CMO & ED Case: ਸੁਪਰੀਮ ਕੋਰਟ ਪਹੁੰਚੀ ਪੰਜਾਬ ਸਰਕਾਰ, ਹਾਈਕੋਰਟ ਦੇ CBI ਜਾਂਚ ਦੇ ਹੁਕਮਾਂ ਨੂੰ ਦਿੱਤੀ ਚੁਣੌਤੀ
Babushahi Network
ਨਵੀਂ ਦਿੱਲੀ/ਚੰਡੀਗੜ੍ਹ, 6 ਅਕਤੂਬਰ 2026- ਈਡੀ (ED) ਵੱਲੋਂ ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (DGP) ਨੂੰ ਲਿਖੀ ਗਈ ਇੱਕ ਵਿਵਾਦਤ ਚਿੱਠੀ ਦੇ ਮਾਮਲੇ ਵਿੱਚ ਇੱਕ ਵੱਡਾ ਲੀਗਲ ਅੱਪਡੇਟ ਸਾਹਮਣੇ ਆਇਆ ਹੈ। ਪੰਜਾਬ ਸਰਕਾਰ ਨੇ ਇਸ ਮਾਮਲੇ ਵਿੱਚ ਹਾਈ ਕੋਰਟ ਵੱਲੋਂ ਦਿੱਤੇ ਗਏ ਸੀਬੀਆਈ (CBI) ਜਾਂਚ ਦੇ ਹੁਕਮਾਂ ਨੂੰ ਦੇਸ਼ ਦੀ ਸਿਖਰਲੀ ਅਦਾਲਤ, ਸੁਪਰੀਮ ਕੋਰਟ ਵਿੱਚ ਚੁਣੌਤੀ ਦੇ ਦਿੱਤੀ ਹੈ। ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਦੀ ਵਿਸ਼ੇਸ਼ ਲੀਵ ਪਟੀਸ਼ਨ (Special Leave Petition - SLP) ਨੂੰ ਜਲਦ ਸੁਣਵਾਈ (Mentioning) ਲਈ ਸਵੀਕਾਰ ਕਰ ਲਿਆ ਹੈ। ਇਸ ਫ਼ੈਸਲੇ ਤੋਂ ਬਾਅਦ ਉਮੀਦ ਜਤਾਈ ਜਾ ਰਹੀ ਹੈ ਕਿ ਅਗਲੇ 1 ਤੋਂ 2 ਦਿਨਾਂ ਦੇ ਅੰਦਰ-ਅੰਦਰ ਸੁਪਰੀਮ ਕੋਰਟ ਵਿੱਚ ਇਸ ਅਹਿਮ ਮਾਮਲੇ 'ਤੇ ਸੁਣਵਾਈ ਹੋ ਸਕਦੀ ਹੈ।
ਇਹ ਪੂਰਾ ਵਿਵਾਦ ਇਨਫੋਰਸਮੈਂਟ ਡਾਇਰੈਕਟੋਰੇਟ (ED) ਵੱਲੋਂ ਪੰਜਾਬ ਪੁਲਿਸ ਦੇ ਡੀਜੀਪੀ ਨੂੰ ਲਿਖੀ ਗਈ ਇੱਕ ਚਿੱਠੀ ਤੋਂ ਸ਼ੁਰੂ ਹੋਇਆ ਸੀ। ਇਸ ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਸੀਬੀਆਈ (CBI) ਤੋਂ ਜਾਂਚ ਕਰਵਾਉਣ ਦੇ ਹੁਕਮ ਜਾਰੀ ਕੀਤੇ ਸਨ। ਹਾਈ ਕੋਰਟ ਦੇ ਇਸ ਫ਼ੈਸਲੇ ਨਾਲ ਪੰਜਾਬ ਸਰਕਾਰ ਨੂੰ ਵੱਡਾ ਝਟਕਾ ਲੱਗਾ ਸੀ, ਜਿਸ ਤੋਂ ਬਾਅਦ ਰਾਜ ਸਰਕਾਰ ਨੇ ਤੁਰੰਤ ਕਾਨੂੰਨੀ ਮਾਹਰਾਂ ਨਾਲ ਸਲਾਹ-ਮਸ਼ਵਰਾ ਕਰਕੇ ਸੁਪਰੀਮ ਕੋਰਟ ਦਾ ਰੁਖ਼ ਕਰਨ ਦਾ ਫ਼ੈਸਲਾ ਕੀਤਾ।
- Download Babushahi App
-
-