ਅਮਿਤ ਸ਼ਾਹ ਪੰਜਾਬ ਨੂੰ ਦੱਸਣ ਕਿ ਮੁੰਦਰਾ ਪੋਰਟ ਤੋਂ ਦੇਸ਼ 'ਚ ਆਉਣ ਵਾਲੇ ਨਸ਼ੇ ਨੂੰ ਰੋਕਣ ਲਈ ਉਨ੍ਹਾਂ ਨੇ ਹੁਣ ਤੱਕ ਕੀ ਠੋਸ ਕਦਮ ਚੁੱਕੇ ਹਨ: ਬਲਤੇਜ ਪੰਨੂ
ਪੰਜਾਬ ਜਾਣਨਾ ਚਾਹੁੰਦਾ ਹੈ ਕਿ ਅਮਿਤ ਸ਼ਾਹ ਨੂੰ ਨਸ਼ੇ ਦੀ ਸਮੱਸਿਆ ਦੀ ਯਾਦ ਅਚਾਨਕ ਉਦੋਂ ਹੀ ਕਿਉਂ ਆਈ, ਜਦੋਂ ਭਗਵੰਤ ਮਾਨ ਸਰਕਾਰ ਨੇ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਸ਼ੁਰੂ ਕੀਤੀ: ਬਲਤੇਜ ਪੰਨੂ
ਚੰਡੀਗੜ੍ਹ, 18 ਅਕਤੂਬਰ 2026:
ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਕਿਹਾ ਕਿ ਉਹ ਪੰਜਾਬ ਨੂੰ ਨਸ਼ੇ ਦੀ ਸਮੱਸਿਆ 'ਤੇ ਉਪਦੇਸ਼ ਦੇਣਾ ਬੰਦ ਕਰਨ ਅਤੇ ਇਸ ਦੀ ਬਜਾਏ ਇਹ ਦੱਸਣ ਕਿ ਗੁਜਰਾਤ ਦੇ ਮੁੰਦਰਾ ਪੋਰਟ ਰਾਹੀਂ ਦੇਸ਼ ਵਿੱਚ ਆਉਣ ਵਾਲੇ ਨਸ਼ੇ ਨੂੰ ਰੋਕਣ ਲਈ ਕੇਂਦਰ ਸਰਕਾਰ ਨੇ ਹੁਣ ਤੱਕ ਕੀ ਠੋਸ ਕਦਮ ਚੁੱਕੇ ਹਨ। ਉਨ੍ਹਾਂ ਸਵਾਲ ਕੀਤਾ ਕਿ ਸ਼ਾਹ ਨੂੰ ਇਸ ਮੁੱਦੇ 'ਤੇ ਬੋਲਣ ਦੀ ਯਾਦ ਉਦੋਂ ਹੀ ਕਿਉਂ ਆਈ, ਜਦੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਰਕਾਰ ਨੇ 'ਯੁੱਧ ਨਸ਼ਿਆਂ ਵਿਰੁੱਧ' ਦੇ ਤਹਿਤ ਫ਼ੈਸਲਾਕੁੰਨ ਕਾਰਵਾਈ ਸ਼ੁਰੂ ਕੀਤੀ ਹੋਈ ਹੈ।
ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਜਵਾਬ ਦਿੰਦੇ ਹੋਏ ਆਪ ਪੰਜਾਬ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਕਿਹਾ, "ਅਮਿਤ ਸ਼ਾਹ ਜੀ, ਤੁਸੀਂ ਦੇਸ਼ ਦੇ ਕੇਂਦਰੀ ਗ੍ਰਹਿ ਮੰਤਰੀ ਹੋ ਅਤੇ ਪੰਜਾਬ ਤੁਹਾਡਾ ਸਵਾਗਤ ਕਰਦਾ ਹੈ। ਪੰਜਾਬ ਦੇ ਲੋਕ ਇਹ ਜਾਣਨਾ ਚਾਹੁੰਦੇ ਹਨ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਰਕਾਰ ਵੱਲੋਂ 'ਯੁੱਧ ਨਸ਼ੇਆਂ ਵਿਰੁੱਧ' ਸ਼ੁਰੂ ਕੀਤੇ ਜਾਣ ਤੋਂ ਬਾਅਦ ਹੀ ਤੁਹਾਨੂੰ ਇਹ ਸਭ ਯਾਦ ਕਿਉਂ ਆਉਣ ਲੱਗਾ ਹੈ। ਤੁਹਾਨੂੰ ਪੰਜਾਬ ਦੇ ਲੋਕਾਂ ਨੂੰ ਇਹ ਵੀ ਦੱਸਣਾ ਚਾਹੀਦਾ ਹੈ ਕਿ ਮੁੰਦਰਾ ਪੋਰਟ ਰਾਹੀਂ ਦੇਸ਼ ਵਿੱਚ ਆਉਣ ਵਾਲੇ ਨਸ਼ੇ ਨੂੰ ਰੋਕਣ ਲਈ ਤੁਸੀਂ ਹੁਣ ਤੱਕ ਕੀ ਠੋਸ ਕਦਮ ਚੁੱਕੇ ਹਨ।"
- Download Babushahi App
-
-