ਸਪੈਸ਼ਲ ਸਮਰੀ ਰਿਵੀਜਨ (SSR) : ਵੋਟਰਾਂ ਨੂੰ ਆਪਣੇ ਵੋਟ ਵੇਰਵਿਆਂ ਦੀ ਜਾਂਚ ਕਰਨ ਦਾ ਸੱਦਾ
24 ਅਕਤੂਬਰ ਨੂੰ ਹਰ ਇਕ ਬੂਥ 'ਤੇ ਲਗਾਏ ਜਾਣਗੇ ਵਿਸ਼ੇਸ਼ ਕੈਂਪ
ਸ਼ਾਮ 3 ਤੋਂ 5 ਵਜੇ ਤੱਕ ਬੂਥਾਂ ਤੇ ਹਾਜ਼ਰ ਰਹਿਣਗੇ ਬੀ.ਐਲ.ਓਜ਼
ਅਸ਼ੋਕ ਵਰਮਾ
ਬਠਿੰਡਾ, 22 ਅਕਤੂਬਰ 2026: ਸ਼੍ਰੀ ਰਾਜੇਸ਼ ਧੀਮਾਨ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਬਠਿੰਡਾ ਨੇ ਦੱਸਿਆ ਕਿ ਸਪੈਸ਼ਲ ਸਮਰੀ ਰਿਵੀਜਨ (ਐਸ.ਐਸ.ਆਰ) ਪ੍ਰਕਿਰਿਆ ਤਹਿਤ ਵੋਟਰ ਸੂਚੀਆਂ ਨੂੰ ਸਹੀ, ਪਾਰਦਰਸ਼ੀ ਅਤੇ ਤਰੁਟੀ-ਰਹਿਤ ਬਣਾਉਣ ਲਈ ਜ਼ਿਲ੍ਹੇ ਭਰ 'ਚ ਵਿਸ਼ੇਸ਼ ਕੈਂਪ ਮੁੱਖ ਚੋਣ ਕਮਿਸ਼ਨਰ ਦੀਆਂ ਹਦਾਇਤਾਂ ਅਨੁਸਾਰ ਮਿਤੀ ਵਿੱਚ ਬਦਲਾਅ ਕਰਦਿਆਂ ਹੁਣ ਇਹ ਕੈਂਪ 24 ਅਕਤੂਬਰ ਨੂੰ ਹਰ ਇੱਕ ਬੂਥ 'ਤੇ ਸ਼ਾਮ 3 ਵਜੇ ਤੋਂ 5 ਵਜੇ ਤੱਕ ਲਗਾਏ ਜਾਣਗੇ।
ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਨਵੀਂ ਵੋਟ ਬਣਵਾਉਣ ਦੇ ਯੋਗ ਨੌਜਵਾਨਾਂ, ਖ਼ਾਸ ਕਰਕੇ 1 ਜਨਵਰੀ 2027 ਨੂੰ 18 ਸਾਲ ਦੀ ਉਮਰ ਪੂਰੀ ਕਰਨ ਵਾਲੇ ਨਾਗਰਿਕਾਂ ਨੂੰ, ਇਸ ਪ੍ਰਕਿਰਿਆ ਦਾ ਵੱਧ ਤੋਂ ਵੱਧ ਲਾਭ ਲੈਣਾ ਚਾਹੀਦਾ ਹੈ। ਇਸ ਦੇ ਨਾਲ ਹੀ ਵੋਟਰ ਆਪਣਾ ਨਾਮ, ਪਤਾ ਅਤੇ ਹੋਰ ਵੇਰਵੇ ਵੋਟਰ ਸੂਚੀ ਵਿੱਚ ਚੈਕ ਕਰਨ ਅਤੇ ਜੇਕਰ ਕੋਈ ਗਲਤੀ ਪਾਈ ਜਾਂਦੀ ਹੈ ਤਾਂ ਉਸ ਨੂੰ ਦਰੁਸਤ ਕਰਵਾਉਣ ਲਈ ਸਬੰਧਤ ਅਧਿਕਾਰੀਆਂ ਨਾਲ ਸੰਪਰਕ ਕਰਨ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਵੋਟਰ ਸੂਚੀਆਂ ਦੀ ਸੁਧਾਈ ਸਬੰਧੀ ਜਾਗਰੂਕਤਾ ਵਧਾਉਣ ਅਤੇ ਲੋਕਾਂ ਦੀ ਭਾਗੀਦਾਰੀ ਯਕੀਨੀ ਬਣਾਉਣ ਲਈ ਪ੍ਰਸ਼ਾਸਨ ਵੱਲੋਂ ਹਰ ਸੰਭਵ ਉਪਰਾਲਾ ਕੀਤਾ ਜਾ ਰਿਹਾ ਹੈ। ਉਨ੍ਹਾਂ ਸਮੂਹ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਇਹਨਾਂ ਵਿਸ਼ੇਸ਼ ਕੈਂਪਾਂ ਦਾ ਲਾਭ ਉਠਾਉਣ ਅਤੇ ਲੋਕਤੰਤਰ ਦੀ ਮਜ਼ਬੂਤੀ ਲਈ ਆਪਣੀ ਵੋਟ ਨਾਲ ਸਬੰਧਤ ਜਾਣਕਾਰੀ ਸਹੀ ਰੱਖਣ ਵਿੱਚ ਸਰਗਰਮ ਭੂਮਿਕਾ ਨਿਭਾਉਣ।
ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਪਾਲਣਾ ਕਰਦਿਆਂ ਸਾਰੇ ਪ੍ਰਬੰਧ ਸਮੇਂ-ਸਿਰ ਮੁਕੰਮਲ ਕੀਤੇ ਜਾਣ, ਤਾਂ ਜੋ ਵੋਟਰਾਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।
ਉਨ੍ਹਾਂ ਸਮੂਹ ਯੋਗ ਨਾਗਰਿਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਵੋਟ ਦੇ ਹੱਕ ਪ੍ਰਤੀ ਜਾਗਰੂਕ ਰਹਿਣ ਅਤੇ ਵੋਟਰ ਸੂਚੀ ਨੂੰ ਸਹੀ ਬਣਾਉਣ ਲਈ ਪ੍ਰਸ਼ਾਸਨ ਦਾ ਸਹਿਯੋਗ ਕਰਨ।
- Download Babushahi App
-
-