ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਵੱਲੋਂ ਜੰਮੂ ਕਸ਼ਮੀਰ ਵਿਚ ਪੰਜਾਬੀ ਨੂੰ ਸਰਕਾਰੀ ਭਾਸ਼ਾ ਵਜੋਂ ਬਹਾਲ ਕਰਨ ਦੀ ਮੰਗ
ਲੁਧਿਆਣਾ : 06 ਅਕਤੂਬਰ 2026
ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਦੇ ਅਹੁਦੇਦਾਰਾਂ, ਪ੍ਰਬੰਧਕੀ ਬੋਰਡ ਮੈਂਬਰਾਂ ਅਤੇ ਸਮੂਹ ਮੈਂਬਰਾਂ ਨੇ ਜੰਮੂ ਕਸ਼ਮੀਰ ਵਿਚ ਪੰਜਾਬੀ ਨੂੰ ਸਰਕਾਰੀ ਭਾਸ਼ਾ ਵਜੋਂ ਬਹਾਲ ਕਰਨ ਦੀ
ਪੁਰਜ਼ੋਰ ਮੰਗ ਕੀਤੀ।ਅਖ਼ਬਾਰਾਂ ਵਿਚ ਖ਼ਬਰਾਂ ਲੱਗੀਆਂ ਹਨ ਜਿਨ੍ਹਾਂ ਵਿਚ ਜੰਮੂ ਕਸ਼ਮੀਰ ਵਿਚ ਪੰਜਾਬੀ ਭਾਸ਼ਾ ਨੂੰਸਰਕਾਰੀ ਭਾਸ਼ਾ ਵਜੋਂ ਬਹਾਲ ਕਰਨ ਲਈ ਜੰਮੂ ਪੰਜਾਬੀ ਮੋਰਚੇ ਵਲੋਂ ਮੰਗ ਕੀਤੀ ਗਈ ਹੈ।
ਉਥੇ ਹਿਤੈਸ਼ੀ ਲੋਕਾਂ ਨੇ ਸ਼ਾਂਤਮਈ ਰੋਸ ਰੈਲੀ ਕਰਕੇ ਇਸ ਮੰਗ ਨੂੰ ਬਾਖ਼ੂਬੀ ਉਭਾਰਿਆ ਹੈਅਤੇ ਇਸ ਸੰਘਰਸ਼ ਨੂੰ ਹੋਰ ਤੇਜ਼ ਕਰਨ ਦੀ ਚੇਤਾਵਨੀ ਦਿੱਤੀ ਹੈ।ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਵਲੋਂ ਜੰਮੂ ਕਸ਼ਮੀਰ ਦੇ ਮੁੱਖ ਮੰਤਰੀ ਅਤੇ ਰਾਜਪਾਲ ਨੂੰ ਪੱਤਰ ਲਿਖ ਕੇ ਮੰਗ ਕੀਤੀ ਗਈ ਹੈ ਕਿ ਉਥੇ ਪੰਜਾਬੀ ਨੂੰ ਸਰਕਾਰੀ ਭਾਸ਼ਾ ਵਜੋਂ ਬਹਾਲਕੀਤਾ ਜਾਵੇ। ਕਿਉਕਿ ਉਥੇ ਵੱਡੀ ਗਿਣਤੀ ਵਿਚ ਲੋਕ ਪੰਜਾਬੀ ਬੋਲਦੇ, ਪੜ੍ਹਦੇ ਅਤੇ ਲਿਖਦੇ
ਹਨ।ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਦੇ ਪ੍ਰਧਾਨ ਡਾ. ਸਰਬਜੀਤ ਸਿੰਘ ਅਤੇ ਜਨਰਲ ਸਕੱਤਰਡਾ. ਗੁਲਜ਼ਾਰ ਸਿੰਘ ਪੰਧੇਰ ਨੇ ਪੰਜਾਬ ਦੇ ਮੁੱਖ ਮੰਤਰੀ ਜੀ ਨੂੰ ਅਪੀਲ ਕੀਤੀ ਹੈ ਕਿ ਉਹਦਖ਼ਲ ਦੇ ਕੇ ਇਸ ਮਸਲੇ ਨੂੰ ਹੱਲ ਕਰਵਾਉਣ ਲਈ ਆਪਣੇ ਪ੍ਰਭਾਵ ਦੀ ਵਰਤੋਂ ਕਰਨ। ਸੀਨੀਅਰ ਮੀਤ ਪ੍ਰਧਾਨ ਡਾ. ਪਾਲ ਕੌਰ ਨੇ ਕਿਹਾ ਕਿਹਾ ਕਿ 1947 ਤੋਂ ਬਹੁਤ ਪਹਿਲਾਂ ਵੀ ਸਕੂਲਾਂਵਿਚ ਪੰਜਾਬੀ ਪੜ੍ਹਾਈ ਜਾਂਦੀ ਰਹੀ ਹੈ ਪਰ ਹੁਣ ਸਥਿਤੀ ਬਿਲਕੁਲ ਬਦਲ ਚੁੱਕੀ ਹੈ।ਹੋਰਨਾਂ ਤੋਂ ਇਲਾਵਾ ਮੰਗ ਕਰਨ ਵਾਲਿਆਂ ਵਿਚ ਪ੍ਰੋ. ਗੁਰਭਜਨ ਸਿੰਘ ਗਿੱਲ, ਡਾ. ਸੁਖਦੇਵਸਿੰਘ ਸਿਰਸਾ, ਪ੍ਰੋ. ਰਵਿੰਦਰ ਸਿੰਘ ਭੱਠਲ, ਡਾ. ਲਖਵਿੰਦਰ ਸਿੰਘ ਜੌਹਲ, ਡਾ. ਵਰਿਆਮ
ਸਿੰਘ ਸੰਧੂ, ਡਾ. ਗੁਰਇਕਬਾਲ ਸਿੰਘ, ਡਾ. ਸਰਬਜੀਤ ਕੌਰ ਸੋਹਲ, ਸ੍ਰੀ ਜਸਪਾਲ ਮਾਨਖੇੜਾ,ਸ. ਸਹਿਜਪ੍ਰੀਤ ਸਿੰਘ ਮਾਂਗਟ, ਡਾ. ਗੁਰਚਰਨ ਕੌਰ ਕੋਚਰ, ਡਾ. ਅਰਵਿੰਦਰ ਕੌਰ ਕਾਕੜਾ,ਸ੍ਰੀਮਤੀ ਸੁਰਿੰਦਰ ਨੀਰ, ਸੁਰਿੰਦਰ ਕੈਲੇ, ਜਨਮੇਜਾ ਸਿੰਘ ਜੌਹਲ, ਹਰਵਿੰਦਰ ਸਿੰਘ ਸਿਰਸਾ, ਡਾ. ਅੰਮੀਆਂ ਕੁੰਵਰ, ਡਾ. ਹਰੀ ਸਿੰਘ ਜਾਚਕ, ਕੇ. ਸਾਧੂ ਸਿੰਘ, ਭੁਪਿੰਦਰਸਿੰਘ ਸੰਧੂ, ਸੰਜੀਵਨ ਸਿੰਘ, ਡਾ. ਸਿਮਰਜੀਤ ਕੌਰ ਗਿੱਲ, ਡਾ. ਤਰਸਪਾਲ ਕੌਰ, ਮਨਜਿੰਦਰਸਿੰਘ ਧਨੋਆ, ਤ੍ਰੈਲੋਚਨ ਲੋਚੀ, ਪ੍ਰਭਜੋਤ ਸਿੰਘ ਸੋਹੀ, ਪਿ੍ਰੰ. ਨਵਤੇਜ ਗੜ੍ਹਦੀਵਾਲਾ,ਰਜਿੰਦਰ ਸਿੰਘ ਰਾਜਨ, ਮੱਖਣ ਮਾਨ, ਰੋਜ਼ੀ ਸਿੰਘ ਸ਼ਾਮਿਲ ਹਨ।
- Download Babushahi App
-
-