ਕਪੂਰਥਲਾ ਡਿਪੂ ’ਚ ਮੁਲਾਜ਼ਮਾਂ ਨੇ ਖੋਲ੍ਹਿਆ ਮੋਰਚਾ
ਮੰਗਾਂ ਦੀ ਪੂਰਤੀ ਤੱਕ ਅਣਮਿੱਥੇ ਸਮੇਂ ਲਈ ਹੜਤਾਲ ਜਾਰੀ ਰੱਖਣ ਦਾ ਐਲਾਨ
ਕਪੂਰਥਲਾ, 21 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ) ਪੰਜਾਬ ਰੋਡਵੇਜ਼, ਪਨਬੱਸ ਅਤੇ ਪੀ.ਆਰ.ਟੀ.ਸੀ. ਦੇ ਕੰਟਰੈਕਟ ਮੁਲਾਜ਼ਮਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਕਪੂਰਥਲਾ ਡਿਪੂ ਦੇ ਗੇਟ ਅੱਗੇ ਧਰਨਾ ਦੇ ਕੇ ਅਣਮਿੱਥੇ ਸਮੇਂ ਲਈ ਹੜਤਾਲ ਸ਼ੁਰੂ ਕਰ ਦਿੱਤੀ ਗਈ। ਮੁਲਾਜ਼ਮਾਂ ਨੇ ਮੰਗ ਕੀਤੀ ਕਿ ਕੰਟਰੈਕਟ ਮੁਲਾਜ਼ਮਾਂ ਨੂੰ ਪੱਕਾ ਕੀਤਾ ਜਾਵੇ, ਆਊਟਸੋਰਸ ਮੁਲਾਜ਼ਮਾਂ ਨੂੰ ਕੰਟਰੈਕਟ ’ਤੇ ਲਿਆਂਦਾ ਜਾਵੇ ਅਤੇ ਕਥਿਤ ਨਾਜਾਇਜ਼ ਪਰਚੇ ਰੱਦ ਕੀਤੇ ਜਾਣ। ਉਨ੍ਹਾਂ ਐਲਾਨ ਕੀਤਾ ਕਿ ਮੰਗਾਂ ਸਬੰਧੀ ਨੋਟੀਫਿਕੇਸ਼ਨ ਜਾਰੀ ਹੋਣ ਤੱਕ ਸੰਘਰਸ਼ ਜਾਰੀ ਰਹੇਗਾ।
- Download Babushahi App
-
-