ਮੀਟੰਗ ਕਰਦੇ ਹੋਏ SDM ਕਰੁਣ ਗੁਪਤਾ
ਦੀਦਾਰ ਗੁਰਨਾ
ਫਤਿਹਗੜ੍ਹ ਸਾਹਿਬ 2 ਅਕਤੂਬਰ 2026 : ਝੋਨੇ ਦੀ ਖਰੀਦ ਦੌਰਾਨ ਕਿਸਾਨਾਂ ਨੂੰ ਮੰਡੀਆਂ ਵਿੱਚ ਕਿਸੇ ਵੀ ਕਿਸਮ ਦੀ ਮੁਸ਼ਕਲ ਪੇਸ਼ ਨਹੀਂ ਆਉਣੀ ਚਾਹੀਦੀ ਅਤੇ ਖਰੀਦ ਪ੍ਰਕਿਰਿਆ ਨੂੰ ਸੁਚਾਰੂ ਢੰਗ ਨਾਲ ਨੇਪਰੇ ਚੜਾਉਣ ਲਈ ਸਾਰੇ ਵਿਭਾਗੀ ਅਧਿਕਾਰੀ ਆਪਸੀ ਤਾਲਮੇਲ ਨਾਲ ਕੰਮ ਕਰਨ , ਇਹ ਹਦਾਇਤਾਂ ਐਸ.ਡੀ.ਐਮ. ਫਤਿਹਗੜ੍ਹ ਸਾਹਿਬ ਸ੍ਰੀ ਕਰੁਣ ਗੁਪਤਾ ਵੱਲੋਂ ਖਰੀਦ ਏਜੰਸੀਆਂ ਦੇ ਅਧਿਕਾਰੀਆਂ, ਮੰਡੀਆਂ ਵਿੱਚ ਤਾਇਨਾਤ ਖਰੀਦ ਇੰਸਪੈਕਟਰਾਂ, ਆੜ੍ਹਤੀਆਂ ਅਤੇ ਮਿੱਲ ਮਾਲਕਾਂ ਨਾਲ ਵਿਸ਼ੇਸ਼ ਮੀਟਿੰਗ ਦੌਰਾਨ ਦਿੱਤੀਆਂ
ਐਸ.ਡੀ.ਐਮ. ਗੁਪਤਾ ਨੇ ਖਰੀਦ ਪ੍ਰਬੰਧਾਂ ਨਾਲ ਸਬੰਧਤ ਅਧਿਕਾਰੀਆਂ ਨੂੰ ਝੋਨੇ ਦੇ ਖਰੀਦ ਰੋਜ਼ਾਨਾ ਆਪਣੇ ਪੱਧਰ ਤੇ ਹਰ ਪਹਿਲੂ ਤੇ ਧਿਆਨ ਦੇਣ ਲਈ ਕਿਹਾ ਤਾਂ ਜੋ ਮੰਡੀਆਂ ਵਿੱਚ ਕਿਸਾਨਾਂ ਨੂੰ ਫਸਲ ਵੇਚਣ ਵਿੱਚ ਕੋਈ ਸਮੱਸਿਆ ਪੇਸ਼ ਨਾ ਆਵੇ , ਉਨ੍ਹਾਂ ਸਮੂਹ ਖਰੀਦ ਏਜੰਸੀਆਂ ਦੇ ਇੰਸਪੈਕਟਰਾਂ ਨੂੰ ਵੀ ਹਦਾਇਤ ਕੀਤੀ ਕਿ ਮੰਡੀਆਂ ਵਿੱਚ ਆਉਣ ਵਾਲੀ ਫਸਲ ਦੀ ਸਰਕਾਰੀ ਖਰੀਦ ਨਿਰਧਾਰਤ ਨਿਯਮਾਂ ਅਨੁਸਾਰ ਸਮੇਂ ਸਿਰ ਕਰਨੀ ਯਕੀਨੀ ਬਣਾਈ ਜਾਵੇ
ਉਨ੍ਹਾਂ ਸਮੂਹ ਆੜ੍ਹਤੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਨਾਲ ਜੁੜੇ ਕਿਸਾਨਾਂ ਨੂੰ ਸੁੱਕਾ ਝੋਨਾ ਹੀ ਮੰਡੀਆਂ ਵਿੱਚ ਲਿਆਉਣ ਲਈ ਪ੍ਰੇਰਿਤ ਕਰਨ, ਤਾਂ ਜੋ ਕਿਸਾਨਾਂ ਦੀ ਫਸਲ ਦੀ ਖਰੀਦ ਸਮੇਂ ਸਿਰ ਹੋ ਸਕੇ ਅਤੇ ਖਰੀਦੀ ਗਈ ਫਸਲ ਦੀ ਬਣਦੀ ਅਦਾਇਗੀ ਸਬੰਧਤ ਖਰੀਦ ਏਜੰਸੀਆਂ ਵੱਲੋਂ ਕਿਸਾਨਾਂ ਨੂੰ ਕੀਤੀ ਜਾ ਸਕੇ , ਇਸ ਮੌਕੇ ਡੀ.ਐਮ. ਮਾਰਕਫੈੱਡ , ਡੀ.ਐਮ. ਮਾਰਕੀਟ ਕਮੇਟੀ ਸਰਹਿੰਦ , ਸ੍ਰੀ ਸਾਧੂ ਰਾਮ ਭੱਟਮਾਜ਼ਰਾ, ਫੂਡ ਸਪਲਾਈ ਅਫ਼ਸਰ ਕੇਵਲ ਸਿੰਘ, ਸ੍ਰੀ ਤਰਸੇਮ ਲਾਲ ਉਪਲ, ਆੜ੍ਹਤੀ ਐਸੋਸੀਏਸ਼ਨ ਦੇ ਨੁਮਾਇੰਦੇ ਅਤੇ ਵੱਖ-ਵੱਖ ਖਰੀਦ ਏਜੰਸੀਆਂ ਦੇ ਇੰਸਪੈਕਟਰ ਹਾਜ਼ਰ ਸਨ
- Download Babushahi App
-
-