ਕਿਸਾਨਾਂ ਵੱਲੋਂ ਡਿਪਟੀ ਕਮਿਸ਼ਨਰ ਦਫਤਰਾਂ ਦੇ ਮੁਕੰਮਲ ਘਰਾਓ ਤੋਂ ਬਾਅਦ ਲੀਹ 'ਤੇ ਆਈ ਪੰਜਾਬ ਸਰਕਾਰ
ਅਸ਼ੋਕ ਵਰਮਾ
ਬਠਿੰਡਾ , 6 ਅਕਤੂਬਰ 2026: ਕਿਸਾਨਾਂ ਮਜ਼ਦੂਰਾਂ ਦੀਆਂ ਬੁਨਿਆਦੀ 13 ਮੰਗਾਂ ਨੂੰ ਲੈ ਕੇ ਅੱਜ ਜਦੋਂ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੀ ਅਗਵਾਈ ਹੇਠ ਜਦੋਂ ਕਿਸਾਨਾਂ ਨੇ ਡੀਸੀ ਦਫਤਰ ਦੇ ਸਮੂਹ ਗੇਟਾਂ ਤੇ ਕਬਜ਼ਾ ਕਰ ਲਿਆ ਤਾਂ ਉਸ ਤੋਂ ਬਾਅਦ ਹਰਕਤ ਵਿੱਚ ਆਈ ਸਰਕਾਰ ਨੂੰ ਖਹਿੜਾ ਛਡਾਉਣ ਲਈ13 ਅਕਤੂਬਰ ਨੂੰ ਗੱਲਬਾਤ ਦੇ ਸੱਦੇ ਦਾ ਲਿਖਤੀ ਪੱਤਰ ਦੇਣਾ ਪਿਆ ਹੈ। ਅੱਜ ਦੂਜੇ ਦਿਨ ਕਿਸਾਨਾਂ ਨੇ ਸਵੇਰ ਤੋਂ ਹੀ ਸਾਰੇ ਗੇਟਾਂ ਦਾ ਮੁਕੰਮਲ ਘਿਰਾਓ ਕਰ ਲਿਆ ਤੇ ਕਿਸੇ ਵੀ ਅਧਿਕਾਰੀ ਜਾਂ ਮੁਲਾਜਮ ਨੂੰ ਅੰਦਰ ਜਾਣ ਨਹੀਂ ਦਿੱਤਾ ਜਿਸ ਦੇ ਸਿੱਟੇ ਵਜੋਂ ਸਰਕਾਰੀ ਕੰਮਕਾਰ ਪੂਰੀ ਤਰਹਾਂ ਠੱਪ ਹੋ ਕੇ ਰਹਿ ਗਿਆ। ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਸੂਬਾ ਸੀਨੀਅਰ ਮੀਤ ਪ੍ਰਧਾਨ ਝੰਡਾ ਸਿੰਘ ਜੇਠੂ ਕੇ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਇੱਕ ਵਾਰ ਪੰਜਾਬ ਦੇ ਤਿੰਨ ਕੈਬਨਿਟ ਮੰਤਰੀਆਂ ਅਮਨ ਅਰੋੜਾ, ਹਰਪਾਲ ਸਿੰਘ ਚੀਮਾ ਅਤੇ ਗੁਰਮੀਤ ਸਿੰਘ ਖੁੱਡੀਆਂ ਨਾਲ 13 ਅਕਤੂਬਰ ਨੂੰ ਮੀਟਿੰਗ ਦਾ ਲਿਖਤੀ ਸੱਦਾ ਪੱਤਰ ਰਾਹੀਂ ਭਰੋਸਾ ਦਿੱਤਾ ਹੈ ਜਿਸ ਕਰਕੇ ਉਦੋਂ ਤੱਕ ਧਰਨਾ ਸਮਾਪਤ ਕੀਤਾ ਗਿਆ ਹੈ।
ਕਿਸਾਨ ਆਗੂਆਂ ਨੇ ਕਿਹਾ ਕਿ ਮੀਟਿੰਗ ਦੌਰਾਨ ਜੇਕਰ ਕਿਸਾਨਾਂ ਦੀਆਂ ਮੰਗਾਂ ਦਾ ਸਰਕਾਰ ਨੇ ਤਸੱਲੀਬਖਸ ਹੱਲ ਨਾ ਕੀਤਾ ਤਾਂ ਫੌਰੀ ਅਗਲੇ ਤਿੱਖੇ ਐਲਾਨ ਕੀਤਾ ਜਾਵੇਗਾ । ਬੁਲਾਰਿਆਂ ਨੇ ਇੱਕ ਮੱਤ ਹੋ ਕੇ ਕਿਹਾ ਕਿ ਸਰਕਾਰ ਟਾਲ ਮਟੋਲ ਦੀ ਨੀਤੀ ਰਾਹੀਂ ਸਮਾਂ ਲੰਘਾਉਣਾ ਚਾਹੁੰਦੀ ਹੈ ਜਿਸ ਸੰਬੰਧੀ ਉਹਨਾਂ ਸਖਤ ਲਹਿਜੇ ਵਿੱਚ ਕਿਹਾ ਕਿ ਸਰਕਾਰ ਇਹਨਾਂ ਮੰਗਾਂ ਨੂੰ ਫੌਰੀ ਹੱਲ ਕਰੇ ਨਹੀਂ ਕਿਸਾਨਾਂ ਦੇ ਤਿੱਖੇ ਰੋਹ ਦਾ ਸਾਹਮਣਾ ਕਰਨ ਲਈ ਤਿਆਰ ਰਹੇ। ਉਹਨਾਂ ਸਮੂਹ ਕਿਸਾਨਾਂ ਮਜਦੂਰਾਂ ਨੂੰ ਅਪੀਲ ਕੀਤੀ ਕਿ ਆਪਣੀਆਂ ਮੰਗਾਂ ਮਨਵਾਉਣ ਲਈ ਉਹ ਪਰਿਵਾਰਾਂ ਸਮੇਤ ਸੰਘਰਸ਼ਾਂ ਦੇ ਮੈਦਾਨ ਚ ਆਉਣ ਲਈ ਤਿਆਰ ਰਹਿਣ। ਕਿਸਾਨ ਆਗੂਆਂ ਨੇ ਕਿਹਾ ਕਿ ਇੱਕ ਪਾਸੇ ਤਾਂ ਮੁੱਖ ਮੰਤਰੀ ਭਗਵੰਤ ਮਾਨ ਸਿੰਘ ਵੱਲੋਂ ਕਿਹਾ ਜਾ ਕਿਹਾ ਕਿ ਅੰਨਦਾਤੇ ਖਿਲਾਫ ਪਰਾਲੀ ਸਾੜਨ ਸਬੰਧੀ ਕੋਈ ਕਾਨੂੰਨੀ ਕਾਰਵਾਈ ਨਹੀਂ ਕੀਤੀ ਜਾਵੇਗੀ ਪਰ ਪਿਛਲੇ ਸਾਲਾਂ ਦੌਰਾਨ ਮਜਬੂਰੀ ਵੱਸ ਪਰਾਲੀ ਸਾੜਨ ਵਾਲੇ ਕਿਸਾਨਾਂ ਖਿਲਾਫ ਨੋਟਿਸ ਭੇਜੇ ਜਾ ਰਹੇ ਹਨ।
ਕਿਸਾਨ ਆਗੂਆਂ ਨੇ ਕਿਹਾ ਕਿ ਭਾਰਤ ਸਰਕਾਰ ਪੰਜਾਬ ਤੇ ਹਰਿਆਣਾ ਵਿੱਚ ਡਰੋਨਾਂ ਰਾਹੀਂ ਪਰਾਲੀ ਸਾੜਨ ਵਾਲੇ ਕਿਸਾਨਾਂ ਤੇ ਕਾਰਵਾਈ ਕਰਨ ਦੇ ਆਦੇਸ਼ ਦੇ ਰਹੀ ਹੈ। ਉਹਨਾਂ ਕਿਹਾ ਕਿ ਸਰਕਾਰ ਨੂੰ ਜਦੋਂ ਕਿਸਾਨਾਂ ਦੀਆਂ ਕੁਦਰਤੀ ਆਫਤਾਂ ਹੜਾਂ, ਅੱਗਾਂ ਜਾਂ ਹੋਰ ਕਾਰਨਾਂ ਕਰਕੇ ਫਸਲਾਂ ਦਾ ਨੁਕਸਾਨ ਹੁੰਦਾ ਹੈ, ਘਰ ਢਹਿ ਜਾਂਦੇ ਹਨ, ਪਸ਼ੂਆਂ ਦਾ ਨੁਕਸਾਨ ਹੋ ਜਾਂਦਾ ਹੈ ਉਸ ਦਾ ਮੁਆਵਜ਼ਾ ਦੇਣ ਵੇਲੇ ਸਿਰਫ ਰਿਪੋਰਟਾਂ ਲਿਖ ਕੇ ਚੁੱਪ ਵੱਟ ਲਈ ਜਾਂਦੀ ਹੈ ਪਰ ਕਿਸਾਨਾਂ ਤੇ ਜੁਰਮਾਨੇ ਅਤੇ ਕਾਨੂੰਨੀ ਕਾਰਵਾਈ ਫੌਰੀ ਕਰ ਦਿੱਤੀ ਜਾਂਦੀ ਹੈ। ਕਿਸਾਨ ਆਗੂਆਂ ਨੇ ਅੱਜ ਧਰਨੇ ਵਿੱਚ ਆਪਣੀਆਂ ਵੱਖ-ਵੱਖ ਮੰਗਾਂ ਚੁੱਕੀਆਂ ਤੁਰੰਤ ਪ੍ਰਵਾਨ ਕਰਨ ਦੀ ਮੰਗ ਕੀਤੀ।ਇਸ ਦੌਰਾਨ ਰਾਤ ਨੂੰ ਵੱਡੀ ਗਿਣਤੀ ਵਿੱਚ ਔਰਤਾਂ ਪੰਜਾਬ ਸਰਕਾਰ ਦੇ ਪੁਤਲੇ ਸਾੜੇ ਅਤੇ ਡੀਸੀ ਦੀ ਰਿਹਾਇਊਸ ਅੱਗੇ ਜਗਰਾਤਾ ਕਰਦਿਆਂ ਪੰਜਾਬ ਤੇ ਕੇਂਦਰ ਸਰਕਾਰ ਖਿਲਾਫ ਜੋਰਦਾਰ ਨਾਅਰੇਬਾਜ਼ੀ ਕੀਤੀ । ਅੱਜ ਦੇ ਇਕੱਠਾਂ ਨੂੰ ਸੂਬਾ ਸਕੱਤਰ ਸ਼ਿੰਗਾਰਾ ਸਿੰਘ ਮਾਨ, ਔਰਤ ਆਗੂ ਹਰਿੰਦਰ ਬਿੰਦੂ ਕਰਮਜੀਤ ਕੌਰ ਲਹਿਰਾਖਾਨਾ, ਮਾਲਣ ਕੌਰ ਕੋਠਾ ਗੁਰੂ, ਹਰਪ੍ਰੀਤ ਕੌਰ ਜੇਠੂ ਕੇ, ਪਰਮਜੀਤ ਕੌਰ ਪਿੱਥੋ, ਹਰਜਿੰਦਰ ਸਿੰਘ ਬੱਗੀ ਜਗਸੀਰ ਸਿੰਘ ਝੁੰਬਾ ਸਮੇਤ ਬਲਾਕਾਂ ਦੇ ਪ੍ਰਧਾਨ ਸਕੱਤਰਾਂ ਨੇ ਸੰਬੋਧਨ ਕੀਤਾ।
- Download Babushahi App
-
-