ਪ੍ਰੈੱਸ ਕਲੱਬ (ਰਜਿ:) ਜਗਰਾਉਂ ਵੱਲੋਂ ਲਗਾਇਆ ਗਿਆ ਡਰਾਈਵਿੰਗ ਲਰਨਿੰਗ ਲਾਇਸੈਂਸ ਕੈਂਪ ਸਫ਼ਲਤਾਪੂਰਵਕ ਸੰਪੰਨ, 207 ਲਾਇਸੈਂਸ ਬਣਾਏ ਗਏ
ਜਗਰਾਉਂ: (ਦੀਪਕ ਜੈਨ)
ਪ੍ਰੈੱਸ ਕਲੱਬ ਰਜਿਸਟਰਡ ਜਗਰਾਉਂ ਦੇ ਪ੍ਰਧਾਨ ਹਰਿੰਦਰ ਸਿੰਘ ਚਾਹਲ ਦੀ ਅਗਵਾਈ ਹੇਠ ਪ੍ਰੈਸ ਕਲੱਬ ਦੇ ਅਹੁਦੇਦਾਰਾਂ ਅਤੇ ਮੈਂਬਰਾਂ ਦੇ ਉੱਦਮ ਸਦਕਾ ਲਾਇਨ ਕਲੱਬ ਦੇ ਸਹਿਯੋਗ ਤੇ ਲਾਇਨ ਭਵਨ ਕੱਚਾ ਕਿਲਾ ਵਿਖੇ ਡਰਾਈਵਿੰਗ ਲਰਨਿੰਗ ਲਾਇਸੈਂਸ ਬਣਾਉਣ ਲਈ ਵਿਸ਼ੇਸ਼ ਕੈਂਪ ਦਾ ਆਯੋਜਨ ਕੀਤਾ ਗਿਆ, ਜੋ ਕਿ ਇਲਾਕਾ ਨਿਵਾਸੀਆਂ ਅਤੇ ਮੀਡੀਆ ਕਰਮੀਆਂ ਦੇ ਭਰਪੂਰ ਸਹਿਯੋਗ ਨਾਲ ਸਫ਼ਲਤਾਪੂਰਵਕ ਸੰਪੰਨ ਹੋ ਗਿਆ। ਇਸ ਕੈਂਪ ਦੌਰਾਨ ਵੱਡੀ ਗਿਣਤੀ ਵਿੱਚ ਲੋਕਾਂ ਨੇ ਪਹੁੰਚ ਕੇ ਕੁੱਲ 207 ਲਰਨਿੰਗ ਲਾਇਸੈਂਸ ਬਣਵਾਉਣ ਲਈ ਲੋੜੀਂਦੀ ਪ੍ਰਕਿਰਿਆ ਪੂਰੀ ਕੀਤੀ। ਕੈਂਪ ਦਾ ਦਾ ਉਦਘਾਟਨ ਤਹਿਸੀਲਦਾਰ ਰੇਸ਼ਮ ਸਿੰਘ ਨੇ ਰੀਬਨ ਕੱਟ ਕੇ ਕੀਤਾ
ਇਸ ਮੌਕੇ ਪ੍ਰਬੰਧਕਾਂ ਵੱਲੋਂ ਸਮਾਜ ਸੇਵੀ ਸ਼ਖ਼ਸੀਅਤਾਂ ਅਤੇ ਪ੍ਰਸ਼ਾਸਨਿਕ ਨੁਮਾਇੰਦਿਆਂ ਦਾ ਵਿਸ਼ੇਸ਼ ਤੌਰ 'ਤੇ ਸਵਾਗਤ ਕੀਤਾ ਗਿਆ। ਕੈਂਪ ਵਿੱਚ ਮੁੱਖ ਮਹਿਮਾਨ ਵਜੋਂ ਡੀਐਸਪੀ ਕੁਲਵੰਤ ਸਿੰਘ (ਕ੍ਰਾਈਮ) ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ। ਇਸ ਤੋਂ ਇਲਾਵਾ 'ਸਾਂਝ ਫਾਈਨੈਂਸ ਵਾਲੇ ਅਮਨਪ੍ਰੀਤ ਸਿੰਘ ਸਿੱਧੂ ਨੇ ਵਿਸ਼ੇਸ਼ ਸਹਿਯੋਗੀ ਵਜੋਂ ਹਾਜ਼ਰੀ ਭਰੀ, ਕਰ ਭਲਾ ਹੋ ਭਲਾ' ਦੇ ਪ੍ਰਧਾਨ ਵਿਸ਼ਾਲ ਸ਼ਰਮਾ ਦਾ ਵਿਸ਼ੇਸ਼ ਸੰਯੋਗ ਰਿਹਾ। ਕੈਂਪ ਦੀ ਸਟੇਜ ਦੀ ਕਾਰਵਾਈ ਕੈਪਟਨ ਨਰੇਸ਼ ਵਰਮਾ (ਸਟੇਜ ਸੈਕਟਰੀ) ਵੱਲੋਂ ਬਾਖ਼ੂਬੀ ਨਿਭਾਈ ਗਈ। ਇਸ ਮੌਕੇ ਸਾਂਝ ਕੇਂਦਰ ਦੇ ਸਟਾਫ ਅਤੇ ਇਲੈਕਸ਼ਨ ਸੈੱਲ ਦੇ ਇੰਚਾਰਜ ਮੋਹਿਤ ਕੁਮਾਰ ਵੱਲੋਂ ਵੀ ਆਪਣੀਆਂ ਸੇਵਾਵਾਂ ਬਾਖ਼ੂਬੀ ਨਿਭਾਈਆਂ ਗਈਆਂ। ਇਸ ਮੌਕੇ ਰਜੇਸ਼ ਇੰਦਰ ਸਿੰਘ ਸਿੱਧੂ, ਸੁਖਵਿੰਦਰ ਸਿੰਘ ਸਿੱਧੂ ਲੋ਼ੋਕਨਾਾਦ ਪ੍ਰੇਮ ਸਿੰਘ ਭੰਗੂ, ਲਾਈਨ ਕਲੱਬ ਦੇ ਪ੍ਰਧਾਨ ਬਲਵਿੰਦਰ ਸਿੰਘ ਸਿੱਧੂ, ਪ੍ਰਿੰਸੀਪਲ ਚਰਨਜੀਤ ਸਿੰਘ ਭੰਡਾਰੀ ਅਤੇ ਆਏ ਹੋਰ ਆਗੂਆਂ ਨੇ ਕੈਂਪ ਦੇ ਪ੍ਰਬੰਧਾਂ ਦੀ ਭਰਪੂਰ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਅਜਿਹੇ ਲੋਕ-ਪੱਖੀ ਉਪਰਾਲੇ ਆਮ ਲੋਕਾਂ ਲਈ ਕਾਫ਼ੀ ਸਹਾਈ ਸਿੱਧ ਹੁੰਦੇ ਹਨ। ਕੈਂਪ ਵਿੱਚ ਸਰਕਾਰੀ ਹਸਪਤਾਲ ਦੇ ਮੈਡੀਕਲ ਅਫਸਰ ਵਜੋਂ ਆਏ ਗੁਰਸਿਮਰਨ ਸਿੰਘ ਨੇ ਸੇਵਾ ਨਿਭਾਉਂਦੇ ਹੋਏ ਲਾਈਸੈਂਸ ਬਣਾਉਣ ਲਈ ਆਏ ਲੋਕਾਂ ਦੀ ਮੈਡੀਕਲ ਰਿਪੋਰਟ ਬਣਾਉਣ ਦੀ ਸੇਵਾ ਨਿਭਾਈ।
ਕੈਂਪ ਦੌਰਾਨ ਲੋਕਾਂ ਨੇ ਭਾਰੀ ਉਤਸ਼ਾਹ ਦਿਖਾਉਂਦਿਆਂ ਕੁੱਲ 207 ਲਰਨਿੰਗ ਲਾਇਸੈਂਸ ਬਣਵਾਏ। ਨਿਯਮਾਂ ਦੀ ਪਾਲਣਾ ਕਰਦਿਆਂ ਸਰਕਾਰੀ ਫੀਸਾਂ ਅਤੇ ਦਸਤਾਵੇਜ਼ਾਂ ਦੀ ਤਸਦੀਕ ਮੌਕੇ 'ਤੇ ਹੀ ਕੀਤੀ ਗਈ। ਆਮ ਲੋਕਾਂ ਅਤੇ ਨੌਜਵਾਨਾਂ ਵਿੱਚ ਟਰੈਫਿਕ ਨਿਯਮਾਂ ਪ੍ਰਤੀ ਜਾਗਰੂਕਤਾ ਪੈਦਾ ਕਰਨ ਲਈ ਇੱਕ ਛੋਟੀ ਗੋਸ਼ਟੀ ਵੀ ਕੀਤੀ ਗਈ। ਪ੍ਰੈੱਸ ਕਲੱਬ ਦੇ ਅਹੁਦੇਦਾਰਾਂ ਵੱਲੋਂ ਆਏ ਹੋਏ ਮੁੱਖ ਮਹਿਮਾਨਾਂ, ਵਿਸ਼ੇਸ਼ ਸਹਿਯੋਗੀਆਂ ਅਤੇ ਪ੍ਰਸ਼ਾਸਨਿਕ ਸਟਾਫ਼ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ। ਪ੍ਰਬੰਧਕਾਂ ਨੇ ਵਿਸ਼ਵਾਸ ਦਿਵਾਇਆ ਕਿ ਭਵਿੱਖ ਵਿੱਚ ਵੀ ਅਜਿਹੇ ਭਲਾਈ ਕਾਰਜ ਅਤੇ ਲੋਕ-ਹਿਤੈਸ਼ੀ ਕੈਂਪ ਨਿਰੰਤਰ ਜਾਰੀ ਰੱਖੇ ਜਾਣਗੇ।
- Download Babushahi App
-
-