ਝੋਟਾ ਕਤਲ ਕਾਂਡ: DC ਨੇ ਗੋਲੀ ਵੱਜਣ ਨਾਲ ਜ਼ਖਮੀਆਂ ਦੇ ਪਰਿਵਾਰਕ ਮੈਂਬਰਾਂ ਨੂੰ ਵਿੱਤੀ ਸਹਾਇਤਾ ਦੇ ਚੈੱਕ ਸੌਂਪੇ
ਅਸ਼ੋਕ ਵਰਮਾ
ਮਾਨਸਾ, 20 ਅਕਤੂਬਰ 2026 :ਡਿਪਟੀ ਕਮਿਸ਼ਨਰ ਨਵਜੋਤ ਕੌਰ ਨੇ ਪਿਛਲੇ ਦਿਨੀਂ ਵਾਪਰੀ ਬੇਹੱਦ ਦੁਖਾਂਤਕ ਘਟਨਾ ਦੌਰਾਨ ਗੋਲੀ ਵੱਜਣ ਕਾਰਨ ਜ਼ਖਮੀ ਹੋਏ ਦੋ ਵਿਅਕਤੀਆਂ ਦੇ ਪਰਿਵਾਰਿਕ ਮੈਂਬਰਾਂ ਨੂੰ ਅੱਜ ਵਿਤੀ ਮਦਦ ਵਜੋਂ ਜਿਲਾ ਰੈਡ ਕਰਾਸ ਸੋਸਾਇਟੀ ਦੀ ਤਰਫੋਂ ਚੈੱਕ ਸੌਂਪੇ ਗਏ ਹਨ। ਉਨ੍ਹਾਂ ਨੇ ਡੀ ਐਮ ਸੀ ਲੁਧਿਆਣਾ ਵਿਖੇ ਜੇਰੇ ਇਲਾਜ ਹੈਪੀ ਦੇ ਪਿਤਾ ਕਸਤੂਰੀ ਲਾਲ ਨੂੰ ਢਾਈ ਲੱਖ ਰੁਪਏ ਦੀ ਰਾਸ਼ੀ ਦਾ ਚੈੱਕ ਸੌਂਪਿਆ। ਇਸ ਤੋਂ ਇਲਾਵਾ ਬਲਤੇਜ ਸਿੰਘ ਦੇ ਪਰਿਵਾਰਿਕ ਮੈਂਬਰ ਨੂੰ ਵੀ ਮਾਲੀ ਮਦਦ ਵਜੋਂ 90 ਹਜ਼ਾਰ ਰੁਪਏ ਦਾ ਚੈੱਕ ਪ੍ਰਦਾਨ ਕੀਤਾ ਗਿਆ।ਡਿਪਟੀ ਕਮਿਸ਼ਨਰ ਨਵਜੋਤ ਕੌਰ ਨੇ ਵਿਸ਼ਵਾਸ ਦਿਵਾਇਆ ਕਿ ਜਿੱਥੇ ਪੰਜਾਬ ਸਰਕਾਰ ਵੱਲੋਂ ਇਹਨਾਂ ਚਾਰੇ ਜ਼ਖਮੀ ਵਿਅਕਤੀਆਂ ਦਾ ਮੁਫਤ ਡਾਕਟਰੀ ਇਲਾਜ ਕਰਵਾਇਆ ਜਾ ਰਿਹਾ ਹੈ ਉੱਥੇ ਹੀ ਇਹਨਾਂ ਦੇ ਨਾਲ ਦੇਖਭਾਲ ਲਈ ਰੁਕਣ ਵਾਲੇ ਪਰਿਵਾਰਕ ਮੈਂਬਰਾਂ ਦੇ ਠਹਿਰਾਓ ਦਾ ਖਰਚਾ ਵੀ ਅਦਾ ਕੀਤਾ ਜਾ ਰਿਹਾ ਹੈ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਪੂਨਮ ਸਿੰਘ ਵੀ ਮੌਜੂਦ ਸਨ।
- Download Babushahi App
-
-