ਜਥੇਦਾਰ ਅਕਾਲ ਤਖ਼ਤ ਸਾਹਿਬ ਕੋਲ 9 ਅਕਤੂਬਰ ਨੂੰ ਸਬੂਤਾਂ ਸਮੇਤ ਹੋਵਾਂਗੀ ਪੇਸ਼: ਰੂਪ ਕੌਰ ਸੰਧੂ ਨੇ ਕੀਤਾ ਵੱਡਾ ਐਲਾਨ
Babushahi Network
ਅੰਮ੍ਰਿਤਸਰ, 2 ਅਕਤੂਬਰ 2026: ਸ਼੍ਰੋਮਣੀ ਅਕਾਲੀ ਦਲ (ਬ) ਵੱਲੋਂ ਕੁਝ ਦਿਨ ਪਹਿਲਾਂ ਪਾਰਟੀ ਵਿੱਚੋਂ ਬਰਖ਼ਾਸਤ ਕੀਤੀ ਗਈ ਬੀਬਾ ਰੂਪ ਕੌਰ ਸੰਧੂ ਨੇ ਅੱਜ ਵੀਡੀਓ ਬਿਆਨ ਜਾਰੀ ਕਰਦਿਆਂ ਕਿਹਾ ਕਿ ਉਹ 9 ਅਕਤੂਬਰ ਨੂੰ ਸਬੂਤਾਂ ਸਮੇਤ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨਾਲ ਸੰਪਰਕ ਕਰਨਗੇ।
ਰੂਪ ਕੌਰ ਸੰਧੂ ਨੇ ਕਿਹਾ ਕਿ ਬਹਿਰੀਨ ਵਾਲੀ ਬੀਬੀ ਨਾਲ ਸਬੰਧਤ ਮਾਮਲੇ ਤੋਂ ਇਲਾਵਾ ਉਨ੍ਹਾਂ ਕੋਲ ਜੋ ਵੀ ਜਾਣਕਾਰੀ ਅਤੇ ਸਬੂਤ ਮੌਜੂਦ ਹਨ, ਉਹ ਜਥੇਦਾਰ ਸਾਹਿਬ ਦੇ ਸਾਹਮਣੇ ਰੱਖੇ ਜਾਣਗੇ। ਉਨ੍ਹਾਂ ਕਿਹਾ ਕਿ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਇਸ ਮਾਮਲੇ ਸਬੰਧੀ ਜੋ ਵੀ ਫੈਸਲਾ ਦਿੱਤਾ ਜਾਵੇਗਾ, ਉਸ ਤੋਂ ਬਾਅਦ ਉਹ ਮਾਮਲੇ ਨੂੰ ਲੋਕਾਂ ਦੀ ਕਚਹਿਰੀ ਵਿੱਚ ਵੀ ਰੱਖਣਗੇ।
ਉਨ੍ਹਾਂ ਅੱਗੇ ਕਿਹਾ ਕਿ ਜੇਕਰ ਪੀੜਤ ਬੀਬੀ ਖੁਦ ਜਥੇਦਾਰ ਸਾਹਿਬ ਦੇ ਸਾਹਮਣੇ ਪੇਸ਼ ਹੋਣਾ ਚਾਹੇਗੀ ਤਾਂ ਉਹ ਉਸ ਨੂੰ ਵੀ ਆਪਣੇ ਨਾਲ ਲੈ ਕੇ ਜਾਣ ਲਈ ਤਿਆਰ ਹਨ। ਰੂਪ ਕੌਰ ਸੰਧੂ ਦੇ ਇਸ ਬਿਆਨ ਨਾ
- Download Babushahi App
-
-