ਸਪੀਕਰ ਸੰਧਵਾਂ ਵੱਲੋਂ ਮਹਾਤਮਾ ਗਾਂਧੀ ਨੂੰ ਜਨਮ ਦਿਵਸ 'ਤੇ ਨਿੱਘੀ ਸ਼ਰਧਾਂਜਲੀ
ਚੰਡੀਗੜ੍ਹ, 2 ਅਕਤੂਬਰ 2026:
ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਦੇ ਜਨਮ ਦਿਨ ਮੌਕੇ ਉਨ੍ਹਾਂ ਨੂੰ ਨਿੱਘੀ ਸ਼ਰਧਾਂਜਲੀ ਭੇਟ ਕੀਤੀ।
ਆਪਣੇ ਸੰਦੇਸ਼ ਵਿੱਚ ਸਪੀਕਰ ਸੰਧਵਾਂ ਨੇ ਸੂਬੇ ਦੇ ਲੋਕਾਂ ਨੂੰ ਮਹਾਤਮਾ ਗਾਂਧੀ ਵੱਲੋਂ ਦਰਸਾਏ ਸੱਚ, ਅਹਿੰਸਾ ਅਤੇ ਆਪਸੀ ਸਦਭਾਵਨਾ ਦੇ ਮਾਰਗ 'ਤੇ ਚੱਲਣ ਦਾ ਸੱਦਾ ਦਿੱਤਾ। ਉਨ੍ਹਾਂ ਮਹਾਤਮਾ ਗਾਂਧੀ ਨੂੰ ਇੱਕ ਵਿਲੱਖਣ ਸ਼ਖ਼ਸੀਅਤ ਦੱਸਦਿਆਂ ਕਿਹਾ ਕਿ ਉਨ੍ਹਾਂ ਦੀ ਦੂਰਅੰਦੇਸ਼ ਅਗਵਾਈ ਸਦਕਾ ਹੀ ਭਾਰਤ ਨੂੰ ਆਜ਼ਾਦੀ ਮਿਲੀ ਅਤੇ ਉਨ੍ਹਾਂ ਦੇ ਵੱਖ-ਵੱਖ ਸੰਘਰਸ਼ਮਈ ਅੰਦੋਲਨਾਂ ਨੇ ਬਰਤਾਨਵੀ ਬਸਤੀਵਾਦੀ ਹਕੂਮਤ ਦੀਆਂ ਨੀਹਾਂ ਹਿਲਾ ਦਿੱਤੀਆਂ।
ਸ. ਸੰਧਵਾਂ ਨੇ ਕਿਹਾ ਕਿ ਮਹਾਤਮਾ ਗਾਂਧੀ ਵੱਲੋਂ ਦਿੱਤੀਆਂ ਕੁਰਬਾਨੀਆਂ ਨੂੰ ਸਦਾ ਯਾਦ ਰੱਖਿਆ ਜਾਵੇਗਾ। ਉਨ੍ਹਾਂ ਕਿਹਾ ਕਿ ਆਉਣ ਵਾਲੀਆਂ ਪੀੜ੍ਹੀਆਂ ਗਾਂਧੀ ਜੀ ਦੇ ਜੀਵਨ, ਉਨ੍ਹਾਂ ਦੀਆਂ ਸਿੱਖਿਆਵਾਂ ਅਤੇ ਫ਼ਲਸਫ਼ੇ ਤੋਂ ਪ੍ਰੇਰਨਾ ਲੈਂਦੀਆਂ ਰਹਿਣਗੀਆਂ।
- Download Babushahi App
-
-