ਭਗੌੜੀ ਦੋਸ਼ਣ ਪੁਲਿਸ ਪਾਰਟੀ ਨਾਲ
ਦੀਦਾਰ ਗੁਰਨਾ
ਤਰਨ ਤਾਰਨ 2 ਅਕਤੂਬਰ 2026 : ਐੱਸ.ਐੱਸ.ਪੀ ਸੁਰੇਦਰ ਲਾਂਬਾ ਦੀ ਅਗਵਾਈ ਹੇਠ ਤਰਨ ਤਾਰਨ ਪੁਲਿਸ ਵੱਲੋਂ ਭਗੌੜੇ ਮੁਲਜ਼ਮਾਂ ਨੂੰ ਕਾਬੂ ਕਰਨ ਅਤੇ ਮਾੜੇ ਅਨਸਰਾਂ ਖ਼ਿਲਾਫ਼ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਤਹਿਤ ਪੁਲਿਸ ਨੂੰ ਸਫਲਤਾ ਹਾਸਲ ਹੋਈ ਹੈ , ਇਸ ਮੁਹਿੰਮ ਤਹਿਤ ਪੀ.ਓ. ਸਟਾਫ ਤਰਨ ਤਾਰਨ ਦੀ ਪੁਲਿਸ ਟੀਮ ਵੱਲੋਂ ਇੱਕ ਮੁਕੱਦਮੇ ਵਿੱਚ ਲੋੜੀਂਦੀ ਭਗੌੜੀ ਦੋਸ਼ਣ ਨੂੰ ਕਾਬੂ ਕੀਤਾ ਗਿਆ ਹੈ , ਪੁਲਿਸ ਵੱਲੋਂ ਮੁਲਜ਼ਮ ਔਰਤ ਨੂੰ ਕਾਬੂ ਕਰਨ ਉਪਰੰਤ ਉਸ ਖ਼ਿਲਾਫ਼ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ , ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਭਗੌੜੇ ਮੁਲਜ਼ਮਾਂ ਅਤੇ ਮਾੜੇ ਅਨਸਰਾਂ ਖ਼ਿਲਾਫ਼ ਮੁਹਿੰਮ ਲਗਾਤਾਰ ਜਾਰੀ ਰਹੇਗੀ ਅਤੇ ਕਾਨੂੰਨ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਨਿਯਮਾਂ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ
- Download Babushahi App
-
-