ਚਾਵਲਾ ਕੇਸ ਬਾਰੇ ਵੱਡੀ ਖ਼ਬਰ: SGPC ਦੀ ਚਾਰ ਮੈਂਬਰੀ ਜਾਂਚ ਕਮੇਟੀ ਭਲਕੇ ਰਿਪੋਰਟ ਕਰੇਗੀ ਜਨਤਕ
ਚਾਰ ਮੈਂਬਰੀ ਜਾਂਚ ਕਮੇਟੀ ਦੀ ਰਿਪੋਰਟ ਨੂੰ ਭਲਕੇ 12 ਵਜੇ ਮੀਡੀਆ ਰਾਹੀਂ ਜਨਤਕ ਕੀਤਾ ਜਾਵੇਗਾ- ਐਡਵੋਕੇਟ ਧਾਮੀ
ਅੰਮ੍ਰਿਤਸਰ, 5 ਅਕਤੂਬਰ 2026- SGPC ਦੇ ਸਾਬਕਾ ਮੈਂਬਰ ਅਮਰਜੀਤ ਸਿੰਘ ਚਾਵਲਾ ਕੇਸ ਦੇ ਨਾਲ ਜੁੜੇ ਮਾਮਲੇ ਦੀ ਐਸ.ਜੀ.ਪੀ.ਸੀ ਦੀ ਚਾਰ ਮੈਂਬਰੀ ਜਾਂਚ ਕਮੇਟੀ ਭਲਕੇ ਯਾਨੀਕਿ 6 ਅਕਤੂਬਰ ਨੂੰ ਆਪਣੀ ਰਿਪੋਰਟ ਜਨਤਕ ਕਰੇਗੀ। ਪ੍ਰੈੱਸ ਬਿਆਨ ਰਾਹੀਂ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ, ਸ੍ਰੀ ਅਨੰਦਪੁਰ ਸਾਹਿਬ ਨਾਲ ਸਬੰਧਤ ਮਾਮਲੇ ਦੀ ਪੜਤਾਲ ਲਈ ਬਣਾਈ ਗਈ ਚਾਰ ਮੈਂਬਰੀ ਜਾਂਚ ਕਮੇਟੀ ਦੀ ਰਿਪੋਰਟ ਮਿਲਣ ਮਗਰੋਂ ਭਲਕੇ 12 ਵਜੇ ਮੀਡੀਆ ਰਾਹੀਂ ਇਸ ਦੇ ਹਰ ਪੱਖ ਨੂੰ ਜਨਤਕ ਕੀਤਾ ਜਾਵੇਗਾ।
ਜਾਰੀ ਬਿਆਨ 'ਚ ਪ੍ਰਧਾਨ ਧਾਮੀ ਨੇ ਕਿਹਾ ਕਿ ਇਹ ਬੇਹੱਦ ਗੰਭੀਰ ਤੇ ਸੰਜੀਦਾ ਮਾਮਲਾ ਹੈ, ਜਿਸ ਦੇ ਸਬੰਧ ਵਿਚ ਜਾਂਚ ਟੀਮ ਨੂੰ ਸਮਾਂਬੱਧ ਕਰਕੇ 15 ਦਿਨਾਂ ਵਿਚ ਆਪਣੀ ਰਿਪਰੋਟ ਦੇਣ ਲਈ ਕਿਹਾ ਗਿਆ ਸੀ। ਉਨ੍ਹਾਂ ਕਿਹਾ ਕਿ ਜਾਂਚ ਟੀਮ ਵੱਲੋਂ ਵੱਖ-ਵੱਖ ਪਹਿਲੂਆਂ ਨੂੰ ਘੋਖਣ ਤੋਂ ਬਾਅਦ ਤਿਆਰ ਕੀਤੀ ਗਈ ਰਿਪੋਰਟ ਦੇ ਆਧਾਰ ’ਤੇ ਜੋ ਵੀ ਜਾਣਕਾਰੀ ਸਾਹਮਣੇ ਆਵੇਗੀ, ਉਸ ਨੂੰ ਜਨਤਕ ਕੀਤਾ ਜਾਵੇਗਾ।
- Download Babushahi App
-
-