BREAKING- ਅਮਿਤ ਸ਼ਾਹ ਵੱਲੋਂ ਪਿੰਡ ਤੂਰ ਵਣਜਾਰਾ 'ਚ ਮ੍ਰਿਤਕ ਗੁਲਜ਼ਾਰ ਸਿੰਘ ਦੇ ਪਰਿਵਾਰ ਨਾਲ ਕੀਤੀ ਮੁਲਾਕਾਤ
ਪੰਜਾਬ ਦੇ ਤਿੰਨ ਜ਼ਿਲ੍ਹਿਆਂ 'ਚ ਪਹੁੰਚੇ ਅਮਿਤ ਸ਼ਾਹ: ਪੀੜਤ ਪਰਿਵਾਰਾਂ ਨਾਲ ਵੰਡਾਇਆ ਦੁੱਖ, ਬਟਾਲਾ ਤੋਂ ਬਾਅਦ ਸੰਗਰੂਰ ਫੇਰੀ
ਸੰਗਰੂਰ: ਜਹਿਰੀਲੀ ਚੀਜ਼ ਨਿਗਲਣ ਵਾਲੇ ਗੁਲਜ਼ਾਰ ਸਿੰਘ ਦੇ ਘਰ ਪਹੁੰਚੇ ਗ੍ਰਹਿ ਮੰਤਰੀ ਅਮਿਤ ਸ਼ਾਹ, SIT ਵੱਲੋਂ ਕੀਤੀ ਜਾ ਰਹੀ ਹੈ ਮਾਮਲੇ ਦੀ ਜਾਂਚ
ਪੰਜਾਬ ਦੌਰੇ 'ਤੇ ਗ੍ਰਹਿ ਮੰਤਰੀ ਅਮਿਤ ਸ਼ਾਹ: ਬਟਾਲਾ ਤੇ ਸੰਗਰੂਰ ਤੋਂ ਬਾਅਦ ਹੁਣ ਮਾਨਸਾ ਵਿਖੇ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨੂੰ ਮਿਲਣਗੇ
Babushahi Network
ਸੰਗਰੂਰ 20 ਅਕਤੂਬਰ 2026- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ ਪੰਜਾਬ ਦੇ ਵਿਸ਼ੇਸ਼ ਦੌਰੇ 'ਤੇ ਹਨ। ਆਪਣੇ ਇਸ ਦੌਰੇ ਦੌਰਾਨ ਉਹ ਸੂਬੇ ਦੇ ਤਿੰਨ ਵੱਖ-ਵੱਖ ਜ਼ਿਲ੍ਹਿਆਂ ਵਿੱਚ ਪਹੁੰਚ ਕੇ ਪੀੜਤ ਪਰਿਵਾਰਾਂ ਨਾਲ ਮੁਲਾਕਾਤ ਕਰ ਰਹੇ ਹਨ। ਇਸੇ ਲੜੀ ਦੇ ਤਹਿਤ ਕੇਂਦਰੀ ਗ੍ਰਹਿ ਮੰਤਰੀ ਸੰਗਰੂਰ ਦੇ ਪਿੰਡ ਤੂਰ ਵਣਜਾਰਾ ਵਿਖੇ ਪਹੁੰਚੇ, ਜਿੱਥੇ ਉਨ੍ਹਾਂ ਨੇ ਮ੍ਰਿਤਕ ਗੁਲਜ਼ਾਰ ਸਿੰਘ ਦੇ ਪਰਿਵਾਰ ਨਾਲ ਗੰਭੀਰ ਮੁਲਾਕਾਤ ਕੀਤੀ ਅਤੇ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ ਕੀਤਾ।
ਜ਼ਿਕਰਯੋਗ ਹੈ ਕਿ ਪਿਛਲੇ ਮਹੀਨੇ ਗੁਲਜ਼ਾਰ ਸਿੰਘ ਨੇ ਕੋਈ ਜ਼ਹਿਰੀਲੀ ਚੀਜ਼ ਨਿਗਲ ਕੇ ਖ਼ੁਦਕੁਸ਼ੀ ਕਰ ਲਈ ਸੀ। ਇਸ ਘਟਨਾ ਤੋਂ ਬਾਅਦ ਇਲਾਕੇ ਵਿੱਚ ਸੋਗ ਦੀ ਲਹਿਰ ਦੌੜ ਗਈ ਸੀ। ਮਾਮਲੇ ਦੀ ਗੰਭੀਰਤਾ ਅਤੇ ਹਾਈ-ਪ੍ਰੋਫਾਈਲ ਬਣਨ ਤੋਂ ਬਾਅਦ ਪੰਜਾਬ ਸਰਕਾਰ ਵੱਲੋਂ ਇਸ ਪੂਰੀ ਘਟਨਾ ਦੀ ਨਿਰਪੱਖ ਜਾਂਚ ਲਈ ਇੱਕ ਵਿਸ਼ੇਸ਼ ਜਾਂਚ ਟੀਮ (SIT) ਦਾ ਗਠਨ ਕੀਤਾ ਗਿਆ ਸੀ, ਜੋ ਕਿ ਮਾਮਲੇ ਦੀ ਹਰ ਪਹਿਲੂ ਤੋਂ ਜਾਂਚ ਕਰ ਰਹੀ ਹੈ।
ਅੱਜ ਜਦੋਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਸੰਗਰੂਰ ਦੇ ਪਿੰਡ ਤੂਰ ਵਣਜਾਰਾ ਵਿਖੇ ਗੁਲਜ਼ਾਰ ਸਿੰਘ ਦੇ ਘਰ ਪਹੁੰਚੇ, ਤਾਂ ਉਨ੍ਹਾਂ ਨੇ ਪਰਿਵਾਰਕ ਮੈਂਬਰਾਂ ਨਾਲ ਬੈਠ ਕੇ ਪੂਰੀ ਘਟਨਾ ਦੀ ਜਾਣਕਾਰੀ ਲਈ ਅਤੇ ਉਨ੍ਹਾਂ ਨੂੰ ਹਰ ਸੰਭਵ ਮਦਦ ਤੇ ਇਨਸਾਫ਼ ਦਾ ਭਰੋਸਾ ਦਿਵਾਇਆ। ਗ੍ਰਹਿ ਮੰਤਰੀ ਦੇ ਇਸ ਦੌਰੇ ਨੂੰ ਲੈ ਕੇ ਸਥਾਨਕ ਪ੍ਰਸ਼ਾਸਨ ਅਤੇ ਪੁਲਿਸ ਵੱਲੋਂ ਕਰੜੇ ਇੰਤਜ਼ਾਮ ਕੀਤੇ ਗਏ ਸਨ।
ਮੁਲਾਕਾਤ ਤੋਂ ਬਾਅਦ ਪੀੜਤ ਪਰਿਵਾਰਾਂ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਉਨ੍ਹਾਂ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਸੂਬਾ ਸਰਕਾਰ ਦੀ ਕਾਰਜਪ੍ਰਣਾਲੀ ਤੋਂ ਜਾਣੂ ਕਰਵਾਇਆ ਹੈ। ਪਰਿਵਾਰਾਂ ਦਾ ਦੋਸ਼ ਹੈ ਕਿ ਪੰਜਾਬ ਸਰਕਾਰ ਅਤੇ ਪੰਜਾਬ ਪੁਲਿਸ ਇਨਸਾਫ਼ ਦੇਣ ਦੀ ਬਜਾਏ ਮਾਮਲਿਆਂ ਨੂੰ ਦਬਾਉਣ ਵਿੱਚ ਲੱਗੀ ਹੋਈ ਹੈ। ਪੀੜਤਾਂ ਨੇ ਮੰਗ ਕੀਤੀ ਕਿ ਇਨ੍ਹਾਂ ਸਾਰੇ ਸੰਵੇਦਨਸ਼ੀਲ ਮਾਮਲਿਆਂ ਦੀ ਜਾਂਚ ਸੂਬਾ ਪੁਲਿਸ ਦੀ ਬਜਾਏ ਉੱਚ ਪੱਧਰੀ ਜਾਂ ਕੇਂਦਰੀ ਏਜੰਸੀ ਯਾਨੀ ਕਿ ਸੀਬੀਆਈ (CBI) ਤੋਂ ਕਰਵਾਈ ਜਾਵੇ ਤਾਂ ਜੋ ਸੱਚ ਸਾਹਮਣੇ ਆ ਸਕੇ। ਅਮਿਤ ਸ਼ਾਹ ਨੇ ਪਰਿਵਾਰਕ ਮੈਂਬਰਾਂ ਨਾਲ ਬੈਠ ਕੇ ਉਨ੍ਹਾਂ ਨੂੰ ਹਰ ਸੰਭਵ ਮਦਦ ਤੇ ਇਨਸਾਫ਼ ਦਾ ਭਰੋਸਾ ਦਿਵਾਇਆ।
ਇਸ ਤੋਂ ਪਹਿਲਾਂ, ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਬਟਾਲਾ ਵਿਖੇ ਪਹੁੰਚੇ ਸਨ, ਜਿੱਥੇ ਉਨ੍ਹਾਂ ਨੇ ਬਿਕਰਮਜੀਤ ਸਿੰਘ ਦੇ ਪਰਿਵਾਰ ਨਾਲ ਮੁਲਾਕਾਤ ਕੀਤੀ ਸੀ ਅਤੇ ਉਨ੍ਹਾਂ ਦਾ ਹਾਲ-ਚਾਲ ਜਾਣਿਆ ਸੀ। ਬਟਾਲਾ ਅਤੇ ਸੰਗਰੂਰ ਦੇ ਦੌਰੇ ਤੋਂ ਬਾਅਦ, ਕੇਂਦਰੀ ਗ੍ਰਹਿ ਮੰਤਰੀ ਦਾ ਅਗਲਾ ਪੜਾਅ ਮਾਨਸਾ ਜ਼ਿਲ੍ਹਾ ਹੈ। ਉਹ ਮਾਨਸਾ ਵਿਖੇ ਪਹੁੰਚ ਕੇ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨਾਲ ਮੁਲਾਕਾਤ ਕਰਨਗੇ ਅਤੇ ਉਨ੍ਹਾਂ ਨਾਲ ਹਮਦਰਦੀ ਦਾ ਪ੍ਰਗਟਾਵਾ ਕਰਨਗੇ।
ਕੇਂਦਰੀ ਗ੍ਰਹਿ ਮੰਤਰੀ ਦੇ ਇਸ ਪੰਜਾਬ ਦੌਰੇ ਨੂੰ ਸਿਆਸੀ ਅਤੇ ਸਮਾਜਿਕ ਨਜ਼ਰੀਏ ਤੋਂ ਬਹੁਤ ਮਹੱਤਵਪੂਰਨ ਮੰਨਿਆ ਜਾ ਰਹੀ ਹੈ। ਇੱਕੋ ਦਿਨ ਵਿੱਚ ਪੰਜਾਬ ਦੇ ਤਿੰਨ ਜ਼ਿਲ੍ਹਿਆਂ ਗੁਰਦਾਸਪੁਰ (ਬਟਾਲਾ), ਸੰਗਰੂਰ ਅਤੇ ਮਾਨਸਾ ਦਾ ਦੌਰਾ ਕਰਕੇ ਪੀੜਤ ਪਰਿਵਾਰਾਂ ਨਾਲ ਮੁਲਾਕਾਤ ਕਰਨ ਨਾਲ ਸੂਬੇ ਦੇ ਰਾਜਨੀਤਿਕ ਗਲਿਆਰਿਆਂ ਵਿੱਚ ਵੀ ਹਲਚਲ ਤੇਜ਼ ਹੋ ਗਈ ਹੈ।
ਮ੍ਰਿਤਕ ਗੁਲਜ਼ਾਰ ਸਿੰਘ ਦੇ ਪਰਿਵਾਰਕ ਮੈਂਬਰਾਂ ਨੇ ਕੇਂਦਰੀ ਗ੍ਰਹਿ ਮੰਤਰੀ ਨਾਲ ਹੋਈ ਇਸ ਮੁਲਾਕਾਤ ਦੌਰਾਨ ਆਪਣਾ ਦੁੱਖ ਸਾਂਝਾ ਕੀਤਾ ਅਤੇ ਮੰਗ ਕੀਤੀ ਕਿ ਇਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰਵਾ ਕੇ ਦੋਸ਼ੀਆਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦਿੱਤੀ ਜਾਵੇ। ਅਮਿਤ ਸ਼ਾਹ ਨੇ ਪਰਿਵਾਰ ਨੂੰ ਵਿਸ਼ਵਾਸ ਦਿਵਾਇਆ ਕਿ ਕਾਨੂੰਨ ਅਨੁਸਾਰ ਪੂਰਾ ਇਨਸਾਫ਼ ਕੀਤਾ ਜਾਵੇਗਾ।
- Download Babushahi App
-
-