ਦਿੱਲੀ 'ਚ CJP ਦੇ ਰੋਸ ਵਿਖਾਵੇ ਕਾਰਨ ਚੰਡੀਗੜ੍ਹ ਤੋਂ ਦਿੱਲੀ ਜਾਣ ਵਾਲੀਆਂ ਕਈ ਰੇਲਗੱਡੀਆਂ ਰੱਦ
ਕੱਲ੍ਹ ਯਾਤਰੀ ਹੋਣਗੇ ਖੱਜਲ-ਖੁਆਰ
Ravi Jakhu
ਚੰਡੀਗੜ੍ਹ, 9 ਅਕਤੂਬਰ, 2026: ਰਾਜਧਾਨੀ ਦਿੱਲੀ ਵਿੱਚ ਕਾਕਰੋਚ ਜਨਤਾ ਪਾਰਟੀ (CJP) ਵੱਲੋਂ 10 ਅਕਤੂਬਰ ਨੂੰ ਦਿੱਤੇ ਗਏ ਵੱਡੇ ਵਿਰੋਧ ਪ੍ਰਦਰਸ਼ਨ ਦੇ ਸੱਦੇ ਕਾਰਨ ਚੰਡੀਗੜ੍ਹ ਤੋਂ ਦਿੱਲੀ ਜਾਣ ਵਾਲੇ ਰੇਲ ਯਾਤਰੀਆਂ ਦੀਆਂ ਮੁਸ਼ਕਲਾਂ ਵਧ ਗਈਆਂ ਹਨ। ਸੁਰੱਖਿਆ ਕਾਰਨਾਂ ਅਤੇ ਦਿੱਲੀ ਦੇ ਪ੍ਰਮੁੱਖ ਰੇਲਵੇ ਸਟੇਸ਼ਨਾਂ 'ਤੇ ਭਾਰੀ ਭੀੜ ਦੇ ਖ਼ਦਸ਼ੇ ਨੂੰ ਦੇਖਦਿਆਂ ਰੇਲਵੇ ਵਿਭਾਗ ਵੱਲੋਂ ਚੰਡੀਗੜ੍ਹ ਅਤੇ ਆਸ-ਪਾਸ ਦੇ ਖੇਤਰਾਂ ਤੋਂ ਦਿੱਲੀ ਵੱਲ ਜਾਣ ਵਾਲੀਆਂ ਕਈ ਪ੍ਰਮੁੱਖ ਰੇਲਗੱਡੀਆਂ ਨੂੰ ਕੱਲ੍ਹ, 10 ਅਕਤੂਬਰ ਲਈ ਰੱਦ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ।
ਰੇਲਵੇ ਅਧਿਕਾਰੀਆਂ ਅਨੁਸਾਰ 10 ਅਕਤੂਬਰ ਨੂੰ ਸਵੇਰ ਤੋਂ ਦੁਪਹਿਰ ਤੱਕ ਦਿੱਲੀ ਦੇ ਨਵੀਂ ਦਿੱਲੀ ਅਤੇ ਹਜ਼ਰਤ ਨਿਜ਼ਾਮੂਦੀਨ ਸਟੇਸ਼ਨਾਂ 'ਤੇ ਪਹੁੰਚਣ ਵਾਲੀਆਂ ਕਈ ਟਰੇਨਾਂ ਦਾ ਸੰਚਾਲਨ ਠੱਪ ਰਹੇਗਾ। ਇਸ ਕਾਰਨ ਚੰਡੀਗੜ੍ਹ ਤੋਂ ਦਿੱਲੀ ਵਿਚਕਾਰ ਰੋਜ਼ਾਨਾ ਸਫ਼ਰ ਕਰਨ ਵਾਲੇ ਹਜ਼ਾਰਾਂ ਯਾਤਰੀਆਂ ਨੂੰ ਭਾਰੀ ਅਸੁਵਿਧਾ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਰੇਲਵੇ ਪ੍ਰਸ਼ਾਸਨ ਨੇ ਯਾਤਰੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਘਰੋਂ ਨਿਕਲਣ ਤੋਂ ਪਹਿਲਾਂ ਆਪਣੀ ਟਰੇਨ ਦੀ ਮੌਜੂਦਾ ਸਥਿਤੀ ਜ਼ਰੂਰ ਚੈੱਕ ਕਰ ਲੈਣ।

- Download Babushahi App
-
-