‘ਸਤਬੀਰ ਸਿੰਘ’ ਨਾਮ ਦਾ ਕੋਈ ਮੁਲਾਜ਼ਮ ਨਹੀਂ: ਅਕਾਲ ਤਖ਼ਤ ਸਾਹਿਬ ਦੇ ਸਕੱਤਰੇਤ ਵੱਲੋਂ ਵਾਇਰਲ ਖ਼ਬਰਾਂ ਦਾ ਖੰਡਨ
Babushahi Network
ਅੰਮ੍ਰਿਤਸਰ, 5 ਅਕਤੂਬਰ 2026: ਕੁਝ ਮੀਡੀਆ ਚੈਨਲਾਂ ਵੱਲੋਂ ਅੱਜ ਸਵੇਰ ਤੋਂ ਪ੍ਰਸਾਰਿਤ ਕੀਤੀ ਜਾ ਰਹੀ ਉਸ ਖ਼ਬਰ ਦਾ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਖੰਡਨ ਕੀਤਾ ਗਿਆ ਹੈ, ਜਿਸ ਵਿੱਚ ਦਾਅਵਾ ਕੀਤਾ ਗਿਆ ਸੀ ਕਿ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਮੁਲਾਜ਼ਮ ਸਤਬੀਰ ਸਿੰਘ ਨੂੰ ਅਮਰਜੀਤ ਸਿੰਘ ਚਾਵਲਾ ਨਾਲ ਸਬੰਧਤ ਕਥਿਤ ਜਬਰ-ਜਨਾਹ ਮਾਮਲੇ ਵਿੱਚ ਪੰਜਾਬ ਪੁਲਿਸ ਵੱਲੋਂ ਤਲਬ ਕੀਤਾ ਗਿਆ ਹੈ।
ਸਕੱਤਰੇਤ ਵੱਲੋਂ ਜਾਰੀ ਬਿਆਨ ਵਿੱਚ ਅਜਿਹੀ ਖ਼ਬਰ ਨੂੰ ਬਿਨਾਂ ਤਸਦੀਕ ਪ੍ਰਸਾਰਿਤ ਕਰਨ ਦੀ ਸਖ਼ਤ ਨਿਖੇਧੀ ਕੀਤੀ ਗਈ ਹੈ। ਬਿਆਨ ਅਨੁਸਾਰ, ਸਬੰਧਤ ਸਮੇਂ ਦੌਰਾਨ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ‘ਸਤਬੀਰ ਸਿੰਘ’ ਨਾਮ ਦਾ ਨਾ ਤਾਂ ਕੋਈ ਮੁਲਾਜ਼ਮ ਮੌਜੂਦ ਸੀ ਅਤੇ ਨਾ ਹੀ ਅਜਿਹਾ ਕੋਈ ਵਿਅਕਤੀ ਉੱਥੇ ਮੁਲਾਜ਼ਮ ਰਿਹਾ ਹੈ।
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੱਲੋਂ ਕਿਹਾ ਗਿਆ ਹੈ ਕਿ ਸਰਕਾਰ ਦੇ ਇਸ਼ਾਰੇ ’ਤੇ ਝੂਠੀਆਂ ਖ਼ਬਰਾਂ ਫੈਲਾਉਣ ਦੇ ਦੋਸ਼ਾਂ ਤਹਿਤ ਸਬੰਧਤ ਮੀਡੀਆ ਚੈਨਲਾਂ ਵਿਰੁੱਧ ਕਾਨੂੰਨੀ ਕਾਰਵਾਈ ਕੀਤੀ ਜਾ ਸਕਦੀ ਹੈ। ਸਕੱਤਰੇਤ ਨੇ ਮੀਡੀਆ ਨੂੰ ਖ਼ਬਰ ਪ੍ਰਸਾਰਿਤ ਕਰਨ ਤੋਂ ਪਹਿਲਾਂ ਤੱਥਾਂ ਦੀ ਪੁਸ਼ਟੀ ਕਰਨ ਦੀ ਅਪੀਲ ਕੀਤੀ ਹੈ।
- Download Babushahi App
-
-