੰਟੇ ਸ਼ਾਮਲ ਹੋਏ ਸਨ, ਪਰ ਉਸ ਤੋਂ ਬਾਅਦ ਦੋਵਾਂ ਵਿਚਕਾਰ ਕੋਈ ਮੁਲਾਕਾਤ ਜਾਂ ਗੱਲਬਾਤ ਨਹੀਂ ਹੋਈ।
ਵੜਿੰਗ ਨੇ ਕਿਹਾ ਕਿ ਉਨ੍ਹਾਂ ਨੂੰ ਕਰੀਬ ਸਾਢੇ ਚਾਰ ਸਾਲ ਪ੍ਰਦੇਸ਼ ਪ੍ਰਧਾਨ ਵਜੋਂ ਸੇਵਾ ਕਰਨ ਦਾ ਮੌਕਾ ਮਿਲਿਆ, ਜਿਸ ਲਈ ਉਹ ਪਾਰਟੀ ਹਾਈਕਮਾਂਡ ਦੇ ਧੰਨਵਾਦੀ ਹਨ। ਉਨ੍ਹਾਂ ਕਿਹਾ ਕਿ ਪਾਰਟੀ ਦਾ ਹਰ ਹੁਕਮ ਉਹ ਸਿਰ ਮੱਥੇ ਮੰਨਣਗੇ। ਉਨ੍ਹਾਂ ਇਹ ਵੀ ਕਿਹਾ, “ਰੱਬ ਜੋ ਕਰਦਾ ਹੈ, ਚੰਗੇ ਲਈ ਹੀ ਕਰਦਾ ਹੈ।”
- Download Babushahi App
-
-