ਮੁੱਖ ਮੰਤਰੀ ਦੇ OSD ਰਾਜਬੀਰ ਘੁੰਮਣ ਨੂੰ ਹਾਈ ਕੋਰਟ ਤੋਂ ਫਿਲਹਾਲ ਕੋਈ ਰਾਹਤ ਨਹੀਂ, ਸਿੰਗਲ ਬੈਂਚ ਨੇ ਚੀਫ਼ ਜਸਟਿਸ ਕੋਲ ਭੇਜਿਆ ਮਾਮਲਾ
Ravi Jakhu
ਚੰਡੀਗੜ੍ਹ, 9 ਅਕਤੂਬਰ 2026- ਪੰਜਾਬ ਦੇ ਮੁੱਖ ਮੰਤਰੀ ਦੇ ਓ.ਐਸ.ਡੀ. (OSD) ਰਾਜਬੀਰ ਘੁੰਮਣ ਨੂੰ ਅਦਾਲਤ ਤੋਂ ਫਿਲਹਾਲ ਕੋਈ ਰਾਹਤ ਮਿਲਦੀ ਨਜ਼ਰ ਨਹੀਂ ਆ ਰਹੀ। ਕੇਂਦਰੀ ਜਾਂਚ ਬਿਊਰੋ (CBI) ਵੱਲੋਂ ਕੀਤੀ ਜਾ ਰਹੀ ਕਾਰਵਾਈ ਨੂੰ ਚੁਣੌਤੀ ਦੇਣ ਵਾਲੀ ਉਨ੍ਹਾਂ ਦੀ ਪਟੀਸ਼ਨ 'ਤੇ ਸੁਣਵਾਈ ਕਰਦਿਆਂ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਸਿੰਗਲ ਬੈਂਚ ਨੇ ਮਾਮਲੇ ਵਿੱਚ ਕੋਈ ਵੀ ਅੰਤਰਿਮ ਰਾਹਤ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਇਸ ਦੇ ਨਾਲ ਹੀ ਸਿੰਗਲ ਬੈਂਚ ਨੇ ਇਸ ਪੂਰੇ ਕੇਸ ਨੂੰ ਅਗਲੇਰੀ ਕਾਰਵਾਈ ਅਤੇ ਦਿਸ਼ਾ-ਨਿਰਦੇਸ਼ਾਂ ਲਈ ਹਾਈ ਕੋਰਟ ਦੇ ਮਾਨਯੋਗ ਚੀਫ਼ ਜਸਟਿਸ ਕੋਲ ਵਾਪਸ ਭੇਜਣ ਦਾ ਫੈਸਲਾ ਸੁਣਾਇਆ ਹੈ।
- Download Babushahi App
-
-