‘ਕਿਸੇ ਨੇ ਪੁੱਤ, ਕਿਸੇ ਨੇ ਭਰਾ ਅਤੇ ਕਿਸੇ ਨੇ ਪਤੀ ਗੁਆਇਆ’- ਇਨ੍ਹਾਂ ਪਰਿਵਾਰਾਂ ਦੇ ਦੁੱਖ ਦਾ AAP ਸਰਕਾਰ ਕੋਲ ਕੀ ਜਵਾਬ ਹੈ?- ਅਮਿਤ ਸ਼ਾਹ (ਵੇਖੋ ਵੀਡੀਓ)
Babushahi Network
ਲੁਧਿਆਣਾ/ਚੰਡੀਗੜ੍ਹ, 20 ਅਕਤੂਬਰ: ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ AAP ਸਰਕਾਰ ਨੂੰ ਸਵਾਲ ਕਰਦਿਆਂ ਕਿਹਾ ਕਿ ਜਿਨ੍ਹਾਂ ਪਰਿਵਾਰਾਂ ਨੇ ਨਸ਼ੇ ਵਿਰੁੱਧ ਜੰਗ ਲੜ੍ਹਦਿਆਂ ਆਪਣੇ ਪੁੱਤਰ, ਭਰਾ ਜਾਂ ਪਤੀ ਨੂੰ ਗੁਆਇਆ ਹੈ, ਉਨ੍ਹਾਂ ਦੇ ਦੁੱਖ ਦਾ AAP ਸਰਕਾਰ ਕੋਲ ਕੀ ਜਵਾਬ ਹੈ? ਉਨ੍ਹਾਂ ਦੋਸ਼ ਲਾਇਆ ਕਿ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਕੋਲ ਬਹਾਨੇ ਬਣਾਉਣ ਤੋਂ ਇਲਾਵਾ ਕੋਈ ਠੋਸ ਜਵਾਬ ਨਹੀਂ ਹੈ।
ਉਨ੍ਹਾਂ ਕਿਹਾ ਕਿ ਦਿੱਲੀ ਵਿੱਚ ਬੈਠ ਕੇ ਕਾਗਜ਼ੀ ਰਿਪੋਰਟਾਂ ਪੜ੍ਹਨ ਨਾਲ ਪੰਜਾਬ ਦੀ ਅਸਲ ਸਥਿਤੀ ਦਾ ਪੂਰਾ ਅੰਦਾਜ਼ਾ ਨਹੀਂ ਲੱਗ ਸਕਦਾ। ਜਦੋਂ ਨਸ਼ਿਆਂ ਤੋਂ ਪ੍ਰਭਾਵਿਤ ਲੋਕਾਂ ਅਤੇ ਪੀੜਤ ਪਰਿਵਾਰਾਂ ਨਾਲ ਸਿੱਧੀ ਗੱਲਬਾਤ ਕੀਤੀ ਜਾਂਦੀ ਹੈ ਤਾਂ ਉਨ੍ਹਾਂ ਦੇ ਦੁੱਖ ਅਤੇ ਮੁਸ਼ਕਲਾਂ ਦੀ ਗੰਭੀਰਤਾ ਹੋਰ ਵੀ ਸਪੱਸ਼ਟ ਹੁੰਦੀ ਹੈ।
ਗ੍ਰਹਿ ਮੰਤਰੀ ਨੇ ਕਿਹਾ ਕਿ ਨਸ਼ਿਆਂ ਦਾ ਮੁੱਦਾ ਸਿਰਫ਼ ਕਾਨੂੰਨ ਵਿਵਸਥਾ ਤੱਕ ਸੀਮਤ ਨਹੀਂ ਹੈ, ਸਗੋਂ ਇਸ ਨਾਲ ਪਰਿਵਾਰਾਂ ਦੀ ਜ਼ਿੰਦਗੀ, ਨੌਜਵਾਨਾਂ ਦਾ ਭਵਿੱਖ ਅਤੇ ਸਮਾਜਿਕ ਤਾਣੇ-ਬਾਣੇ ’ਤੇ ਵੀ ਅਸਰ ਪੈਂਦਾ ਹੈ। ਇਸ ਲਈ ਨਸ਼ਿਆਂ ਦੇ ਗ਼ੈਰ-ਕਾਨੂੰਨੀ ਕਾਰੋਬਾਰ ਨੂੰ ਖ਼ਤਮ ਕਰਨ ਲਈ ਠੋਸ ਅਤੇ ਪ੍ਰਭਾਵਸ਼ਾਲੀ ਕਾਰਵਾਈ ਦੀ ਲੋੜ ਹੈ।
- Download Babushahi App
-
-