ਖੇਡਾਂ ਵਤਨ ਪੰਜਾਬ ਦੀਆਂ ਦੇ ਤਹਿਤ ਜੂਡੋ ਕੰਪੀਟੀਸ਼ਨ ਹੋਏ ਸ਼ੁਰੂ, ਚੇਅਰਮੈਨ ਰਜੀਵ ਸ਼ਰਮਾ ਨੇ ਕਰਵਾਈ ਸ਼ੁਰੂਆਤ
ਪੰਜਾਬ ਸਰਕਾਰ ਖਿਡਾਰੀਆਂ ਦਾ ਮਨੋਬਲ ਉੱਚਾ ਚੁੱਕਣ ਲਈ ਹਰ ਕੋਸ਼ਿਸ਼ ਕਰ ਰਹੀ_ ਚੇਅਰਮੈਨ ਰਜੀਵ ਸ਼ਰਮਾ
ਰੋਹਿਤ ਗੁਪਤਾ, ਗੁਰਦਾਸਪੁਰ
ਪੰਜਾਬ ਸਰਕਾਰ ਵੱਲੋਂ ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਚੌਥੇ ਸੀਜ਼ਨ ਦੀ ਸ਼ੁਰੂਆਤ ਕਰ ਦਿੱਤੀ ਗਈ ਹੈ। ਇਸ ਤਹਿਤ ਅੱਜ ਗੁਰਦਾਸਪੁਰ ਦੇ ਜੂਡੋ ਹਾਲ ਵਿਖੇ ਜੂਡੋ ਮੁਕਾਬਲੇ ਕਰਵਾਏ ਗਏ। ਇਨ੍ਹਾਂ ਮੁਕਾਬਲਿਆਂ ਦੀ ਸ਼ੁਰੂਆਤ ਮੁੱਖ ਮਹਿਮਾਨ ਇੰਪਰੂਵਮੈਂਟ ਟਰੱਸਟ ਗੁਰਦਾਸਪੁਰ ਦੇ ਚੇਅਰਮੈਨ ਰਾਜੀਵ ਸ਼ਰਮਾ ਵੱਲੋਂ ਕੀਤੀ ਗਈ। ਇਸ ਮੌਕੇ ਚੇਅਰਮੈਨ ਰਾਜੀਵ ਸ਼ਰਮਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਅਤੇ ਖੇਡਾਂ ਨਾਲ ਜੋੜਨ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ‘ਖੇਡਾਂ ਵਤਨ ਪੰਜਾਬ ਦੀਆਂ’ ਦਾ ਨਵਾਂ ਸੀਜ਼ਨ ਵੀ ਸ਼ੁਰੂ ਹੋ ਗਿਆ ਹੈ, ਜਿਸ ਤਹਿਤ ਵੱਖ-ਵੱਖ ਖੇਡਾਂ ਦੇ ਮੁਕਾਬਲੇ ਕਰਵਾਏ ਜਾ ਰਹੇ ਹਨ।ਉਨ੍ਹਾਂ ਕਿਹਾ ਕਿ ਅੱਜ ਜੂਡੋ ਦੇ ਮੁਕਾਬਲੇ ਸ਼ੁਰੂ ਕਰਵਾਏ ਗਏ ਹਨ ਅਤੇ ਜੇਤੂ ਖਿਡਾਰੀਆਂ ਨੂੰ ਸਨਮਾਨਿਤ ਵੀ ਕੀਤਾ ਗਿਆ। ਇਸ ਦੇ ਨਾਲ ਹੀ ਪੰਜਾਬ ਸਰਕਾਰ ਵੱਲੋਂ ਮੁਕਾਬਲਿਆਂ ਵਿੱਚ ਭਾਗ ਲੈਣ ਵਾਲੇ ਖਿਡਾਰੀਆਂ ਦੇ ਖਾਣ-ਪੀਣ ਦਾ ਵੀ ਵਿਸ਼ੇਸ਼ ਧਿਆਨ ਰੱਖਿਆ ਜਾ ਰਿਹਾ ਹੈ।
ਚੇਅਰਮੈਨ ਰਾਜੀਵ ਸ਼ਰਮਾ ਨੇ ਦੱਸਿਆ ਕਿ ਜੂਡੋ ਕੋਚ ਅਮਰਜੀਤ ਸ਼ਾਸਤਰੀ ਵੱਲੋਂ ਕੁਝ ਮੰਗਾਂ ਉਨ੍ਹਾਂ ਦੇ ਧਿਆਨ ਵਿੱਚ ਲਿਆਂਦੀਆਂ ਗਈਆਂ ਸਨ। ਇਨ੍ਹਾਂ ਵਿੱਚ ਸਕੀਮ ਨੰਬਰ 7 ਵਿਖੇ ਲੜਕੀਆਂ ਲਈ ਜੂਡੋ ਹਾਲ ਬਣਾਉਣ ਦੀ ਮੰਗ ਵੀ ਸ਼ਾਮਲ ਸੀ। ਇਸ ਨੂੰ ਧਿਆਨ ਵਿੱਚ ਰੱਖਦਿਆਂ ਅੱਜ ਐਲਾਨ ਕੀਤਾ ਗਿਆ ਹੈ ਕਿ ਸਕੀਮ ਨੰਬਰ 7 ਵਿਖੇ ਬਣ ਰਹੇ ਸਪੋਰਟਸ ਕਲੱਬ ਵਿੱਚ ਜਲਦ ਹੀ ਜੂਡੋ ਹਾਲ ਬਣਾਇਆ ਜਾਵੇਗਾ, ਜਿੱਥੇ ਲੜਕੀਆਂ ਵੀ ਜੂਡੋ ਦੀ ਪ੍ਰੈਕਟਿਸ ਕਰ ਸਕਣਗੀਆਂ।ਉੱਥੇ ਹੀ ਜੂਡੋ ਕੋਚ ਅਮਰਜੀਤ ਸ਼ਾਸਤਰੀ ਨੇ ਚੇਅਰਮੈਨ ਰਾਜੀਵ ਸ਼ਰਮਾ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇੰਪਰੂਵਮੈਂਟ ਟਰੱਸਟ ਦੇ ਕਈ ਚੇਅਰਮੈਨ ਰਹੇ ਹਨ, ਪਰ ਰਾਜੀਵ ਸ਼ਰਮਾ ਨੇ ਇਹ ਸਾਬਤ ਕੀਤਾ ਹੈ ਕਿ ਜੇਕਰ ਆਗੂ ਦੀ ਸੋਚ ਚੰਗੀ ਹੋਵੇ ਅਤੇ ਉਹ ਕੰਮ ਕਰਨ ਦੀ ਇੱਛਾ ਰੱਖਦਾ ਹੋਵੇ ਤਾਂ ਵਿਕਾਸ ਦੇ ਕੰਮ ਤੇਜ਼ੀ ਨਾਲ ਕਰਵਾਏ ਜਾ ਸਕਦੇ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਆਪਣੀ ਜ਼ਿੰਦਗੀ ਵਿੱਚ ਅਜਿਹਾ ਲੀਡਰ ਨਹੀਂ ਦੇਖਿਆ, ਜੋ ਗੁਰਦਾਸਪੁਰ ਦੇ ਵਿਕਾਸ ਲਈ ਲਗਾਤਾਰ ਕੰਮ ਕਰ ਰਿਹਾ ਹੋਵੇ। ਉਨ੍ਹਾਂ ਚੇਅਰਮੈਨ ਰਾਜੀਵ ਸ਼ਰਮਾ ਦਾ ਧੰਨਵਾਦ ਵੀ ਕੀਤਾ। ਇਸ ਮੌਕੇ ਜੂਡੋ ਐਸੋਸੀਏਸ਼ਨ ਦੇ ਮੈਂਬਰਾਂ ਵੱਲੋਂ ਜੇਤੂ ਖਿਡਾਰੀਆਂ ਨੂੰ ਇਨਾਮ ਵੰਡੇ ਗਏ ਅਤੇ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਰਾਜੀਵ ਸ਼ਰਮਾ ਨੂੰ ਵੀ ਸਨਮਾਨਿਤ ਕੀਤਾ ਗਿਆ।
- Download Babushahi App
-
-