ਸਾਬਕਾ DIG ਹਰਚਰਨ ਸਿੰਘ ਭੁੱਲਰ ਬਾਰੇ ਵੱਡਾ ਅਪਡੇਟ: CBI ਤੋਂ ਬਾਅਦ ਹੁਣ ਈਡੀ ਕਰੇਗੀ ਪੁੱਛਗਿੱਛ, ਅਦਾਲਤ ਨੇ ਦਿੱਤਾ 8 ਦਿਨਾਂ ਦਾ ਰਿਮਾਂਡ
Ravi Jakhu
ਚੰਡੀਗੜ੍ਹ, 9 ਅਕਤੂਬਰ, 2026: ਪੰਜਾਬ ਪੁਲਿਸ ਦੇ ਸਾਬਕਾ ਡੀਆਈਜੀ (DIG) ਹਰਚਰਨ ਸਿੰਘ ਭੁੱਲਰ ਦੀਆਂ ਮੁਸ਼ਕਲਾਂ ਵਿੱਚ ਹੋਰ ਵਾਧਾ ਹੋ ਗਿਆ ਹੈ। ਕੇਂਦਰੀ ਜਾਂਚ ਏਜੰਸੀ ਸੀਬੀਆਈ (CBI) ਵੱਲੋਂ ਚਲਾਈ ਜਾ ਰਹੀ ਜਾਂਚ ਤੋਂ ਬਾਅਦ ਹੁਣ ਈਡੀ (Enforcement Directorate - ED) ਵੀ ਇਸ ਮਾਮਲੇ ਵਿੱਚ ਸ਼ਾਮਲ ਹੋ ਗਈ ਹੈ ਅਤੇ ਸਾਬਕਾ ਡੀਆਈਜੀ ਤੋਂ ਪੁੱਛਗਿੱਛ ਕਰੇਗੀ।
ਸੀਬੀਆਈ ਦੀ ਵਿਸ਼ੇਸ਼ ਅਦਾਲਤ ਨੇ ਈਡੀ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਹਰਚਰਨ ਸਿੰਘ ਭੁੱਲਰ ਦਾ 8 ਦਿਨਾਂ ਦਾ ਰਿਮਾਂਡ ਮਨਜ਼ੂਰ ਕਰ ਲਿਆ ਹੈ। ਈਡੀ ਦੀ ਟੀਮ ਹੁਣ ਰਿਮਾਂਡ ਦੌਰਾਨ ਮਨੀ ਲਾਂਡਰਿੰਗ ਅਤੇ ਵਿੱਤੀ ਗੜਬੜੀਆਂ ਦੇ ਸ਼ੱਕ ਹੇਠ ਸਾਬਕਾ ਡੀਆਈਜੀ ਤੋਂ ਤਿੱਖੀ ਪੁੱਛਗਿੱਛ ਕਰੇਗੀ, ਜਿਸ ਨਾਲ ਮਾਮਲੇ ਵਿੱਚ ਕਈ ਹੋਰ ਵੱਡੇ ਖ਼ੁਲਾਸੇ ਹੋਣ ਦੀ ਸੰਭਾਵਨਾ ਹੈ।
- Download Babushahi App
-
-