Breaking: ਹੜਤਾਲੀ ਮੁਲਾਜ਼ਮਾਂ ਨਾਲ ਸਖਤੀ ਦੇ ਰੌਂ ਚ ਭਗਵੰਤ ਮਾਨ ਸਰਕਾਰ - ਪੜ੍ਹੋ ਕਿਹੜੀ ਸ਼ੁਰੂ ਕੀਤੀ ਕਾਰਵਾਈ ?
Ravi Jakhu / Babushahi Network
ਚੰਡੀਗੜ੍ਹ, 21 ਅਕਤੂਬਰ: ਪੰਜਾਬ ਸਰਕਾਰ ਨੇ ਮੁਲਾਜ਼ਮਾਂ ਦੀ ਦੋ ਰੋਜ਼ਾ ਹੜਤਾਲ ਅਤੇ ਡਿਊਟੀ ਤੋਂ ਗੈਰ-ਹਾਜ਼ਰੀ ਦੇ ਮਾਮਲੇ ’ਤੇ ਸਖ਼ਤ ਰੁਖ਼ ਅਖ਼ਤਿਆਰ ਕਰਨ ਦੇ ਸੰਕੇਤ ਦਿੱਤੇ ਹਨ। ਸਰਕਾਰ ਦੇ ਜਨਰਲ ਐਡਮਿਨਿਸਟ੍ਰੇਸ਼ਨ ਵਿਭਾਗ ਨੇ 21 ਅਕਤੂਬਰ 2026 ਨੂੰ ਬਿਨਾਂ ਸਬੰਧਤ ਅਧਿਕਾਰੀ ਦੀ ਪ੍ਰਵਾਨਗੀ ਤੋਂ ਡਿਊਟੀ ਤੋਂ ਗੈਰ-ਹਾਜ਼ਰ ਰਹੇ ਸਰਕਾਰੀ ਮੁਲਾਜ਼ਮਾਂ ਦੀਆਂ ਸੂਚੀਆਂ ਤਿਆਰ ਕਰਨ ਦੇ ਨਿਰਦੇਸ਼ ਜਾਰੀ ਕੀਤੇ ਹਨ।
ਸਰਕਾਰ ਵੱਲੋਂ ਇਹ ਕਾਰਵਾਈ ਅੱਜ ਸ਼ਾਮੀ ਮੁੱਖ ਸਕਤਤਰ ਨਾਲ ਮੁਲਾਜ਼ਮ ਆਗੂਆਂ ਦੀ ਹੋਈ ਗੱਲਬਾਤ ਟੁੱਟ ਜਾਂ ਤੋਂ ਬਾਅਦ ਕੀਤੀ ਗਈ .
ਵਿਭਾਗ ਵੱਲੋਂ ਸਾਰੇ ਪ੍ਰਸ਼ਾਸਕੀ ਸਕੱਤਰਾਂ, ਵਿਭਾਗਾਂ ਦੇ ਮੁਖੀਆਂ ਅਤੇ ਡਿਪਟੀ ਕਮਿਸ਼ਨਰਾਂ ਨੂੰ ਜਾਰੀ ਹਦਾਇਤਾਂ ਵਿੱਚ ਕਿਹਾ ਗਿਆ ਹੈ ਕਿ 21 ਅਕਤੂਬਰ ਨੂੰ ਪੰਜਾਬ ਸਰਕਾਰ ਦੇ ਵੱਖ-ਵੱਖ ਦਫ਼ਤਰਾਂ ਵਿੱਚ ਕਈ ਮੁਲਾਜ਼ਮ ਛੁੱਟੀ ਦੀ ਪਹਿਲਾਂ ਪ੍ਰਵਾਨਗੀ ਲਏ ਬਿਨਾਂ ਡਿਊਟੀ ਤੋਂ ਗੈਰ-ਹਾਜ਼ਰ ਰਹੇ ਸਾਰੇ ਮੁਲਾਜ਼ਮਾਂ ਦੀਆਂ ਸੂਚੀਆਂ ਤਿਆਰ ਕਰਕੇ ਜਨਰਲ ਐਡਮਿਨਿਸਟ੍ਰੇਸ਼ਨ ਵਿਭਾਗ ਨੂੰ ਈਮੇਲ ਰਾਹੀਂ ਭੇਜਣ ਲਈ ਕਿਹਾ ਗਿਆ ਹੈ।
ਸਰਕੂਲਰ ਵਿੱਚ ਗੈਰ-ਹਾਜ਼ਰ ਮੁਲਾਜ਼ਮਾਂ ਖ਼ਿਲਾਫ਼ ਕਿਸੇ ਖ਼ਾਸ ਸਜ਼ਾ ਜਾਂ ਅਗਲੀ ਕਾਰਵਾਈ ਦਾ ਸਪੱਸ਼ਟ ਜ਼ਿਕਰ ਨਹੀਂ ਕੀਤਾ ਗਿਆ। ਚੇਤੇ ਰਹੇ ਕੀ ਮਲੁਜਮਾਂ ਦੀ ਸਾਂਝੀ ਐਕਸ਼ਨ ਕਮੇਟੀ ਦੇ ਸੱਦੇ ਤੇ ਕਰਮਚਾਰੀ 21 ਅਤੇ 22 ਅਕਤੂਬਰ ਨੂੰ ਦੋ ਦਿਨ ਦੀ ਹੜਤਾਲ ਤੇ ਹਨ । ਇੱਥੋਂ ਤਕ ਕੀ 22 ਅਕਤੂਬਰ ਨੂੰ ਸ਼ੁਰੂ ਹੋਏ ਵਿਧਾਨ ਸਭ ਸੈਸ਼ਨ ਦੌਰਾਨ ਵੀ ਉਨ੍ਹਾਂ ਹੜਤਾਲ ਜਾਰੀ ਰੱਖਣ ਦਾ ਐਲਾਨ ਕੀਤਾ ਗਿਆ ਹੈ । ਪਿਛਲੀ ਵਾਰ ਵੀ ਇਸੇ ਤਰਾਂ ਦੀ ਕਾਰਵਾਈ ਸ਼ੁਰੂ ਕੀਤੀ ਗਈ ਸੀ ਪਰ ਬਾਅਦ ਵਿੱਚ ਵਾਪਸ ਲਈ ਲਈ ਗਈ ਸੀ .
- Download Babushahi App
-
-